ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ 2010 ਹੋਰ ਸਕੂਲ ਬਣਨਗੇ ਅੰਗਰੇਜ਼ੀ ਮਾਧਿਅਮ

ਪੰਜਾਬ ਦੇ 2010 ਹੋਰ ਸਕੂਲ ਬਣਨਗੇ ਅੰਗਰੇਜ਼ੀ ਮਾਧਿਅਮ

ਪੰਜਾਬ ਸਰਕਾਰ ਪੰਜਾਬ ਭਰ ਵਿਚ  2010 ਨਵੇਂ ਅੰਗਰੇਜ਼ੀ ਮਾਧਿਅਮ ਵਾਲੇ ਸਕੂਲ ਬਣਾਏਗੀ।  ਇਹ ਜਾਣਕਾਰੀ ਅੱਜ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਜਟ ਪੇਸ਼ ਕਰਦੇ ਹੋਏ ਵਿਧਾਨ ਸਭਾ ਵਿਚ ਦਿੱਤੀ। ਉਨ੍ਹਾਂ ਕਿਹਾ ਕਿ  ਪੰਜਾਬ ’ਚ 12,921 ਪ੍ਰਾਇਮਰੀ ਸਕੂਲ, 2672 ਮਿਡਲ ਸਕੂਲ, 1744 ਹਾਈ ਸਕੂਲ ਅਤੇ 189 ਸੀਨੀਅਰ ਸੈਕੰਡਰੀ ਸਕੂਲ ਹਨ ਅਤੇ 2387 ਅੰਗਰੇਜ਼ੀ ਮਾਧਿਆਮ ਸਕੂਲ ਹਨ  

 

ਉਨ੍ਹਾਂ ਕਿਹਾ ਕਿ ਸੂਬੇ ’ਚ ਆਉਣ ਵਾਲੇ ਸੈਸ਼ਨ ’ਚ 2010 ਹੋਰ ਅੰਗਰੇਜ਼ੀ ਮਾਧਿਅਮ ਸਕੂਲ ਵਧਾਉਣ ਦੀ ਤਜਵੀਜ਼ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਲੜਕੀਆਂ ਨੂੰ ਸਵੈ ਸੁਰੱਖਿਆ ਸਿਖਲਾਈ ਦਿੱਤੀ ਜਾ ਰਹੀ ਹੈ ਅਤੇ ਰਿਹਾਇਸ਼ੀ ਵਰਕਸ਼ਾਪਾਂ ’ਚ 1155 ਸਰੀਰਕ ਸਿੱਖਿਆ ਅਧਿਆਪਕਾਂ ਨੂੰ ਪਹਿਲਾਂ ਹੀ ਸਿਖਲਾਈ ਦਿੱਤੀ ਜਾ ਚੁੱਕੀ ਹੈ

 

ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿਚ 261 ਸਮਾਰਟ ਸਕੂਲ ਸਥਾਪਤ ਕੀਤੇ ਗਏ ਹਨ ਉਨ੍ਹਾਂ ਕਿਹਾ ਕਿ ਹੋਰ ਸਮਾਰਟ ਸਕੂਲਾਂ ਨੂੰ ਸਥਾਪਿਤ ਕਰਨ ਲਈ ਬਜਟ 2019-20 ’ਚ 25.00 ਕਰੋੜ ਰੁਪਏ ਦੀ ਰਕਮ ਦੀ ਤਜਵੀਜ਼ ਰਖੀ ਗਈ ਹੈ।

 

ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਸਕੂਲਾਂ ਵਿਚ 21000 ਸਮਾਰਟ ਕਲਾਸ ਰੂਮ ਸਥਾਪਿਤ ਕੀਤੇ ਜਾ ਰਹੇ ਹਨ ਜਿਥੇ ਆਧੁਨਿਕ ਆਈ.ਸੀ. ਟੀ. ਉਪਕਰਣਾਂ ਜਿਵੇਂਕਿ ਪ੍ਰਾਜੈਕਟਰਾਂ ਆਦਿ ਦੀ ਸਹਾਇਤਾ ਨਾਲ ਸਿੱਖਿਆ ਮੁਹੱਈਆ ਕੀਤੀ ਜਾਵੇਗੀ

 

