ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲੰਡਨ ’ਚ ਖੁੱਲ੍ਹ ਕੇ ਬੋਲੇ ਪੰਜਾਬ ਦੇ ਸਿੱਖਿਆ ਮੰਤਰੀ, ਨਾਲੇ ਕੀਤੀ ਅਪੀਲ

ਲੰਡਨ ' ਐਜੂਕੇਸ਼ਨ ਵਰਲਡ ਫ਼ੋਰਮ ਵਿਖੇ ਸੰਬੋਧਨ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸਮਾਜ ਦੀ ਸਰਗਰਮ ਸ਼ਮੂਲੀਅਤ ਤੋਂ ਬਿਨਾਂ ਸਿੱਖਿਆ ਪ੍ਰਦਾਨ ਕਰਨ ਦਾ ਮੰਤਵ ਪੂਰਾ ਨਹੀਂ ਹੋ ਸਕਦਾ ਅਤੇ ਇਸ ਅਸਾਵੇਂਪਣ ਕਾਰਨ ਸਰਕਾਰ ਤੇ ਸਮਾਜ ਲਈ ਬੱਚਿਆਂ ਦੀ ਸਮਾਨ ਭਾਗੀਦਾਰੀ, ਇਕਸਾਰਤਾ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨੀ ਅਸੰਭਵ ਹੈ

 

ਦੱਸ ਦੇਈਏ ਕਿ ਲੰਡਨ ਵਿੱਚ ਹਰ ਸਾਲ ਵੱਖ-ਵੱਖ ਦੇਸ਼ਾਂ ਦੇ ਸਿੱਖਿਆ ਮੰਤਰੀਆਂ ਦੇ ਪੱਧਰ ਦਾ ਇਹ ਸੈਮੀਨਾਰ ਕਰਵਾਇਆ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਮੰਤਰੀ ਖ਼ਾਸ ਵਿਸ਼ਿਆਂ 'ਤੇ ਧਿਆਨ ਕੇਂਦਰਿਤ ਕਰਦਿਆਂ ਸਿੱਖਿਆ ਦੇ ਭਵਿੱਖ ਬਾਰੇ ਵਿਚਾਰ-ਵਟਾਂਦਰੇ ਲਈ ਇਕੱਠੇ ਹੁੰਦੇ ਹਨ

 

ਛੇ ਦਿਨਾ ਸਮਾਗਮ ਦੇ ਦੂਜੇ ਦਿਨ ਆਪਣੇ ਭਾਸ਼ਣ ਦੌਰਾਨ ਸ੍ਰੀ ਸਿੰਗਲਾ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਸਨਅਤਕਾਰਾਂ ਦੀ ਵੱਡੀ ਸਭਿਆਚਾਰਕ-ਸਮਾਜਿਕ ਜ਼ਿੰਮੇਵਾਰੀ ਬਣਦੀ ਹੈ ਉਨ੍ਹਾਂ ਸਨਅਤਕਾਰਾਂ ਨੂੰ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਅੱਗੇ ਆਉਣ ਦੀ ਅਪੀਲ ਵੀ ਕੀਤੀ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Education Minister of Punjab speaks in London openly