ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰੁਜ਼ਗਾਰ ਉਤਪਤੀ ਮੰਤਰੀ ਨੇ ਕਾਊਂਸਲਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਰੁਜ਼ਗਾਰ ਉਤਪਤੀ ਮੰਤਰੀ ਨੇ ਕਾਊਂਸਲਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਰੁਜ਼ਗਾਰ ਉਤਪਤੀ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਭਵਨ ਵਿਖੇ ਆਯੋਜਿਤ ਸਮਾਗਮ `ਚ ਨਵੇਂ ਭਰਤੀ ਹੋਏ ਕਾਊਂਸਲਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਡੀ ਕੇ ਤਿਵਾੜੀ, ਪ੍ਰਮੁੱਖ ਸਕੱਤਰ ਰੁਜ਼ਗਾਰ ਉਤਪਤੀ, ਰਾਹੁਲ ਤਿਵਾੜੀ ਕਮਿਸ਼ਨਰ ਕਮ ਡਾਇਰੈਕਟਰ ਰੁਜ਼ਗਾਰ ਉਤਪਤੀ ਅਤੇ ਰਾਜਦੀਪ ਕੌਰ ਵਧੀਕ ਡਾਇਰੈਕਟਰ ਹਾਜ਼ਰ ਸਨ।


ਨਵੇਂ ਚੁਣੇ ਗਏ ਕਾਊਂਸਲਰਾਂ ਨੂੰ ਮੁਬਾਰਕਬਾਦ ਦਿੰਦਿਆਂ ਚੰਨੀ ਨੇ ਉਨ੍ਹਾਂ ਨੂੰ ਜ਼ਮੀਨੀ ਪੱਧਰ `ਤੇ ਨੌਜਵਾਨਾਂ ਤੱਕ ਪਹੁੰਚ ਕਰਨ ਅਤੇ ਮਾਈਕਰੋ ਲੈਵਲ `ਤੇ ਕਰੀਅਰ ਕਾਉਂਸਲਿੰਗ ਕੈਂਪ ਲਗਾਉਣ ਲਈ ਕਿਹਾ। ਉਨ੍ਹਾਂ ਕਾਊਂਸਲਰਾਂ ਨੂੰ ਨੌਜਵਾਨਾਂ ਦੀ  ਮੱਦਦ ਕਰਨ, ਉਨਾਂ ਨੂੰ ਪ੍ਰੇਰਿਤ ਕਰਨ ਅਤੇ ਸਹੀ ਰਾਹ ਦਿਖਾਉਣ ਦੀ ਅਪੀਲ ਕੀਤੀ ਤਾਂ ਜੋ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਸਕਣ। 


ਨਵ ਨਿਯੁਕਤ ਕਾਊਂਸਲਰਾਂ ਦੀਆਂ ਜਿੰਮੇਵਾਰੀਆਂ ਅਤੇ ਕੰਮ ਬਾਰੇ ਜਾਣਕਾਰੀਆਂ ਦਿੰਦਿਆਂ ਡੀ.ਕੇ. ਤਿਵਾੜੀ ਪ੍ਰਮੁੱਖ ਸਕੱਤਰ ਰੁਜ਼ਗਾਰ ਉਤਪਤੀ ਅਤੇ ਰਾਹੁਲ ਤਿਵਾੜੀ ਕਮਿਸ਼ਨਰ ਕਮ ਡਾਇਰੈਕਟਰ ਰੁਜ਼ਗਾਰ ਉਤਪਤੀ ਨੇ ਕਿਹਾ ਕਿ ਇਹ ਕਾਊਂਲਰ ਕਰੀਅਰ ਕਾਉਂਸਲਿੰਗ, ਰੁਜ਼ਗਾਰ ਗਤੀਵਿਧੀਆਂ, ਵੋਕੇਸ਼ਨਲ ਸਿੱਖਿਆ ਅਤੇ ਸਿੱਖਿਆ ਸਬੰਧੀ ਨੌਜਵਾਨਾਂ ਨੂੰ ਸਹਾਇਤਾ ਪ੍ਰਦਾਨ ਕਰਨਗੇ। 
  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Employment Generation Minister Gives Appointment Letter to Counselors