ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਆਪ ਵਿਧਾਇਕਾਂ ਨੂੰ ਕੈਨੇਡਾ ਤੋਂ ਵਾਪਸ ਭੇਜਣ ਦਾ ਮਾਮਲਾ ਕੈਨੇਡਾ ਸਰਕਾਰ ਕੋਲ ਚੁੱਕਿਆ

ਆਪ ਵਿਧਾਇਕਾਂ ਨੂੰ ਕੈਨੇਡਾ ਤੋਂ ਵਾਪਸ ਭੇਜਣ ਦਾ ਮਾਮਲਾ ਕੈਨੇਡਾ ਸਰਕਾਰ ਕੋਲ ਚੁੱਕਿਆ

ਪਿੱਛਲੇ ਸਮੇਂ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਮਰਜੀਤ ਸਿੰਘ ਸੰਦੋਆ ਅਤੇ ਕੁਲਤਾਰ ਸਿੰਘ ਸੰਧਵਾਂ ਨੂੰ ਕੈਨੇਡਾ ਦੇ ਓਟਾਵਾ ਏਅਰਪੋਰਟ ਤੋਂ ਵਾਪਸ ਭੇਜਣ ਦਾ ਮਾਮਲਾ ਭਾਰਤੀ ਹਾਈ ਕਮਿਸ਼ਨ ਓਟਾਵਾ ਵੱਲੋਂ ਕੈਨੇਡੀਅਨ ਸਰਕਾਰ ਕੋਲ ਚੁੱਕਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਇਕ ਪੱਤਰ ਰਾਹੀਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਨੂੰ ਦਿੱਤੀ। ਉਨ੍ਹਾਂ ਲਿਖਿਆ ਕਿ ਕੈਨੇਡਾ `ਚ ਭਾਰਤੀ ਹਾਈ ਕਮਿਸ਼ਨ ਕੋਲ ਪੰਜਾਬ ਦੇ ਵਿਧਾਇਕਾਂ ਦੀ ਕੈਨੇਡਾ ਫੇਰੀ ਬਾਬਤ ਕੋਈ ਜਾਣਕਾਰੀ ਨਹੀਂ ਸੀ।

 

ਵਿਦੇਸ਼ ਮੰਤਰੀ ਨੇ ਲਿਖਿਆ ਹੈ ਕਿ ਉਹ ਇਸ ਗੱਲ ਨਾਲ ਸਹਿਮਤ ਹਨ ਕਿ ਚੁਣੇ ਹੋਏ ਨੁਮਾਇੰਦਿਆਂ ਨਾਲ ਹਲੀਮੀ ਅਤੇ ਆਦਰ ਭਰਿਆ ਰੁਖ ਅਪਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਲਿਖਿਆ ਕਿ ਕੈਨੇਡਾ ਸਰਕਾਰ ਨੇ ਜਾਣਕਾਰੀ ਦਿੱਤੀ ਹੈ ਕਿ ਇਸ ਮਾਮਲੇ ਸਬੰਧੀ ਕੈਨੇਡਾ ਬਾਰਡਰ ਸਰਵਿਸ ਏਜੰਸੀ ਨਾਲ ਰਾਬਤਾ ਬਣਾਇਆ ਹੋਇਆ ਹੈ ਅਤੇ ਵਿਧਾਇਕਾਂ ਨੂੰ ਵਾਪਸ ਭੇਜਣ ਦੇ ਕਾਰਨਾਂ ਬਾਰੇ ਵਿਸਥਾਰਤ ਪ੍ਰਤੀਕਰਮ ਮੰਗਿਆ ਗਿਆ ਹੈ। 


ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਇਸ ਮਾਮਲੇ ਨੂੰ ਕੈਨੇਡਾ ਸਰਕਾਰ ਕੋਲ ਪੂਰੀ ਗੰਭੀਰਤਾ ਨਾਲ ਉਠਾ ਰਹੀ ਹੈ ਅਤੇ ਇਹ ਸੁਨਿਸ਼ਚਿਤ ਕਰ ਰਹੀ ਹੈ ਕਿ ਭਵਿੱਖ ਵਿਚ ਅਜਿਹੀ ਕੋਈ ਮੰਦਭਾਗੀ ਘਟਨਾ ਨਾ ਵਾਪਰੇ। 

 

ਜਿ਼ਕਰਯੋਗ ਹੈ ਕਿ  25 ਜੁਲਾਈ 2018 ਨੂੰ ਇਕ ਚਿੱਠੀ ਲਿਖ ਕੇ ਪੰਜਾਬ ਦੇ ਸਪੀਕਰ ਰਾਣਾ ਕੇ ਪੀ ਸਿੰਘ ਨੇ ਕੇਂਦਰੀ ਵਿਦੇਸ਼ ਮੰਤਰੀ ਤੋਂ ਮੰਗ ਕੀਤੀ ਸੀ ਕਿ ਇਸ ਮਾਮਲੇ ਦਾ ਗੰਭੀਰ ਨੋਟਿਸ ਲਿਆ ਜਾਣਾ ਚਾਹੀਦਾ ਹੈ ਕਿਉਂ ਕਿ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਪ੍ਰਤੀ ਕੈਨੇਡੀਅਨ ਅਥਾਰਟੀਆਂ ਦਾ ਵਤੀਰਾ ਸਹੀ ਨਹੀਂ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:External Affairs Minister assures Indian High Commission in Ottawa following the matter scrupulously