ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਫ਼ਾਜ਼ਿਲਕਾ ਵਿਖੇ ਰੁਜ਼ਗਾਰ ਮੇਲਾ 25 ਨੂੰ

ਪਲੇਸਮੈਂਪ ਕੈਂਪ ਵਿੱਚ ਨੌਜਵਾਨਾਂ ਨੂੰ ਵੱਧ ਤੋਂ ਵੱਧ ਸ਼ਿਰਕਤ ਕਰਨ ਦੀ ਅਪੀਲ

 

ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛੱਤਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਨਿਰੰਤਰ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। 

 

ਜ਼ਿਲ੍ਹਾ ਰੁਜ਼ਗਾਰ ਉਤਪਤੀ ਅਤੇ ਸਿਖਲਾਈ ਅਫ਼ਸਰ ਲਾਲ ਨੇ ਦੱਸਿਆ ਕਿ ਪਲੇਸਮੈਂਟ ਕੈਂਪਾਂ ਦੀ ਲੜੀ ਤਹਿਤ 25 ਜਨਵਰੀ 2020 ਨੂੰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰੁਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ।

 

ਉਨ੍ਹਾਂ ਦੱਸਿਆ ਕਿ ਇਸ ਕੈਂਪ ਵਰਧਮਾਨ ਟੈਕਸਟਾਇਲ ਲਿਮਟਿਡ, ਲੁਧਿਆਣਾ ਲਈ ਯੋਗਤਾ 5ਵੀਂ ਤੋਂ 12ਵੀ (ਕੇਵਲ ਕੁੜੀਆਂ ਲਈ), ਪੁਖਰਾਜ ਹੈਲਥਕੇਅਰ ਪ੍ਰਾਈਵੇਟ ਲਿਮਟਿਡ, ਫਾਜ਼ਿਲਕਾ ਲਈ ਯੋਗਤਾ 10ਵੀ-12ਵੀਂ (ਮੁੰਡਿਆਂ ਤੇ ਕੁੜੀਆਂ ਲਈ), ਐਲ.ਆਈ.ਸੀ (ਲਾਈਫ ਇੰਸੋਰੈਂਸ ਕਾਰਪੋਰੇਸ਼ਨ) ਜਲਾਲਾਬਾਦ ਅਤੇ ਫਾਜ਼ਿਲਕਾ ਲਈ ਯੋਗਤਾ 10ਵੀ, 12ਵੀਂ ਤੇ ਗਰੈਜੂਏਸ਼ਨ ਅਤੇ ਆਈ.ਸੀ.ਆਈ.ਸੀ. ਬੈਂਕ ਲਈ ਯੋਗਤਾ ਗਰੈਜੂਏਸ਼ਨ ਹੈ। 

 

ਉਨ੍ਹਾਂ ਕਿਹਾ ਕਿ ਨੌਜਵਾਨ ਕੈਂਪ ਵਿਖੇ ਆਪਣਾ ਆਧਾਰ ਕਾਰਡ, ਫੋਟੋ, ਬਾਇਓ ਡਾਟਾ, ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ ਅਤੇ ਇਕ ਸੈੱਟ ਫੋਟੋਕਾਪੀ ਨਾਲ ਲੈ ਕੇ ਆਉਣ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਰੁਜ਼ਗਾਰ ਮੇਲੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਅਤੇ ਰੁਜ਼ਗਾਰ ਪ੍ਰਾਪਤ ਕਰਨ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Employment Fair at the District Employment and Business Bureau Fazilka on the 25th