ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਈਟੀਓ ਤੇ ਫ਼ਾਈਰ ਸਟੇਸ਼ਨ ਅਫਸਰ ਰਿਸ਼ਵਤ ਦੇ ਦੋ ਕੇਸਾਂ ’ਚ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਲੁਧਿਆਣਾ ਵਿਖੇ ਤਾਇਨਾਤ ਆਬਕਾਰੀ ਤੇ ਕਰ ਅਫਸਰ (.ਟੀ.) ਅਤੇ ਕਪੂਰਥਲਾ ਦੇ ਫਾਈਰ ਸਟੇਸ਼ਨ ਅਫਸਰ ਨੂੰ ਰਿਸ਼ਵਤ ਦੇ ਦੋ ਵੱਖ-ਵੱਖ ਕੇਸਾਂ ਵਿਚ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਓਰੋ ਦੀ ਲੁਧਿਆਣਾ ਸਥਿਤ ਆਰਥਿਕ ਅਪਰਾਧ ਸ਼ਾਖਾ ਵਲੋਂ .ਟੀ. ਅਜੇ ਗੋਇਲ ਨੂੰ ਸ਼ਿਕਾਇਤਕਰਤਾ ਉਮੇਸ਼ ਕੁਮਾਰ ਵਾਸੀ ਅਗਰ ਨਗਰ, ਜਿਲਾ ਲੁਧਿਆਣਾ ਦੀ ਸ਼ਿਕਾਇਤ 'ਤੇ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ .ਟੀ. ਵਲੋਂ ਉਸ ਦੀ ਫਰਮ ਦਾ ਜੀ. ਐਸ.ਟੀ ਨੰਬਰ ਰੱਦ ਨਾ ਕਰਨ ਬਦਲੇ 5 ਲੱਖ ਰੁਪਏ ਦੀ ਮੰਗ ਕੀਤੀ ਗਈ ਹੈ



ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ .ਟੀ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਬੁਲਾਰੇ ਨੇ ਦੱਸਿਆ ਕਿ ਉਕਤ ਦੋਹਾਂ ਦੋਸ਼ੀਆਂ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਲੁਧਿਆਣਾ ਸਥਿਤ ਵਿਜੀਲੈਂਸ ਬਿਓਰੋ ਦੀ ਆਰਥਿਕ ਅਪਰਾਧ ਸ਼ਾਖਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ



ਇਕ ਹੋਰ ਰਿਸ਼ਵਤ ਦੇ ਕੇਸ ਵਿਚ ਵਿਜੀਲੈਂਸ ਬਿਊਰੋ ਨੇ ਫਾਈਰ ਬ੍ਰਿਗੇਡ ਦਫਤਰ ਕਪੂਰਥਲਾ ਵਿਖੇ ਤਾਇਨਾਤ ਫਾਈਰ ਸਟੇਸ਼ਨ ਅਫਸਰ ਅਜੇ ਗੋਇਲ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ

 

ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਫਾਈਰ ਸਟੇਸ਼ਨ ਅਫਸਰ ਨੂੰ ਸ਼ਿਕਾਇਤਕਰਤਾ ਹਰਮਨ ਵਾਲੀਆ ਦੀ ਸ਼ਿਕਾਇਤ 'ਤੇ ਫ਼ੜਿਆ ਹੈ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸਦੇ ਪੈਟਰੋਲ ਪੰਪ ਲਈ ਐਨ..ਸੀ ਜਾਰੀ ਕਰਨ ਬਦਲੇ ਫਾਈਰ ਸਟੇਸ਼ਨ ਅਫਸਰ ਵਲੋਂ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ



ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਫਾਈਰ ਸਟੇਸ਼ਨ ਅਫਸਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਹੋਰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:ETO and the fare station officer have been restrained in two cases of bribe