ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਚੋਣ ਕਮਿਸ਼ਨ ਐਤਕੀਂ ਵੋਟਰਾਂ ਲਈ ਹੋਇਆ ਪੱਬਾਂ ਭਾਰ

​​​​​​​ਚੋਣ ਕਮਿਸ਼ਨ ਐਤਕੀਂ ਵੋਟਰਾਂ ਲਈ ਹੋਇਆ ਪੱਬਾਂ ਭਾਰ

––  ਵੋਟ ਪਾਉਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਨਿਸ਼ਚਿਤ
 

ਪੰਜਾਬ ਰਾਜ ਦੇ 13 ਲੋਕ ਸਭਾ ਹਲਕਿਆਂ ਲਈ ਵੋਟਾਂ ਪੈਣ ਦਾ ਕੰਮ ਭਲਕੇ ਮਿਤੀ 19 ਮਈ ਨੂੰ ਹੋਵੇਗਾ ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਾਂ ਪਾਉਣ ਲਈ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਦਾ ਸਮਾਂ ਨਿਸ਼ਚਿਤ ਕੀਤਾ ਗਿਆ ਹੈ

 


ਪੰਜਾਬ ਰਾਜ ਦੇ ਮੁੱਖ ਚੋਣ ਅਫਸਰ ਡਾ. ਐਸ. ਕਰੁਣਾ ਰਾਜੂ ਨੇ ਅੱਜ ਇੱਥੇ ਸੂਬੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕੀ ਉਹ ਭਾਰਤੀ ਲੋਕਤੰਤਰ ਦੇ ਇਸ ਮਹਾ ਉਤਸਵ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਅਤੇ ਭਾਰਤੀ ਸੰਵਿਧਾਨ ਵੱਲੋਂ ਦਿੱਤੇ ਗਏ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨ

 


ਉਨ੍ਹਾਂ ਕਿਹਾ ਕਿ ਜੇਕਰ ਕੋਈ ਉਮੀਦਵਾਰ ਜਾਂ ਉਸ ਦਾ ਚੋਣ ਏਜੰਟ ਜਾਂ ਕੋਈ ਹੋਰ ਵਿਅਕਤੀ ਜਿਸਨੂੰ ਕਿ ਉਮੀਦਵਾਰ ਜਾਂ ਉਸਦੇ ਚੋਣ ਏਜੰਟ ਵੱਲੋਂ ਸਹਿਮਤੀ ਦਿੱਤੀ ਗਈ ਹੋਵੇ, ਵੱਲੋਂ ਵੋਟ ਦੇ ਅਧਿਕਾਰ ਨੂੰ ਸਿੱਧੇ ਜਾਂ ਅਸਿੱਧੇ ਢੰਗ ਨਾਲ ਪ੍ਰਭਾਵਿਤ ਕਰਨ ਲਈ ਰਿਸ਼ਵਤ ਜਾਂ ਕਿਸੇ ਵਸਤੂ ਬਦਲੇ ਵੋਟ ਪਾਉਣ ਜਾਂ ਵੋਟ ਪਾਉਣ ਤੋਂ ਰੋਕਣਾ ਜਾਂ ਵੋਟਰ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰਨਾ ਲੋਕ ਪ੍ਰਤੀਨਿੱਧ ਕਾਨੂੰਨ 1951 ਦੀ ਧਾਰਾ 123 ਦੀ ਉਲੰਘਣਾ ਹੈ ਇਸ ਕਾਨੂੰਨ ਅਨੁਸਾਰ ਰਿਸ਼ਵਤ ਦੇ ਰੂਪ ਵਿੱਚ ਸਿਰਫ ਪੈਸੇ ਨੂੰ ਹੀ ਨਹੀਂ ਮੰਨਿਆ ਜਾਂਦਾ ਸਗੋਂ ਹਰੇਕ ਤਰ੍ਹਾਂ ਦੇ ਮਨੋਰੰਜਨ ਦੇ ਸਾਧਨ ਅਤੇ ਹਰੇਕ ਤਰ੍ਹਾਂ ਦੀ ਨੌਕਰੀ ਦੇਣਾ ਵੀ ਇਸ ਵਿੱਚ ਸ਼ਾਮਲ ਹੈ

 

 

