ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਜਿੱਤਿਆ ਡਾ. ਮਹਿੰਦਰ ਸਿੰਘ ਰੰਧਾਵਾ ਵਿਰਾਸਤੀ ਕੱਪ

ਨੌਜਵਾਨਾਂ ਦੀ ਸ਼ਖ਼ਸੀਅਤ ਉਸਾਰੀ ਲਈ ਵਿੱਦਿਅਕ ਅਦਾਰਿਆਂ ਅਤੇ ਕਲਾ-ਸਾਹਿਤ ਸੰਸਥਾਵਾਂ ਦਾ ਰਲ ਕੇ ਕੰਮ ਕਰਨਾ ਜ਼ਰੂਰੀ: ਡਾ.ਸੁਰਜੀਤ ਪਾਤਰ


ਪੰਜਾਬ ਕਲਾ ਪਰਿਸ਼ਦ ਵੱਲੋਂ ਮਨਾਏ ਜਾ ਰਹੇ ਡਾ. ਮਹਿੰਦਰ ਸਿੰਘ ਰੰਧਾਵਾ ਕਲਾ ਉਤਸਵ ਦੌਰਾਨ ਕਰਵਾਏ ਗਏ ਵਿਰਾਸਤੀ ਮੁਕਾਬਲਿਆਂ ਦੌਰਾਨ ਰੰਧਾਵਾ ਵਿਰਾਸਤੀ ਕੱਪ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਜਿੱਤਿਆ। ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਓਵਰ ਆਲ ਦੂਸਰਾ ਸਥਾਨ ਹਾਸਲ ਕੀਤਾ। ਵਿਅਕਤੀਗਤ ਅਤੇ ਟੀਮ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਅਤੇ ਟੀਮਾਂ ਨੂੰ ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਡਾ.ਸੁਰਜੀਤ ਪਾਤਰ ਨੇ ਇਨਾਮਾਂ ਦੀ ਵੰਡ ਕੀਤੀ।

 

ਇਨਾਮ ਵੰਡ ਸਮਾਰੋਹ ਦੌਰਾਨ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਡਾ. ਸੁਰਜੀਤ ਪਾਤਰ ਨੇ ਕਿਹਾ ਕਿ ਲੋਕ ਕਲਾਵਾਂ ਵਿੱਚ ਜ਼ਿੰਦਗੀ ਨੂੰ ਮਾਨਣ ਦਾ ਹੁਨਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਲੋਕ ਕਲਾਵਾਂ ਸਾਨੂੰ ਜ਼ਿੰਦਗੀ ਦੇ ਬਹੁਤ ਨੇੜੇੇ ਤੋਂ ਦਰਸ਼ਨ ਕਰਵਾਉਂਦੀਆਂ ਹਨ। 

 

ਉਨ੍ਹਾਂ ਕਿਹਾ ਕਿ ਲੋਕ-ਦਸਤਕਾਰੀ ਨਾਲ ਜੁੜੇ ਇਨਸਾਨ ਮਿਹਨਤੀ, ਇਮਾਨਦਾਰ ਅਤੇ ਦੂਜੇ ਦੀਆਂ ਭਾਵਨਾਵਾਂ ਨੂੰ ਸਮਝਣ ਦੇ ਸਮਰੱਥ ਹੁੰਦੇ ਹਨ। ਉਨ੍ਹਾਂ ਕਿਹਾ ਕਿਹਾ ਵਿਰਾਸਤੀ ਕਲਾਵਾਂ ਨੂੰ ਸੰਭਾਲਣ ਵਿੱਚ ਸਾਡੇ ਵਿਦਿਅਕ ਅਦਾਰਿਆਂ ਦੀ ਬਹੁਤ ਵੱਡੀ ਦੇਣ ਹੈ ਜਿਸ ਨੂੰ ਹੋਰ ਹੁਲਾਰਾ ਦੇਣਾ ਚਾਹੀਦਾ ਹੈ।

 

ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਡਾ.ਪਾਤਰ ਨੇ ਕਿਹਾ ਕਿ ਨੌਜਵਾਨ ਵਿਦਿਆਰਥੀਆਂ ਦੀ ਸ਼ਖ਼ਸੀਅਤ ਉਸਾਰੀ ਲਈ ਵਿਦਿਅਕ ਅਦਾਰੇ ਅਤੇ ਕਲਾ-ਸਾਹਿਤ ਸੰਸਥਾਵਾਂ ਦਾ ਰਲਕੇ ਕੰਮ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਤਕਨੀਕੀ ਯੁੱਗ ਵਿੱਚ ਇਸ ਤਰ੍ਹਾਂ ਦੀ ਲੋਕ ਵਿਰਾਸਤ ਨੂੰ ਸੰਭਾਲ ਕੇ ਰੱਖਣਾ ਸ਼ਲਾਘਾਯੋਗ ਵੀ ਹੈ ਅਤੇ ਇਸ ਗੱਲ ਦਾ ਸਬੂਤ ਵੀ ਹੈ ਇਹ ਕਲਾਵਾਂ ਸੰਜੀਵ ਹਨ।

 

ਸਵਾਗਤੀ ਸ਼ਬਦਾਂ ਦੌਰਾਨ ਪੰਜਾਬੀ ਸੰਗੀਤ ਨਾਟਕ ਅਕਾਦਮੀ ਦੇ ਮੀਤ ਪ੍ਰਧਾਨ ਡਾ. ਨਿਰਮਲ ਜੌੜਾ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਦਸਤਕਾਰੀ ਕਿਰਤ ਕਲਾ ਨਾਲ ਜੋੜਨਾ ਸਮੇਂ ਦੀ ਲੋੜ ਹੈ ਜਿਸ ਕਰਕੇ ਪੰਜਾਬ ਕਲਾ ਪਰਿਸ਼ਦ ਵੱਲੋਂ ਇਨ੍ਹਾਂ ਮੁਕਾਬਲਿਆਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ। 

 

ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਪਹੁੰਚੇ ਪੰਜਾਬ ਰਾਜ ਸੂਚਨਾ ਕਮਿਸ਼ਨਰ ਸ. ਨਿਧੜਕ ਸਿੰਘ ਬਰਾੜ ਨੇ ਲੋਕ ਕਲਾਵਾਂ ਨੂੰ ਜਿਉਂਦਾ ਰੱਖਣ ਲਈ ਕਲਾ ਪਰਿਸ਼ਦ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਪੰਜਾਬ ਕਲਾ ਪਰਿਸ਼ਦ ਦੇ ਮੀਡੀਆ ਕੋਅਰਡੀਨੇਟਰ ਨਿੰਦਰ ਘੁਗਿਆਣਵੀ ਨੇ ਸਭਨਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਰੰਧਾਵਾ ਉਤਸਵ ਦੌਰਾਨ ਭਲਕੇ ਬੋਪਾਰਾਏ ਭਰਾਵਾਂ ਨਾਲ ਤੇਰੇ ਸਨਮੁਖ, ਪੁਆਧੀ ਜਲਸਾ ਅਤੇ ਸ਼ਾਮ ਨੂੰ ਕਵੀ ਦਰਬਾਰ ਹੋਵੇਗਾ।

 

ਇਸ ਮੌਕੇ ਹੋਏ ਵਿਰਾਸਤੀ ਕੁਇਜ਼ ਮੁਕਾਬਲੇ ਵਿੱਚ ਸਰਕਾਰੀ ਕਾਲਜ ਹੁਸ਼ਿਆਰਪੁਰ ਨੇ ਪਹਿਲਾ, ਪੰਜਾਬੀ ਯੂਨੀਵਰਸਿਟੀ ਪਟਿਆਲਾ ਕੈਂਪਸ ਨੇ ਦੂਜਾ ਤੇ ਬੱਬਰ ਅਕਾਲੀ ਮੈਮੋਰੀਅਲ ਕਾਲਜ ਗੜ੍ਹਸ਼ੰਕਰਨੇ ਤੀਜਾ ਸਥਾਨ ਹਾਸਲ ਕੀਤਾ ਜਦੋਂ ਕਿ ਦਸਮੇਸ਼ ਗਰਲਜ਼ ਕਾਲਜ ਬਾਦਲ ਅਤੇ ਸਰਕਾਰੀ ਕਾਲਜ(ਲੜਕੀਆਂ) ਲੁਧਿਆਣਾ ਨੂੰ ਹੌਸਲਾ ਵਧਾਊ ਇਨਾਮ ਪ੍ਰਾਪਤ ਹੋਏ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Educational institutions and Arts and Cultural organizations should work together for the personality the personality development of Youth Dr Surjit Patar