ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦੋ ਹੌਲਦਾਰਾਂ ਖਿਲਾਫ਼ ਪਰਚਾ ਦਰਜ, ਲੈ ਰਹੇ ਸੀ ਰਿਸ਼ਵਤ

ਬਠਿੰਡਾ ਵਿਖੇ ਥਾਣਾ ਮੌੜ ਚ ਤਾਇਨਾਤ ਦੋ ਹੌਲਦਾਰਾਂ ਖਿਲਾਫ਼ ਭ੍ਰਿਸ਼ਟਾਚਾਰ ਸਬੰਧੀ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮੰਗਲਵਾਰ ਨੂੰ ਕੇਸ ਦਰਜ ਕਰਕੇ ਇਕ ਹੌਲਦਾਰ ਨੂੰ ਰਿਸ਼ਵਤ ਦੇ 5,000 ਰੁਪਏ ਨਕਦ ਅਤੇ 25,000 ਰੁਪਏ ਦਾ ਚੈਕ ਲੈਂਦਿਆਂ ਕਾਬੂ ਕਰ ਲਿਆ

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਹੌਲਦਾਰ ਚਮਕੌਰ ਸਿੰਘ ਅਤੇ ਹੌਲਦਾਰ ਦਵਿੰਦਰ ਸਿੰਘ ਖਿਲਾਫ਼ ਸ਼ਿਕਾਇਤ ਕਰਤਾ ਦਿਲਬਾਗ ਸਿੰਘ ਦੀ ਸ਼ਿਕਾਇਤ ਉਪਰ ਰਿਸ਼ਵਤ ਦਾ ਕੇਸ ਦਰਜ ਕੀਤਾ ਗਿਆ ਹੈ

 

ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਦੋਹਾਂ ਹੌਲਦਾਰਾਂ ਵਲੋਂ ਉਸ ਅਤੇ ਉਸਦੇ ਭਰਾ ਖਿਲਾਫ਼ ਐਨ.ਡੀ.ਪੀ.ਐਸ ਐਕਟ ਅਧੀਨ ਕੇਸ ਨਾ ਦਰਜ ਕਰਨ ਬਦਲੇ 30,000 ਰੁਪਏ ਦੀ ਮੰਗ ਕੀਤੀ ਗਈ ਹੈ

 

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਹੌਲਦਾਰ ਚਮਕੌਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਦੇ 5,000 ਰੁਪਏ ਨਕਦ ਅਤੇ 25000 ਰੁਪਏ ਦਾ ਚੈਕ ਪ੍ਰਪਾਤ ਕਰਦੇ ਹੋਏ ਦਬੋਚ ਲਿਆ

 

ਬੁਲਾਰੇ ਨੇ ਦੱਸਿਆ ਕਿ ਉਕਤ ਦੋਹਾਂ ਦੋਸ਼ੀਆਂ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਬਠਿੰਡਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Enter sheet against two constable was taking bribes