ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਆਬਕਾਰੀ ਇੰਸਪੈਕਟਰ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ

ਸ੍ਰੀ ਮੁਕਤਸਰ ਸਾਹਿਬ ਦੇ ਗਿਦੜਬਾਹਾ ਵਿਖੇ ਆਬਕਾਰੀ ਤੇ ਕਰ ਵਿਭਾਗ ਚ ਤਾਇਨਾਤ ਆਬਕਾਰੀ ਇੰਸਪੈਕਟਰ ਦੀਪ ਦੀਦਾਰ ਸਿੰਘ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ 40,000 ਰੁਪਏ ਦੀ ਰਿਸ਼ਵਤ ਲੈਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।



ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸੀ ਉਕਤ ਇੰਸਪੈਕਟਰ ਨੂੰ ਸ਼ਿਕਾਇਕਕਰਤਾ ਗੁਰਮੀਤ ਸਿੰਘ ਵਾਸੀ ਪਿੰਡ ਦਾਨੇਵਾਲਾ, ਸ੍ਰੀ ਮੁਕਤਸਰ ਸਾਹਿਬ ਦੀ ਸ਼ਿਕਾਇਤ 'ਤੇ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ

 

ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਆਪਣੀ ਦੱਸਿਆ ਕਿ ਉਹ ਸ਼ਰਾਬ ਦਾ ਠੇਕੇਦਾਰ ਹੈ ਅਤੇ ਆਬਕਾਰੀ ਇੰਸਪੈਕਟਰ ਦੀਪ ਦੀਦਾਰ ਉਸ ਨੂੰ ਧਮਕਾ ਕੇ ਉਸ ਤੋ 60,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ ਜਿਸ ਉਪਰੰਤ ਉਸ ਵਲੋਂ ਉਕਤ ਇੰਸਪੈਕਟਰ ਨੂੰ 20,000 ਰੁਪਏ ਪਹਿਲੀ ਕਿਸ਼ਤ ਵਜੋ ਅਦਾ ਕੀਤੇ ਜਾ ਚੁੱਕੇ ਹਨ



ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੁੱਜੀ ਕਿਸ਼ਤ ਦੇ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਉਕਤ ਦੋਸ਼ੀ ਵਿਰੁੱਧ ਫਿਰੋਜਪੁਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Excise Inspector arrested for accepting bribe of Rs 40000