ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨੌਕਰੀ ਮੇਲਾ 9 ਅਗਸਤ ਨੂੰ 


ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛੱਤਵਾਲ ਨੇ ਦੱਸਿਆ ਕਿ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਨਿਰੰਤਰ ਲਾਏ ਜਾ ਰਹੇ ਪਲੇਸਮੈਂਟ ਕੈਂਪਾਂ ਦੀ ਲੜੀ ਤਹਿਤ 9 ਅਗਸਤ 2019 ਨੂੰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਨੌਕਰੀ ਮੇਲਾ ਲਗਾਇਆ ਜਾ ਰਿਹਾ ਹੈ। 

 

ਇਸ ਕੈਂਪ ਵਿੱਚ 2 ਕੰਪਨੀਆ ਚੈੱਕ ਮੇਟ ਸਰਵਿਸ ਅਤੇ ਸਟਾਰ ਹੈਲਥ ਇੰਸ਼ੋਰੈਂਸ ਕੰਪਨੀਆਂ ਸ਼ਿਰਕਤ ਕਰ ਰਹੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਰੁਜ਼ਗਾਰ ਮੇਲੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਅਤੇ ਰੁਜ਼ਗਾਰ ਪ੍ਰਾਪਤ ਕਰਨ।

 

ਇਸੇ ਦੌਰਾਨ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਨੇ ਦੱਸਿਆ ਕਿ 12ਵੀਂ, ਗਰੈਜੂਏਸ਼ਨ, ਪੋਸਟ ਗਰੇਜੂਏਸ਼ਨ ਪਾਸ ਅਤੇ ਤਜਰਬੇਕਾਰ ਤੇ ਫਰੈਸ਼ਰ ਨੌਜਵਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਏ-ਬਲਾਕ ਦੀ ਚੌਥੀ ਮੰਜ਼ਲ ’ਤੇ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਵਿਖੇ ਲੱਗਣ ਵਾਲੇ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ। 

 

ਉਨ੍ਹਾਂ ਕਿਹਾ ਕਿ ਨੌਜਵਾਨ ਕੈਂਪ ਵਿਖੇ ਆਪਣਾ ਬਾਇਓ ਡਾਟਾ, ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ ਅਤੇ ਇਕ ਸੈੱਟ ਫੋਟੋਕਾਪੀ ਨਾਲ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਫੋਨ ਨੰਬਰ 01638-262217 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Employment Fair on August 9th