ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਾਬਕਾ ਜਨਰਲ ਜੇ ਜੇ ਸਿੰਘ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ’ਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਆਗੂ ਪਾਰਟੀ ’ਚ ਸ਼ਾਮਲ ਹੋਣ ਮੌਕੇ ਜੇ ਜੇ ਸਿੰਘ ਨੂੰ ਸਿਰੋਪਾ ਪਾਉਂਦੇ ਹੋਏ।

ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇਣ ਤੋਂ ਕਰੀਬ ਦੋ ਮਹੀਨੇ ਬਾਅਦ ਸਾਬਕਾ ਜਨਰਲ ਜੇ ਜੇ ਸਿੰਘ ਅੱਜ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ’ਚ ਸ਼ਾਮਲ ਹੋ ਗਏ।

 

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸੀਨੀਅਰ ਮੀਤ ਪ੍ਰਧਾਨ ਰਤਨ ਸਿੰਘ ਅਜਨਾਲਾ ਦੀ ਮੌਜੂਦਗੀ ਵਿਚ ਜੇ ਜੇ ਸਿੰਘ ਟਕਸਾਲੀ ਅਕਾਲੀ ਦਲ ਸ਼ਾਮਲ ਹੋਏ।

 

ਜ਼ਿਕਰਯੋਗ ਹੈ ਕਿ ਜੇ ਜੇ ਸਿੰਘ ਨੇ 13 ਦਸੰਬਰ, 2018 ਨੂੰ ਸ਼੍ਰੋਮਣੀ ਅਕਾਲੀ ਦਲ ਤੋਂ ਨਿੱਜੀ ਕਾਰਨਾਂ ਦਾ ਹਵਾਲਾ ਦੇ ਕੇ ਅਸਤੀਫਾ ਦੇ ਦਿੱਤਾ ਸੀ। ਜਨਰਲ ਜੇ ਜੇ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਫੌਜੀਆਂ ਦੇ ਵਿੰਗ ਦੇ ਪ੍ਰਧਾਨ ਵੀ ਰਹੇ ਹਨ।

 

ਅਰੁਣਾਚਲ ਪ੍ਰਦੇਸ਼ ਦੇ ਸਾਬਕਾ ਗਵਰਨਰ ਤੇ ਸਾਬਕਾ ਫੌਜ ਮੁੱਖੀ ਜੇ ਜੇ ਸਿੰਘ 2017 ਵਿਚ ਅਕਾਲੀ ਦਲ ਵਿਚ ਸ਼ਾਮਲ ਹੋਏ ਸਨ। ਉਨ੍ਹਾਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਖਿਲਾਫ ਅਕਾਲੀ ਦਲ ਦੀ ਟਿਕਟ ਉਤੇ ਚੋਣ ਵੀ ਲੜੀ ਸੀ।

 

ਇਸ ਮੌਕੇ ਜੇ ਜੇ ਸਿੰਘ ਨੇ ਕਿਹਾ ਕਿ ਉਨ੍ਹਾਂ ਸ਼੍ਰੋਮਣ ਅਕਾਲੀ ਦਲ ਬਾਦਲ ਵਿਚ ਸ਼ਾਮਲ ਹੋ ਕੇ ਵੱਡੀ ਗਲਤੀ ਕੀਤੀ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲ ਦਲ ਬਾਦਲ ਅਤੇ ਕਾਂਗਰਸ ਆਪਸ ਵਿਚ ਦੋਸਤਾਨਾ ਮੈਚ ਖੇਡ ਰਹੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Ex Army chief Gen JJ Singh joins SAD Taksali