ਇਸ ਤੋਂ ਇਲਾਵਾ ਸਿੱਧੇ ਜਾਂ ਅਸਿੱਧੇ ਢੰਗ ਨਾਲ ਉਮੀਦਵਾਰ ਜਾਂ ਉਸਦਾ ਚੋਣ ਏਜੰਟ ਜਾਂ ਕੋਈ ਹੋਰ ਵਿਅਕਤੀ ਜਿਸਨੂੰ ਕਿ ਉਮੀਦਵਾਰ ਜਾਂ ਉਸਦੇ ਚੋਣ ਏਜੰਟ ਵੱਲੋਂ ਸਹਿਮਤੀ ਦਿੱਤੀ ਗਈ ਹੋਵੇ ਵੱਲੋਂ, ਵੋਟਰ ਨੂੰ ਪ੍ਰਭਾਵਿਤ ਕਰਨ ਲਈ ਸੱਟ ਚੋਟ ਦਾ ਡਰ ਦੇਣਾ, ਸਮਾਜਿਕ ਬਾਈਕਾਟ ਜਾਂ ਕਿਸੇ ਜਾਤੀ ਜਾਂ ਸਮੂਹ ਵਿੱਚੋਂ ਛੇਕਣਾ ਆਦਿ, ਅਧਿਆਤਮਕ ਡਰ ਦਿਖਾਣਾ ਵੀ ਇਸ ਕਾਨੂੰਨ ਦੀ ਉਲੰਘਣਾ ਮੰਨਿਆ ਗਿਆ ਹੈ

 


ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵੋਟਰਾਂ ਨੂੰ ਪੋਲਿੰਗ ਬੂਥ ਤੱਕ ਲੈ ਕੇ ਜਾਣ ਲਈ ਗੱਡੀਆਂ ਜਾਂ ਹੋਰ ਕੋਈ ਸਾਧਨ ਸਿੱਧੇ ਜਾਂ ਅਸਿੱਧੇ ਢੰਗ ਨਾਲ ਉਮੀਦਵਾਰ ਜਾਂ ਉਸਦਾ ਚੋਣ ਏਜੰਟ ਜਾਂ ਕੋਈ ਹੋਰ ਵਿਅਕਤੀ ਜਿਸਨੂੰ ਕਿ ਉਮੀਦਵਾਰ ਜਾਂ ਉਸਦੇ ਚੋਣ ਏਜੰਟ ਵੱਲੋਂ ਸਹਿਮਤੀ ਦਿੱਤੀ ਗਈ ਹੋਵੇ ਵੱਲੋਂ, ਮੁਹਈਆ ਕਰਵਾਉਣਾ ਵੀ ਇਸ ਧਾਰਾ ਦੀ ਉਲੰਘਣਾ ਹੈ

 


ਡਾ. ਰਾਜੂ ਨੇ ਕਿਹਾ ਕਿ ਚਲਣ-ਫਿਰਨ ਵਿੱਚ ਅਸਮਰਥ ਵੋਟਰਾਂ ਦੀ ਸਹੁਲਤ ਲਈ ਵੋਟ ਪਾਉਣ ਲਈ ਜਾਣ ਅਤੇ ਵਾਪਿਸ ਘਰ ਆਉਣ ਵਾਸਤੇ ਗੱਡੀ ਦੀ ਸਹੂਲਤ, ਵੀਲ ਚੇਅਰ, ਵੋਟ ਬੂਥ ਤੱਕ ਜਾਣ ਲਈ ਸਹਾਇਕ ਵੱਜੋਂ ਵਲੰਟੀਅਰ ਦੀ ਸਹੁਲਤ ਦਿੱਤੀ ਜਾ ਰਹੀ ਹੈ ਇਸ ਤੋਂ ਇਲਾਵਾ ਪੀ.ਡਬਲਯੂ.ਡੀ. ਵੋਟਰਜ਼ ਲਈ ਰੈਂਪ ਦੀ ਸਹੂਲਤ ਅਤੇ ਬਿਨਾਂ ਲਾਈਨ ਵਿੱਚ ਲੱਗੇ ਵੋਟ ਪਾਉਣ ਦੀ ਸਹੂਲਤ ਦਿੱਤੀ ਗਈ ਹੈ। ਇੰਝ ਐਤਕੀਂ ਚੋਣ ਕਮਿਸ਼ਨ ਵੋਟਰਾਂ ਲਈ ਖ਼ਾਸ ਤੌਰ ਉੱਤੇ ਪੱਬਾਂ ਭਾਰ ਹੋਇਆ ਵਿਖਾਈ ਦੇ ਰਿਹਾ ਹੈ।
 

 

ਮੁੱਖ ਚੋਣ ਅਫਸਰ ਨੇ ਪੰਜਾਬ ਰਾਜ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਜੇਕਰ ਵੋਟ ਬਦਲੇ ਕੋਈ ਵਿਅਕਤੀ ਉਨ੍ਹਾਂ ਨੂੰ ਪੈਸਾ, ਦਾਰੂ, ਨਸ਼ੀਲਾ ਪਦਾਰਥ ਜਾਂ ਉਪਰੋਕਤ ਵਿੱਚੋਂ ਕੋਈ ਲਾਲਚ ਜਾਂ ਡਰ ਦੇਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸਦੀ ਸ਼ਿਕਾਇਤ ਸੀਵਿਜਲ ਐਪ ਜਾਂ ਵੋਟਰ ਹੈਲਪਲਾਈਨ ਨੰ 1950 ਤੇ ਤੁਰੰਤ ਸ਼ਿਕਾਇਤ ਦਰਜ਼ ਕਰਨ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Election Commission is on toes for more facilities for Punjab voters