ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਰ ਸਿੱਖ ਖ਼ਾਲਿਸਤਾਨ ਚਾਹੁੰਦਾ ਹੈ, ਜੇ ਸਰਕਾਰ ਪੇਸ਼ਕਸ਼ ਕਰੇ ਤਾਂ ਪ੍ਰਵਾਨ ਕਰਾਂਗੇ: ਜੱਥੇਦਾਰ

ਹਰ ਸਿੱਖ ਖ਼ਾਲਿਸਤਾਨ ਚਾਹੁੰਦਾ ਹੈ, ਜੇ ਸਰਕਾਰ ਪੇਸ਼ਕਸ਼ ਕਰੇ ਤਾਂ ਪ੍ਰਵਾਨ ਕਰਾਂਗੇ: ਜੱਥੇਦਾਰ

ਤਸਵੀਰ: ਸਮੀਰ ਸਹਿਗਲ, ਹਿੰਦੁਸਤਾਨ ਟਾਈਮਜ਼

 

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਐਕਟਿੰਗ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸਨਿੱਚਰਵਾਰ ਨੂੰ ਕਿਹਾ ਹੈ ਕਿ ਹਰੇਕ ਸਿੱਖ ਖ਼ਾਲਿਸਤਾਨ ਚਾਹੁੰਦਾ ਹੈ ਤੇ ਜੇ ਸਰਕਾਰ ਖ਼ਾਲਿਸਤਾਨ ਬਣਾਉਣ ਦੀ ਪੇਸ਼ਕਸ਼ ਕਰੇ, ਤਾਂ ਉਸ ਨੂੰ ਖੁਸ਼ੀ–ਖੁਸ਼ੀ ਪ੍ਰਵਾਨ ਕੀਤਾ ਜਾਵੇਗਾ।

 

 

ਆਪਰੇਸ਼ਨ ਬਲੂ–ਸਟਾਰ ਦੌਰਾਨ ਅਕਾਲ–ਚਲਾਣਾ ਕਰ ਗਏ ਸਿੰਘਾਂ ਅਤੇ ਸਿੰਘਣੀਆਂ ਦੀ 36ਵੀਂ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇੱਕ ਸਮਾਰੋਹ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ।

 

 

ਇਸ ਤੋਂ ਪਹਿਲਾਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਇੱਕ ਵੱਖਰੇ ਸਿੱਖ ਦੇਸ਼ ਖ਼ਾਲਿਸਤਾਨ ਦੀ ਸਥਾਪਨਾ ਲਈ ਨਾਅਰੇਬਾਜ਼ੀ ਵੀ ਕੀਤੀ ਗਈ। ਇਸੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਰਤਮਾਨ ਜੱਥੇਦਾਰ ਤੋਂ ਇਸ ਬਾਰੇ ਸੁਆਲ ਪੁੱਛਿਆ ਗਿਆ ਸੀ, ਉਸ ਦੇ ਜਵਾਬ ਵਿੱਚ ਹੀ ਉਨ੍ਹਾਂ ਕਿਹਾ ਕਿ ਜੇ ਸਰਕਾਰ ਸਾਨੂੰ ਖ਼ਾਲਿਸਤਾਨ ਦੀ ਪੇਸ਼ਕਸ਼ ਕਰੇ, ਤਾਂ ਹੋਰ ਸਾਨੂੰ ਕੀ ਚਾਹੀਦਾ ਹੈ? ਅਸੀਂ ਪ੍ਰਵਾਨ ਕਰਾਂਗੇ ਹਰ ਸਿੱਖ ਖ਼ਾਲਿਸਤਾਨ ਚਾਹੁੰਦਾ ਹੈ।

 

 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨਾਲ ਮੌਜੂਦ ਸਨ। ਉਨ੍ਹਾਂ ਵੀ ਜੱਥੇਦਾਰ ਦੇ ਸਟੈਂਡ ਦੀ ਪ੍ਰੋੜ੍ਹਤਾ ਕੀਤੀ। ਉਨ੍ਹਾਂ ਕਿਹਾ ਕਿ ਜੇ ਸਰਕਾਰ ਖ਼ਾਲਿਸਤਾਨ ਦੀ ਪੇਸ਼ਕਸ਼ ਕਰੇ, ਤਾਂ ਉਹ ਉਸ ਨੂੰ ਪ੍ਰਵਾਨ ਕਰਨਗੇ।

 

 

ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਅਰਦਾਸ ਕੀਤੀ ਗਈ, ਗੁਰਬਾਣੀ ਕੀਰਤਨ ਕੀਤਾ ਗਿਆ ਤੇ ਭੋਗ ਦੀ ਰਸਮ ਹੋਈ। ਬਾਅਦ ਵਿੱਚ ਖ਼ਾਲਿਸਤਾਨ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ ਗਈ ਤੇ ਖ਼ਾਲਿਸਤਾਨੀ ਝੰਡੇ ਵੀ ਲਹਿਰਾਏ ਗਏ।

ਹਰ ਸਿੱਖ ਖ਼ਾਲਿਸਤਾਨ ਚਾਹੁੰਦਾ ਹੈ, ਜੇ ਸਰਕਾਰ ਪੇਸ਼ਕਸ਼ ਕਰੇ ਤਾਂ ਪ੍ਰਵਾਨ ਕਰਾਂਗੇ: ਜੱਥੇਦਾਰ

 

ਅੱਜ ਅੰਮ੍ਰਿਤਸਰ ਵਿੱਚ ਬਹੁਤ ਸਖ਼ਤ ਸੁਰੱਖਿਆ ਚੌਕਸੀ ਦੇ ਇੰਤਜ਼ਾਮ ਸਨ। ਪੁਲਿਸ ਦੀ ਅੱਜ ਇਹੋ ਕੋਸ਼ਿਸ਼ ਸੀ ਕਿ ਕੋਈ ਸ਼ਰਧਾਲੂ ਜਾਂ ਆਗੂ ਸ੍ਰੀ ਹਰਿਮੰਦਰ ਸਾਹਿਬ ਨਾ ਅੱਪੜ ਸਕੇ। ਮੀਡੀਆ ਨੂੰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਆਯੋਜਿਤ ਸਮਾਰੋਹ ਵਿੱਚ ਜਾਣ ਦੀ ਇਜਾਜ਼ਤ ਨਹ਼ ਦਿੱਤੀ ਗਈ।

 

 

ਅੱਜ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਪੰਜਾਬ ਪੁਲਿਸ ਦੇ ਜਵਾਨਾਂ ਵਿਚਾਲੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਦੁਆਰ ’ਤੇ ਥੋੜ੍ਹੀ ਝੜਪ ਵੀ ਹੋਈ। ਤਦ ਉੱਥੇ ਉਨ੍ਹਾਂ ਰੋਸ ਮੁਜ਼ਾਹਰਾ ਵੀ ਕੀਤਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Every Sikh wants Khalilstan If Government Offers the same we will Accept says Jathedar