ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵਲੋਂ ਅੱਜ 2020-21 ਦਾ ਸਲਾਨਾ ਬਜਟ ਪੇਸ਼ ਕੀਤਾ ਹੈ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਫਿਰੋਜ਼ਪੁਰ ਵਿਖੇ ਪੀਜੀਆਈ ਦੇ ਸੈਟੇਲਾਈਟ ਕੇਂਦਰ ਦੀ ਸਥਾਪਨਾ ਸ਼ੁਰੂ ਕੀਤੀ ਜਾਵੇਗੀ ਅਤੇ ਸਾਲ 2020-21 ਵਿੱਚ ਪਟਿਆਲਾ, ਅੰਮ੍ਰਿਤਸਰ ਅਤੇ ਫ਼ਰੀਦਕੋਟ ਵਿਖੇ ਮੌਜੂਦਾ ਮੈਡੀਕਲ ਕਾਲਜਾਂ ਦੇ ਨਵੀਨੀਕਰਨ ਲਈ 224 ਕਰੋੜ ਦੀ ਤਜਵੀਜ਼ ਰੱਖੀ ਗਈ ਹੈ।
ਇਸੇ ਤਰ੍ਹਾਂ ਮੁਹਾਲੀ ਵਿਖੇ ਇੱਕ ਨਵਾਂ ਮੈਡੀਕਲ ਕਾਲਜ ਸ਼ੂਰੂ ਕੀਤਾ ਜਾਵੇਗਾ ਅਤੇ 2020-21 ਦੇ ਸੈਸ਼ਨ ਤੋਂ ਕਲਾਸਾਂ ਸ਼ੁਰੂ ਹੋ ਜਾਣਗੀਆਂ। ਇਸ ਸਾਲ ਇਸ ਦੀ ਸਥਾਪਨਾ ਅਤੇ ਉਸਾਰੀ ਪ੍ਰਕਿਰਿਆ ਲਈ 157 ਕਰੋੜ ਦੀ ਤਜਵੀਜ਼ ਰੱਖਦਾ ਹਾਂ|
ਜ਼ੀਰਕਪੁਰ ਅਤੇ ਮੋਗਾ ਵਿਖੇ ਦੋ 50 ਬਿਸਤਰਿਆਂ ਵਾਲੇ ਏਕੀਕ੍ਰਿਤ ਆਯੂਸ਼ ਹਸਪਤਾਲਾਂ ਦੀ ਉਸਾਰੀ ਸ਼ੁਰੂ ਹੋ ਚੁੱਕੀ ਹੈ ਅਤੇ ਉਥੇ ਸਾਰੀਆਂ ਆਯੂਸ਼ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਇਸ ਤੋਂ ਇਲਾਵਾ ਸਰਕਾਰੀ ਆਯੁਰਵੈਦਿਕ ਹਸਪਤਾਲ, ਅੰਮ੍ਰਿਤਸਰ ਵਿਖੇ ਆਯੁਰਵੈਦ ਰਾਹੀਂ ਨਸ਼ਾ ਛੁਡਾਉਣ ਕੇਂਦਰ ਸਥਾਪਿਤ ਕੀਤੇ ਜਾ ਚੁੱਕੇ ਹਨ। ਥੈਲੇਸੀਮਿਆ ਦੇ ਮਰੀਜ਼ਾਂ ਨੂੰ ਆਯੁਰਵੈਦਿਕ ਥੈਰੇਪੀ ਦੇਣ ਕਰਨ ਲਈ ਮਾਡਲ ਗ੍ਰਾਮ, ਲੁਧਿਆਣਾ ਵਿਖੇ ਸਰਕਾਰੀ ਆਯੁਰਵੈਦਿਕ ਹਸਪਤਾਲ ਵਿੱਚ ਇਕ ਥੈਲੇਸੀਮੀਆ ਸੈਂਟਰ ਸਥਾਪਤ ਕਰਨ ਦੀ ਮਨਸ਼ਾ ਰੱਖਦਾ ਹੈ।
ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ
ਇਸ ਤੋਂ ਇਲਾਵਾ ਕ੍ਰਮਵਾਰ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਲਈ 10 ਕਰੋੜ ਰੁਪਏ ਦੇ ਮੁਢਲੇ ਰਾਖਵੇਂਕਰਨ ਦੀ ਤਜਵੀਜ਼ ਰੱਖੀ ਹੈ, ਜਿਸ ਲਈ ਲੋੜੀਂਦੀਆਂ ਉਚਿਤ ਪ੍ਰਵਾਨਗੀਆਂ ਪਹਿਲਾਂ ਹੀ ਮਿਲ ਚੁੱਕੀਆਂ ਹਨ| ਇਨ੍ਹਾਂ ਕਾਲਜਾਂ ਵਿੱਚ ਟੀਚਿੰਗ ਸੈਸ਼ਨ ਕ੍ਰਮਵਾਰ 2021-22 ਅਤੇ 2022-23 ਤੋਂ ਸੁਰੂ ਕਰਨ ਦੀਆਂ ਤਜਵੀਜਾਂ ਹਨ| ਸਾਲ 2020-21 ਦੌਰਾਨ 897 ਕਰੋੜ ਰੁਪਏ ਦਾ ਰਾਖਵਾਂਕਰਨ ਕੀਤਾ ਹੈ ਜੋ 2019-20 (ਸੋਧੇ ਅਨੁਮਾਨ) ਦੇ ਮੁਕਾਬਲੇ 49% ਦਾ ਵਾਧਾ ਹੈ|
ਫਾਜ਼ਿਲਕਾ ਲਿਖੇ ਟਰਸ਼ਰੀ ਕੈਂਸਰ ਕੇਅਰ ਸੈਂਟਰ ਦਾ ਕੰਮ ਸ਼ੁਰੂ
ਇਸ ਦੇ ਨਾਲ ਹੀ ਫਾਜ਼ਿਲਕਾ ਲਿਖੇ ਟਰਸ਼ਰੀ ਕੈਂਸਰ ਕੇਅਰ ਸੈਂਟਰ ਅਤੇ ਅੰਮ੍ਰਿਤਸਰ ਵਿਖੇ ਰਾਜ ਕੈਂਸਰ ਇੰਸਟੀਚਿਊਟ ਕ੍ਰਮਵਾਰ 12.34 ਕਰੋੜ ਹੈ, ਪਏ ਅਤੇ 26.32 ਕਰੋੜ ਦੀ ਲਾਗਤ ਨਾਲ ਸਥਾਪਨਾ ਦਾ ਕੰਮ ਸ਼ੁਰੂ ਹੋ ਚੁੱਕਾ ਹੈ, ਜੋ 2020-21 ਵਿੱਚ ਮੁਕੰਮਲ ਹੋ ਜਾਣਗੇ। ਇਸ ਤਜਵੀਜ਼ ਲਈ 72 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ।