ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵਿਕਾਸ ਕਾਰਜਾਂ ਨੂੰ ਸਮਾਂਬੱਧ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ: ਤਿਵਾੜੀ

ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਮੌਨੀਟਰਿੰਗ ਕਮੇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ

 

ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਅਧਿਕਾਰੀਆਂ/ਮੁਲਾਜ਼ਮਾਂ ਨੂੰ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮਾਂਬੱਧ ਤਰੀਕੇ ਨਾਲ ਮੁਕੰਮਲ ਕਰਨ ਤੇ ਨਤੀਜਾਮੁਖੀ ਬਣਾਉਣ ਲਈ ਕਿਹਾ ਹੈ ਤਾਂ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਇਨ੍ਹਾਂ ਦਾ ਲਾਭ ਮਿਲੇ।


ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ 76 ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਮੌਨੀਟਰਿੰਗ ਕਮੇਟੀ (ਡੀ.ਡੀ.ਸੀ.ਐਮ.ਸੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਖਰੜ ਦੇ ਵਿਧਾਇਕ ਕੰਵਰ ਸੰਧੂ ਅਤੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨਾਲ ਮਿਲ ਕੇ ਸਾਰੇ ਵਿਭਾਗਾਂ ਖ਼ਾਸ ਤੌਰ ਉਤੇ ਸਮਾਜ ਭਲਾਈ, ਸਿਹਤ, ਨਗਰ ਨਿਗਮ, ਜਲ ਸਪਲਾਈ ਤੇ ਸੈਨੀਟੇਸ਼ਨ, ਪੇਂਡੂ ਵਿਕਾਸ ਤੇ ਹੋਰਾਂ ਦੇ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। 

 

ਉਨ੍ਹਾਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਦੇਸ਼ ਦਿੱਤਾ ਕਿ ਪੈਨਸ਼ਨਾਂ ਦੇ ਪੈਂਡਿੰਗ ਪਏ ਕੇਸਾਂ ਦਾ ਤੈਅ ਸਮਾਂ ਹੱਦ ਵਿੱਚ ਨਿਬੇੜਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਿਹਤ ਵਿਭਾਗ ਨੂੰ ਕੁਰਾਲੀ ਦੇ ਸਿਵਲ ਹਸਪਤਾਲ ਦੇ ਹੋਰ ਵਿਸਤਾਰ ਦੀ ਸੰਭਾਵਨਾ ਤਲਾਸ਼ਣ ਦਾ ਵੀ ਆਦੇਸ਼ ਦਿੱਤਾ ਤਾਂ ਕਿ ਲੋਕਾਂ ਨੂੰ ਫਾਇਦਾ ਮਿਲ ਸਕੇ।

 


ਸੰਸਦ ਮੈਂਬਰ ਨੇ ਨਗਰ ਨਿਗਮ ਤੇ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਸ਼ਹਿਰ ਅਤੇ ਪਿੰਡਾਂ ਵਿੱਚ ਪਖਾਨਿਆਂ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣ ਲਈ ਕਿਹਾ। 


ਉਨ੍ਹਾਂ ਜ਼ਿਲ੍ਹਾ ਰੁਜ਼ਗਾਰ ਬਿਉਰੋ ਦੇ ਅਧਿਕਾਰੀਆਂ ਨੂੰ ਕਿਹਾ ਕਿ ‘ਘਰ ਘਰ ਰੁਜ਼ਗਾਰ ਸਕੀਮ’ ਅਤੇ ਹੋਰ ਸਬੰਧਤ ਸਕੀਮਾਂ ਤਹਿਤ ਬੇਰੋਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦਿਵਾਉਣ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ। ਸ੍ਰੀ ਤਿਵਾੜੀ ਨੇ ਪਾਰਕਾਂ ਦੇ ਵਿਕਾਸ ਤੇ ਸੜਕਾਂ ਦੀ ਹਾਲਤ ਵਿੱਚ ਸੁਧਾਰ ਤੇ ਹੋਰ ਪ੍ਰਾਜੈਕਟਾਂ ਖ਼ਾਸ ਤੌਰ ਉਤੇ ਨਵਾਂ ਗਾਓਂ ਇਲਾਕੇ ਵਿੱਚ ਚੱਲ ਰਹੇ ਕੰਮਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨਵਾਂ ਗਾਓਂ ਦੇ ਘਰਾਂ ਵਿੱਚ ਪਾਣੀ ਵਾਲੇ ਮੀਟਰ ਲਾਉਣ ਦੀ ਸੰਭਾਵਨਾ ਤਲਾਸ਼ਣ ਲਈ ਵੀ ਆਖਿਆ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:ensure completion of development works in time-bound and result oriented manner- tewai to officers