ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ETT ਤੇ PET ਪਾਸ ਅਧਿਆਪਕ ਮੰਗਾਂ ਮੰਨਵਾਉਣ ਲਈ ਪਾਣੀ ਦੀ ਟੈਂਕੀ ’ਤੇ ਚੜ੍ਹੇ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗੜ੍ਹ ਪਟਿਆਲਾ ਦੇ ਬਹਾਦੁਰਗੜ੍ਹ ਚ ਰੋਸ ਪ੍ਰਗਟਾ ਰਹੇ ਅਧਿਆਪਕਾਂ ਨੇ ਅੱਜ ਸੋਮਵਾਰ ਨੂੰ ਸੂਬਾ ਸਰਕਾਰ ਦੇ ਕੀਤੇ ਗਏ ਵਾਅਦਿਆਂ ਖਿਲਾਫ਼ ਮੁੜ ਮੋਰਚਾ ਖੋਲ੍ਹ ਦਿੱਤਾ।

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ETT ਤੇ TET ਪਾਸ ਇਹ ਬੇਰੋਜ਼ਗਾਰ ਅਧਿਆਪਕ ਆਪਣੀਆਂ ਮੰਗਾਂ ਮਨਵਾਉਣ ਲਈ ਪੰਜਾਬ ਸਰਕਾਰ ਖਿਲਾਫ਼ ਰੋਸ ਮੁਜ਼ਾਹਰਾ ਕਰ ਰਹੇ ਹਨ। ਅਧਿਆਪਕ ਆਪਣਾ ਰੋਸ ਪ੍ਰਗਟਾਉਣ ਲਈ ਪਾਣੀ ਦੇ ਟੈਂਕੀ ਤੇ ਚੜ੍ਹ ਗਏ ਹਨ।

 

 

ਅਧਿਆਪਕਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਸਾਡੇ ਨਾਲ ਵਾਅਦਾ ਖਿਲਾਫ਼ੀ ਕੀਤੀ ਹੈ ਜਿਸ ਕਾਰਨ ਅਸੀਂ ਪੰਜਾਬ ਸਰਕਾਰ ਖਿ਼ਲਾਫ਼ ਰੋਸ ਪ੍ਰਗਟਾਉਣ ਲਈ ਮਜਬੂਰ ਹਾਂ। ਅਧਿਆਪਕਾਂ ਨੇ ਪੰਜਾਬ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਅਧਿਆਪਕਾਂ ਨੂੰ ਪੱਕਾ ਕਰਨ ਦਾ ਨੋਟੀਫ਼ਿਕੇ਼ਸਨ ਜਾਰੀ ਨਹੀਂ ਕਰਦੀ, ਉਦੋਂ ਤੱਕ ਸਾਡਾ ਇਹ ਰੋਸ ਪ੍ਰਦਰਸ਼ਨ ਜਾਰੀ ਰਹੇਗਾ।

 

ਇਸਦੇ ਨਾਲ ਹੀ ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਅਧਿਆਪਕਾਂ ਨੇ ਕਿਹਾ ਕਿ ਸਾਡੇ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ ਜੇਕਰ ਕੋਈ ਘਟਨਾ ਵਾਪਰਦੀ ਹੈ ਜਾਂ ਕਿਸੇ ਵੀ ਅਧਿਆਪਕ ਨੂੰ ਕੁਝ ਵੀ ਹੁੰਦਾ ਹੈ ਤਾਂ ਇਸਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ।

 

ਜ਼ਿਕਰਯੋਗ ਹੈ ਕਿ ਇਹ ਅਧਿਆਪਕ ਕਈ ਦਿਨਾਂ ਤੋਂ ਮੁੱਖ ਮੰਤਰੀ ਨਾਲ ਮੀਟਿੰਗ ਦਾ ਇੰਤਜ਼ਾਰ ਕਰ ਰਹੇ ਸਨ ਤਾਂਕਿ ਉਨ੍ਹਾਂ ਦੀ ਭਰਤੀ ਸਬੰਧੀ ਕੋਈ ਕਾਰਵਾਈ ਕੀਤੀ ਜਾ ਸਕੇ ।

 

ਖ਼ਬਰ ਲਿਖੇ ਜਾਣ ਤੱਕ ਰੋਸ ਪ੍ਰਗਟਾ ਰਹੇ ਇਨ੍ਹਾਂ ਅਧਿਆਪਕਾਂ ਮੁਤਾਬਕ ਹਾਲੇ ਤੱਕ ਕਿਸੇ ਵੀ ਮੰਤਰੀ ਜਾਂ ਅਧਿਕਾਰੀ ਨੇ ਮੌਕੇ ਤੇ ਪੁੱਜ ਕੇ ਉਨ੍ਹਾਂ ਦੀ ਸਾਰ ਨਹੀਂ ਲਈ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:ETT and PET teachers has climbed on the tank of water for the opinions demands