ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਫਰੀਦਕੋਟ : ਘਰ ’ਚ ਅੱਗ ਲੱਗਣ ਕਾਰਨ ਦੋ ਦੀ ਮੌਤ

ਫਰੀਦਕੋਟ : ਘਰ ’ਚ ਅੱਗ ਲੱਗਣ ਕਾਰਨ ਦੋ ਦੀ ਮੌਤ

ਫਰੀਦਕੋਟ ਦੇ ਇਕ ਘਰ ਵਿਚ ਅੱਗ ਲੱਗਣ ਨਾਲ ਦੋ ਵਿਅਕਤੀ ਜਿਉਂਦੇ ਸੜਨ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸਥਾਨਕ ਟੀਚਰ ਕਾਲੋਨੀ ਵਿਚ ਇਕ ਸੇਵਾ ਮੁਕਤ ਅਧਿਆਪਕ ਦੇ ਘਰ ਅੱਗ ਲਈ ਗਈ। ਅੱਗ ਨੇ ਕੁਝ ਸਮੇਂ ਵਿਚ ਹੀ ਭਿਆਨਕ ਰੂਪ ਲੈ ਲਿਆ। ਇਹ ਹਾਦਸੇ ਸਵੇਰੇ 3 ਵਜੇ ਵਪਰਿਆ। 

 

ਰ ਵਿਚ ਸੇਵਾ ਮੁਕਤ ਅਧਿਆਪਕ ਆਪਣੀ ਪਤਨੀ ਨਾਲ ਰਹਿ ਰਿਹਾ ਸੀ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਮੌਕੇ ਉਤੇ ਪਹੁੰਚਕੇ ਅੱਗ ਉਤੇ ਕਾਬੂ ਪਾਇਆ।  ਇਸ ਮੌਕੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਨਾਲ ਦੋ ਲੋਕ ਜਿਉਂਦੇ ਸੜ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਵਿਅਕਤੀ ਬੁਰੀ ਤਰ੍ਹਾਂ ਸੜ ਗਏ ਉਨ੍ਹਾਂ ਦੀ ਪਹਿਚਾਣ ਕਰਨਾ ਵੀ ਮੁਸ਼ਕਲ ਹੋ ਰਿਹਾ ਹੈ। 

 

ਪੁਲਿਸ ਮੁਤਾਬਕ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾ ਦੀ ਪਹਿਚਾਣ ਸੁਰਜੀਤ ਸਿੰਘ ਤੇ ਉਸਦੀ ਪਤਨੀ ਬਲਦੇਵ ਕੌਰ ਵਜੋਂ ਹੋਈ ਹੈ। ਫੋਰੇਂਸਿਕ ਟੀਮ ਨੂੰ ਬੁਲਾਇਆ ਗਿਆ ਹੈ। ਇਸ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:elderly couple burnt to death as house catches fire in faridkot