ਅਗਲੀ ਕਹਾਣੀ

ਦਫ਼ਤਰੀ ਕੰਮਕਾਜ਼ ਨੂੰ ਪਾਰਦਰਸ਼ੀ ਬਣਾਉਣ ਲਈ ਈ.ਆਫ਼ਿਸ ਪ੍ਰੋਜੈਕਟ ਦੀ ਸ਼ੁਰੂਆਤ ਜਲਦ  

ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-ਵੱਖ ਵਿਭਾਗਾਂ ਅੰਦਰ ਈ.ਆਫਿਸ ਪ੍ਰੋਜੈਕਟ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼ ਦੇ ਮੀਟਿੰਗ ਹਾਲ ਵਿਖੇ ਐਸ.ਡੀ.ਐਮ. ਜਲਾਲਾਬਾਦ ਕਮ ਸਹਾਇਕ ਕਮਿਸ਼ਨਰ (ਸ਼ਿਕਾਇਤਾ) ਕੇਸ਼ਵ ਗੋਇਲ ਅਤੇ ਐਸ.ਡੀ.ਐਮ ਫਾਜ਼ਿਲਕਾ ਸੁਭਾਸ਼ ਖੱਟਕ ਦੀ ਪ੍ਰਧਾਨਗੀ ਹੇਠ ਅਹਿਮ ਮੀਟਿੰਗ ਹੋਈ। 

 

ਮੀਟਿੰਗ ਦੌਰਾਨ ਕੇਸ਼ਵ ਗੋਇਲ ਨੇ ਸਮੁਹ ਵਿਭਾਗੀ ਅਧਿਕਾਰੀਆਂ ਨੂੰ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ 01 ਜਨਵਰੀ 2020 ਤੋਂ ਸਮੂਹ ਦਫ਼ਤਰਾਂ ਦੇ ਕੰਮਕਾਜ਼ ਨੂੰ ਪੇਪਰ ਮੁਕਤ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਣੀ ਹੈ ਜਿਸ ਨਾਲ ਦਫ਼ਤਰੀ ਕੰਮਕਾਜ਼ ਅੰਦਰ ਹੋਰ ਵਧੇਰੇ ਤੇਜ਼ੀ ਆਵੇਗੀ।


ਐਸ.ਡੀ.ਐਮ ਸ੍ਰੀ ਕੇਸ਼ਵ ਗੋਇਲ ਨੇ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਈ.ਆਫ਼ਿਸ ਪੋ੍ਰਜੈਕਟ ਦੀ ਕਾਰਜ਼ਪ੍ਰਣਾਲੀ ਨੂੰ ਸਮਾਂਬੱਧ ਢੰਗ ਨਾਲ ਲਾਗੂ ਕਰਨ ਲਈ ਆਪਣੇ ਵਿਭਾਗ ਦਾ ਨੋਡਲ ਅਫ਼ਸਰ ਨਿਯੁਕਤ ਕਰਨ ਦੇ ਆਦੇਸ਼ ਜਾਰੀ ਕੀਤੇ। 

 

ਉਨ੍ਹਾਂ ਦੱਸਿਆ ਕਿ ਐਨ.ਆਈ.ਸੀ ਤੇ ਗਵਰਨੈਂਸ ਰਿਫੋਰਮਸ ਵਿਭਾਗ ਵੱਲੋਂ ਹਰੇਕ ਵਿਭਾਗ ਦੇ ਨੋਡਲ ਅਫ਼ਸਰ ਨੂੰ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਹਦਾਇਤ ਕੀਤੀ ਕਿ 27 ਨਵੰਬਰ ਤੋਂ ਪਹਿਲਾਂ ਆਪਣੇ ਦਫ਼ਤਰ ਅਧੀਨ ਆਉਂਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸੂਚਨਾ ਭੇਜੀ ਜਾਵੇ ਤਾਂ ਜੋ ਹਰੇਕ ਸਟਾਫ ਦੀ ਈ.ਮੇਲ ਆਈ.ਡੀ. ਤੇ ਈ-ਆਫਿਸ ਖਾਤਾ ਬਣਾਇਆ ਜਾ ਸਕੇ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:EFS project launches soon to make office work more transparent