ਉਨ੍ਹਾਂ ਕਿਹਾ ਕਿ ਸਮੱਗਰ ਸ਼ਿਕਸ਼ਾ ਅਭਿਆਨ ਲਈ ਸਾਲ 2019-20 ਵਿਚ, ਕ੍ਰਮਵਾਰ 750 ਕਰੋੜ ਰੁਪਏ ਅਤੇ 323 ਕਰੋੜ ਰੁਪਏ ਦੀ ਲਾਗਤ ਵਾਲੀਆਂ ਦੋ ਨਵੀਆਂ ਸਕੀਮਾਂ ਅਰਥਾਤ ਸਮੱਗਰ ਸ਼ਿਕਸ਼ਾ ਅਭਿਆਨ (ਐਲੀਮੈਂਟਰੀ) ਅਤੇ ਸਮੱਗਰ ਸ਼ਿਕਸ਼ਾ ਅਭਿਆਨ (ਸੈਕੰਡਰੀ) ਦੀ ਤਜਵੀਜ਼ ਰੱਖੀ ਹੈ।  ਉਨ੍ਹਾਂ ਇਹ ਵੀ ਕਿਹਾ ਕਿ  ਇਸ ਸਾਲ ਦੌਰਾਨ 5.00 ਕਰੋੜ ਰੁਪਏ ਨਾਲ ਮਲੇਰਕੋਟਲਾ ਵਿਖੇ ਲੜਕੀਆਂ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਨਵੀਂ ਇਮਾਰਤ ਦੀ ਉਸਾਰੀ ਵੀ ਕੀਤੀ ਜਾਵੇਗੀ

 

ਰਾਸ਼ਟਰੀ ਉੱਚਤਰ ਸ਼ਿਕਸ਼ਾ ਅਭਿਆਨ

 

ਵਿੱਤ ਮੰਤਰੀ ਨੇ ਵਿਧਾਨ ਸਭਾ ‘’ਚ ਕਿਹਾ ਕਿ ਰਾਸ਼ਟਰੀ ਉੱਚਤਰ ਸ਼ਿਕਸ਼ਾ ਅਭਿਆਨ ਅਧੀਨ ਮੋਗਾ ਜ਼ਿਲ੍ਹੇ ਵਿਖੇ ਨਵਾਂ ਮਾਡਲ ਡਿਗਰੀ ਕਾਲਜ ਖੋਲ੍ਹਿਆ ਜਾ ਰਿਹਾ ਹੈ  ਉਨ੍ਹਾਂ ਕਿਹਾ ਕਿ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦੌਰਾਨ ਸੁਲਤਾਨਪੁਰ ਲੋਧੀ ਵਿਖੇ ਬੇਬੇ ਨਾਨਕੀ ਗਰਲਜ਼ ਕਾਲਜ ਨੂੰ 10.00 ਕਰੋੜ ਰੁਪਏ  ਮੁਹੱਈਆ ਕਰਨ ਦਾ ਫੈਸਲਾ ਕੀਤਾ ਹੈ

 

ਉਨ੍ਹਾਂ ਕਿਹਾ ਕਿ ਸੂਬੇ ਦੇ ਸਿੱਖਿਆ ਪੱਖੋਂ ਪਛੜੇ ਬਲਾਕਾਂ ਵਿਚ ਉਚੇਰੀ ਸਿਖਿਆ ਵਿਚ ਸੁਧਾਰ ਕਰਨ ਦੇ ਮੰਤਵ ਨਾਲ ਭੁੱਚੋ, ਬਲੂਆਣਾ, ਧਰਮਕੋਟ, ਚੱਬੇਵਾਲ, ਦਸੂਆ, ਸਮਰਾਲਾ, ਨਾਭਾ, ਐੱਸ.ਏ.ਐੱਸ ਨਗਰ, ਮਲੋਟ, ਅਤੇ ਖੇਮਕਰਨ ਵਿਖੇ ਨਵੇਂ ਕਾਲਜਾਂ ਦੇ ਨਿਰਮਾਣ ਲਈ ਕੰਮ ਸ਼ੁਰੂ ਕਰਨ ਲਈ ਇਸ ਸਾਲ 50 ਕਰੋੜ ਰੁਪਏ ਦਿੱਤੇ ਜਾਣ ਦੀ ਤਜਵੀਜ਼ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:English medium schools