ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੁਨੀਸ਼ ਤਿਵਾੜੀ ਨੇ ਕਿਹਾ ਮੈਂ ਚੰਡੀਗੜ੍ਹ ਦਾ ਜੰਮਪਲ, ਮੈਨੂੰ ਮਿਲੇ ਟਿਕਟ

ਮੁਨੀਸ਼ ਤਿਵਾੜੀ ਨੇ ਕਿਹਾ ਮੈਂ ਚੰਡੀਗੜ੍ਹ ਦਾ ਜੰਮਪਲ, ਮੈਨੂੰ ਮਿਲੇ ਟਿਕਟ

ਨਜ਼ਦੀਕ ਆ ਰਹੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਦੀ ਟਿਕਟ ਤੋਂ ਚੋਣ ਲੜਨ ਵਾਲੇ ਚਾਹਵਾਨਾਂ ਨੇ ਟਿਕਟਾਂ ਲੈਣ ਵਾਸਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ।  ਚੰਡੀਗੜ੍ਹ ਲੋਕ ਸਭਾ ਸੀਟ ਤੋਂ ਕਾਂਗਰਸ ਦੀ ਟਿਕਟ ਉਤੇ ਚੋਣ ਲੜਨ ਵਾਸਤੇ ਅੱਜ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਵੀ ਆਪਣੀ ਦਾਅਵੇਦਾਰੀ ਪੇਸ਼ ਕੀਤੀ। 

 

ਉਨ੍ਹਾਂ ਵੱਲੋਂ ਵੱਡੀ ਗਿਣਤੀ ਆਪਣੇ ਸਮਰਥਕਾਂ ਨਾਲ ਚੰਡੀਗੜ੍ਹ ਕਾਂਗਰਸ ਦੇ ਦਫ਼ਤਰ ਸੈਕਟਰ 35 ਵਿਖੇ ਕਾਂਗਰਸ ਪ੍ਰਧਾਨ ਪ੍ਰਦੀਪ ਛਾਬੜਾ ਸਾਹਮਣੇ ਆਪਣਾ ਦਾਅਵਾ ਪੇਸ਼ ਕੀਤਾ।  ਉਨ੍ਹਾਂ ਆਪਣੇ ਦਾਅਵੇ ਵਿਚ ਕਿਹਾ ਕਿ ਉਹ ਚੰਡੀਗੜ੍ਹ ਤੋਂ ਚੋਣ ਲੜਨ ਦੇ ਚਾਹਵਾਨ ਹਨ। 

 

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਪਹਿਲਾਂ ਹੀ ਟਿਕਟ ਲੈਣ ਲਈ ਆਪਣਾ ਦਾਅਵਾ ਪੇਸ਼ ਕਰ ਚੁੱਕੀ ਹੈ।

 

ਇਸ ਮੌਕੇ ਮੁਨੀਸ਼ ਤਿਵਾੜੀ ਨੇ ਕਿਹਾ ਕਿ ਉਹ ਚੰਡੀਗੜ੍ਹ ਦੇ ਜੰਮਪਲ ਹਨ। ਇਥੋਂ ਦੇ ਲੋਕਾਂ ਦੀਆਂ ਸਮੱਸਿਆਵਾਂ, ਲੋਕਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਮੇਰੀ ਕਰਮ ਭੂਮੀ ਲੁਧਿਆਣਾ ਰਹੀ ਹੈ, ਪ੍ਰੰਤੂ ਮੈਂ ਇੱਥੋਂ ਦਾ ਜੰਮਪਲ ਹੋਣ ਕਰਕੇ ਇਥੇ ਚੰਗਾ ਕੰਮ ਕਰ ਸਕਾਗਾ। ਉਨ੍ਹਾਂ ਇਹ ਵੀ ਕਿਹਾ ਕਿ ਟਿਕਟ ਲਈ ਦਾਅਵਾ ਕਰਨ ਵਾਲੇ ਦੂਜੇ ਆਗੂ ਚੰਡੀਗੜ੍ਹ ਤੋਂ ਬਾਹਰ ਦੇ ਜੰਮਪਲ ਹਨ।  ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਪੂਰਨ ਵਿਸ਼ਵਾਸ ਹੈ ਕਿ ਪਾਰਟੀ ਉਨ੍ਹਾਂ ਨੂੰ ਇਥੋਂ ਜ਼ਰੂਰ ਟਿਕਟ ਦੇਵੇਗੀ।

ਨਵਜੋਤ ਕੌਰ ਸਿੱਧੂ ਲੜਨਗੇ ਚੰਡੀਗੜ੍ਹ ਤੋਂ ਸੰਸਦੀ ਚੋਣ!

ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਵੱਲੋਂ ਕਿਸੇ ਨੂੰ ਵੀ ਚੰਡੀਗੜ੍ਹ ਤੋਂ ਟਿਕਟ ਦਿੱਤੀ ਜਾਂਦੀ ਹੈ ਤਾਂ ਉਹ ਪਾਰਟੀ ਦੇ ਫੈਸਲੇ ਨੂੰ ਮੰਨਣਗੇ। ਜ਼ਿਕਰਯੋਗ ਹੈ ਕਿ ਮੁਨੀਸ਼ ਤਿਵਾੜੀ ਨੇ ਪਿਛਲੇ ਸਮੇਂ ਤੋਂ ਚੰਡੀਗੜ੍ਹ ਵਿਚ ਸਰਗਰਮੀਆਂ ਤੇਜ ਕੀਤੀਆਂ ਹੋਈਆਂ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:ex union min Manish Tewari officially stakes claim on party ticket from Chd