ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਿਸਾਨੀ ’ਤੇ ਦਿੱਤੀ ਜਾਂਦੀ ਬਿਜਲੀ-ਸਬਸਿਡੀ ਪੰਜਾਬ ਸਰਕਾਰ ਨੇ ਕੀਤੀ ਜਾਰੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਵਿੱਤ ਵਿਭਾਗ ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਡ (ਪੀ.ਐਸ.ਪੀ.ਸੀ.ਐਲ.) ਨੂੰ ਬਿਜਲੀ ਸਬਸਿਡੀ ਦੇ ਨਾਲ-ਨਾਲ ਦਸੰਬਰ 2019 ਲਈ ਸਮਾਜਿਕ ਸੁਰੱਖਿਆ ਪੈਨਸ਼ਨਾਂ ਵੰਡਣ ਲਈ 370 ਕਰੋੜ ਰੁਪਏ ਜਾਰੀ ਕੀਤੇ ਹਨ।

 

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਮੁਤਾਬਕ 370 ਕਰੋੜ ਰੁਪਏ ਚੋਂ 200 ਕਰੋੜ ਰੁਪਏ ਪੀ.ਐਸ.ਪੀ.ਸੀ.ਐਲ. ਨੂੰ ਖੇਤੀਬਾੜੀ ਲਈ ਕਿਸਾਨਾਂ ਨੂੰ ਦਿੱਤੀ ਜਾਂਦੀ ਸਬਸਿਡੀ ਦੇ ਇਵਜ਼ ਵਿੱਚ ਜਾਰੀ ਕੀਤੇ ਹਨ ਜਦਕਿ 170 ਕਰੋੜ ਰੁਪਏ ਦਸੰਬਰ 2019 ਲਈ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੀ ਅਦਾਇਗੀ ਕਰਨ ਲਈ ਜਾਰੀ ਕੀਤੇ ਗਏ ਹਨ।

 

ਸਰਕਾਰੀ ਬੁਲਾਰੇ ਮੁਤਾਬਕ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬਜ਼ੁਰਗਾਂ, ਦਿਵਿਆਂਗ, ਬੇਸਹਾਰਿਆਂ ਤੇ ਵਿਧਵਾਵਾਂ, ਆਸ਼ਰਿਤ ਬੱਚਿਆਂ ਸਮੇਤ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਪੈਨਸ਼ਨ ਸਿੱਧੇ ਤੌਰ 'ਤੇ ਭੇਜੀ ਜਾਵੇਗੀ।

 

ਉਨ੍ਹਾਂ ਦੱਸਿਆ ਕਿ ਜਾਰੀ ਕੀਤੇ ਗਏ ਫੰਡਾਂ ਦਾ ਉਦੇਸ਼ ਲਾਭਪਾਤਰੀਆਂ ਨੂੰ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੀ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਸਾਰੇ ਪ੍ਰਮੁੱਖ ਸੈਕਟਰਾਂ ਵਿੱਚ ਵਿਕਾਸ ਦੀ ਗਤੀ ਨੂੰ ਕਾਇਮ ਰੱਖਣਾ ਹੈ।

 

ਮੁੱਖ ਮੰਤਰੀ ਨੇ ਆਪਣੇ ਪਹਿਲੇ ਆਦੇਸ਼ਾਂ ਨੂੰ ਦੁਹਰਾਉਂਦਿਆਂ ਸਮੂਹ ਵਿਭਾਗਾਂ ਨੂੰ ਵਾਧੂ ਖਰਚੇ ਘਟਾ ਕੇ ਆਪਣੇ ਢੁਕਵੇਂ ਵਿੱਤੀ ਪ੍ਰਬੰਧ ਯਕੀਨੀ ਬਣਾਉਣ ਲਈ ਆਖਿਆ ਤਾਂ ਕਿ ਸੂਬੇ ਦੀ ਸਥਿਤੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Electricity subsidy on agriculture was released by the Punjab Government