ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਐਕਸਾਈਜ਼ ਕਮਿਸ਼ਨਰ ਤੇ CA 2 ਲੱਖ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਐਕਸਾਈਜ਼ ਕਮਿਸ਼ਨਰ ਤੇ CA 2 ਲੱਖ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਆਬਕਾਰੀ ਤੇ ਕਰ ਵਿਭਾਗ ਦੇ ਜੀ.ਐਸ.ਟੀ. ਮੋਬਾਈਲ ਵਿੰਗ ਹੁਸ਼ਿਆਰਪੁਰ ਵਿਖੇ ਤਾਇਨਾਤ ਸਹਾਇਕ ਆਬਕਾਰੀ (ਐਕਸਾਈਜ਼) ਤੇ ਕਰ ਕਮਿਸ਼ਨਰ ਹਰਮੀਤ ਸਿੰਘ ਅਤੇ ਚਾਰਟਰਡ ਅਕਾਂਊਟੈਂਟ (CA – Chartered Accountant) ਰਮਨ ਸੌਧੀ ਨੂੰ 2 ਲੱਖ ਰੁਪਏ ਦੀ ਰਿਸ਼ਵਤ ਲੈਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ

 


ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਅਤੇ ਚਾਰਟਰਡ ਅਕਾਂਊਟੈਂਟ ਨੂੰ ਸ਼ਿਕਾਇਕਕਰਤਾ ਤਾਰਾ ਸਿੰਘ ਵਾਸੀ ਪਿੰਡ ਤਲਵੰਡੀ ਸੱਲ੍ਹਾ, ਜਿਲਾ ਹੁਸ਼ਿਆਰਪੁਰ ਦੀ ਸ਼ਿਕਾਇਤ 'ਤੇ 2,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ

 

 

ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਇਕ ਮੈਰਿਜ ਪੈਲੇਸ ਦਾ ਮਾਲਕ ਹੈ ਅਤੇ ਉਸ ਵਲੋਂ ਪਿਛਲੇ 11 ਮਹੀਨੇ ਦਾ ਜੀ.ਐਸ.ਟੀ ਨਾ ਭਰਨ ਕਰਕੇ ਜੁਰਮਾਨੇ ਨੂੰ ਸੈਟਲ ਕਰਨ ਦੇ ਇਵਜ਼ ਵਿਚ ਉਕਤ ਸਹਾਇਕ ਆਬਕਾਰੀ ਕਮਿਸ਼ਨਰ ਚਾਰਟਰਡ ਅਕਾਂਉਟੈਂਟ ਰਮਨ ਸੋਂਧੀ ਨੂੰ ਵਿਚੌਲਾ ਬਣਾ ਕੇ ਉਸ ਤੋ 7 ਲੱਖ ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ ਅਤੇ ਉਸ ਵਲੋਂ ਸਹਾਇਕ ਆਬਕਾਰੀ ਕਮਿਸ਼ਨਰ ਨੂੰ 3 ਲੱਖ ਰੁਪਏ ਪਹਿਲੀ ਕਿਸ਼ਤ ਵਜੋਂ ਪਹਿਲਾਂ ਹੀ ਅਦਾ ਕੀਤੇ ਜਾ ਚੁੱਕੇ ਹਨ

 


ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸਹਾਇਕ ਆਬਕਾਰੀ ਕਮਿਸ਼ਨਰ ਹਰਮੀਤ ਸਿੰਘ ਅਤੇ ਚਾਰਟਰਡ ਅਕਾਂਊਟੈਂਟ ਰਮਨ ਸੋਂਧੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਦੂਜੀ ਕਿਸ਼ਤ ਦੇ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਉਕਤ ਦੋਹਾਂ ਦੋਸ਼ੀਆਂ ਵਿਰੁੱਧ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Excise Commissioner and CA arrested red handed taking bribe of Rs 2 lakh