ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਈ.ਐਸ.ਆਈ. ਹਸਪਤਾਲਾਂ ਲਈ 130 ਪੈਰਾ ਮੈਡੀਕਲ ਸਟਾਫ਼ ਨੂੰ ਨਿਯੁਕਤੀ ਪੱਤਰ ਦਿੱਤੇ

 

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਵੱਲੋਂ ਈ.ਐਸ.ਆਈ. ਹਸਪਤਾਲਾਂ ਅਧੀਨ ਵੱਖ-ਵੱਖ ਸ੍ਰੇਣੀਆਂ ਦੇ ਨਵ ਨਿਯੁਕਤ 130 ਪੈਰਾ ਮੈਡੀਕਲ ਸਟਾਫ਼ ਨੂੰ ਨਿਯੁਕਤੀ ਪੱਤਰ ਦਿੱਤੇ ਗਏ।

 

ਇਸ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਈ.ਐਸ.ਆਈ. (ਕਰਮਚਾਰੀ ਸਮਾਜਿਕ ਇੰਸ਼ੋਰੈਂਸ) ਹਸਪਤਾਲਾਂ ਦੀ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਕਰਨ ਦੀ ਕੋਸ਼ਿਸ਼ ਤਹਿਤ ਸੂਬੇ ਦੇ ਸਾਰੇ ਈ.ਐਸ.ਆਈ. ਹਸਪਤਾਲਾਂ ਵਿੱਚ ਰਜਿਸਟਰਡ ਮਜ਼ਦੂਰਾਂ ਅਤੇ ਹੋਰ ਨਿਰਮਾਣ ਕਾਰਜਾਂ ਵਾਲੇ ਕਾਮਿਆਂ ਨੂੰ 24 ਘੰਟੇ ਐਮਰਜੈਂਸੀ ਸੇਵਾਵਾਂ ਦੀ ਸਹੂਲਤ ਮੁਹੱਈਆ ਕਰਵਾਉਣ ਦਾ ਫ਼ੈਸਲਾ ਲਿਆ ਹੈ ਜਿਸ ਲਈ ਈ.ਐਸ.ਆਈ. ਹਸਪਤਾਲਾਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾ ਰਿਹਾ ਹੈ। 

 

ਉਨ੍ਹਾਂ ਦੱਸਿਆ ਕਿ ਇਸ ਭਰਤੀ ਅਧੀਨ 130 ਪੈਰਾ ਮੈਡੀਕਲ ਸਟਾਫ਼ ਜਿ਼ਨ੍ਹਾਂ ਵਿੱਚ 55 ਏ.ਐਨ.ਐਮਜ਼, 35 ਸਟਾਫ਼ ਨਰਸਾਂ, 28 ਫਾਰਮਾਸਿਸਟ, 11 ਮੈਡੀਕਲ ਲੈਬੋਰੇਟਰੀ ਟੈਕਨੀਸ਼ੀਅਨ ਅਤੇ ਇੱਕ ਰੇਡੀਓ ਗਰਾਫਰ ਨੂੰ  ਨਿਯੁਕਤੀ ਪੱਤਰ ਦਿੱਤੇ ਹਨ।

 

ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਈ.ਐਸ.ਆਈ. ਹਸਪਤਾਲ ਤੇ ਡਿਸਪੈਂਸਰੀਆਂ ਵਿਚ 13 ਲੱਖ ਦੇ ਕਰੀਬ ਉਦਯੋਗਾਂ ਵਿੱਚ ਕੰਮ ਕਰਦੇ ਬੀਮਾ ਕਾਮਿਆਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਸਿਹਤ ਸੇਵਾਵਾਂ ਦਿੱਤੀ ਜਾ ਰਹੀਆਂ ਹਨ।  ਇਨ੍ਹਾਂ ਹਸਪਤਾਲਾਂ ਵਿਚ ਮਿਆਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਹੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾ 'ਤੇ 05 ਸਪੈਸ਼ਲਿਸਟ ਡਾਕਟਰ ਅਤੇ 50 ਮੈਡੀਕਲ ਅਫ਼ਸਰਾ  ਦੀ ਭਰਤੀ  ਕੀਤੀ ਗਈ ਸੀ ਜਿਸ ਨਾਲ ਹੁਣ ਈ.ਐਸ.ਆਈ ਹਸਪਤਾਲਾਂ ਵਿਚ ਇਕ ਵੀ ਡਾਕਟਰ ਦੀ ਅਸਾਮੀ ਖਾਲੀ ਨਹੀਂ ਰਹੀ ਹੈ। 

 

ਉਨ੍ਹਾਂ ਦੱਸਿਆ ਕਿ ਡਾਕਟਰਾਂ ਦੀ ਭਰਤੀ ਉਪਰੰਤ ਹਸਪਤਾਲਾਂ ਦੀ  ਓ.ਪੀ.ਡੀ. ਵਿਚ ਕਾਫੀ ਵਾਧਾ ਹੋਇਆ ਹੈ ਅਤੇ ਕਿਰਤੀ ਵਰਗ ਨੂੰ ਬਿਹਤਰ ਸਿਹਤ ਸੇਵਾਵਾਂ ਵੀ ਮੁਹੱਈਆ ਹੋ ਰਹੀਆਂ ਹਨ। ਇਸ ਭਰਤੀ ਤੋਂ ਇਲਾਵਾ ਜਲਦ ਈ.ਐਸ.ਆਈ ਹਸਪਤਾਲਾਂ ਵਿੱਚ ਹੋਰ ਖਾਲੀ ਪਈਆ ਆਸਾਮੀਆ ਨੂੰ ਵੀ ਭਰ ਦਿੱਤਾ ਜਾਵੇਗਾ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:ESI Gives appointment letters to 130 para medical staff for hospitals