ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਫਤਹਿਗੜ੍ਹ ਸਾਹਿਬ ਵਿਖੇ ਫੈਕਟਰੀ ’ਚ ਧਮਾਕਾ, ਦੋ ਦੀ ਮੌਤ

ਫਾਇਲ ਫੋਟੋ

ਫਤਹਿਗੜ੍ਹ ਸਾਹਿਬ ਵਿਚ ਇਕ ਫੈਕਟਰੀ ਵਿਚ ਗੈਸ ਭੱਠੀ ਦੇ ਫੱਟਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ ਦਰਜਨ ਦੇ ਕਰੀਬ ਵਿਅਕਤੀ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਸਰਹਿੰਦ–ਪਟਿਆਲਾ ਰੋਡ ਉਤੇ ਟਿਵਾਣਾ ਫੀਡ ਨਾਮ ਦੀ ਫੈਕਟਰੀ ਵਿਚ ਬੀਤੀ ਦੇ ਰਾਤ ਗੈਸ ਭੱਠੀ ਫੱਟਣ ਦਾ ਜਬਰਦਸਤ ਧਮਾਕਾ ਹੋਇਆ। ਇਸ ਘਟਨਾ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ ਦਰਜਨ ਦੇ ਕਰੀਬ ਹੋਰ ਕਰਮਚਾਰੀਆਂ ਦੇ ਜ਼ਖਮੀ ਹੋਣ ਦੀ  ਖਬਰ ਹੈ। 

 

ਜ਼ਖਮੀ ਵਿਅਕਤੀਆਂ ਵਿਚ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਿਨ੍ਹਾਂ ਨੂੰ ਇਲਾਜ ਲਈ ਪੀਜੀਆਈ ਚੰਡੀਗੜ੍ਹ ਭੇਜ ਦਿੱਤਾ ਗਿਆ ਹੈ।  ਫੈਕਟਰੀ ਵਿਚ ਧਮਾਕੇ ਦੀ ਖਬਰ ਮਿਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਵੱਲੋਂ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Explosives in Fatehgarh Sahib two killed