ਮੋਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਵਿਚ ਇਕ ਫੈਟਕਰੀ ਵਿਚ ਭਿਆਨਕ ਅੱਗ ਲੱਗਣ ਦੀ ਖਬਰ ਹੈ। ਮਿਲੀ ਜਾਣਕਾਰੀ ਮੁਤਾਬਕ ਡੇਰਾਬੱਸੀ ਦੀ ਮੁਬਾਰਿਕਪੁਰ ਰਾਮਗੜ੍ਹ ਰੋਡ ਉਤੇ ਸਥਿਤ ਪੀਸੀਸੀਪੀਐਲ ਕੈਮੀਕਲ ਫੈਕਟਰੀ ਵਿਚ ਅੱਜ ਅਚਾਨਕ ਇਕ ਧਮਾਕਾ ਹੋਣ ਪਿੱਛੋਂ ਭਿਆਨਕ ਅੱਗ ਲੱਗ ਗਈ।
ਅੱਗ ਲੱਗਣ ਨਾਲ ਅੱਧੀ ਦਰਜਨ ਤੋਂ ਵੱਧ ਵਿਅਕਤੀ ਜ਼ਖਮੀ ਹੋ ਗਏ ਦੱਸਿਆ ਜਾ ਰਿਹਾ ਹੈ। ਧਮਾਕਾ ਐਨਾ ਜ਼ਬਰਦਸਤ ਦੱਸਿਆ ਜਾ ਰਿਹਾ ਹੈ ਕਿ ਨੇੜਲੇ ਰਿਹਾਇਸ਼ੀ ਖੇਤਰ ਵਿਚ ਘਰਾਂ ਦੇ ਸ਼ੀਸ਼ੇ ਟੁੱਟ ਗਏ ਹਨ। ਅੱਗ ਉਤੇ ਕਾਬੂ ਪਾਉਣ ਲਈ ਨੇੜਲੇ ਸ਼ਹਿਰਾਂ ਤੋਂ ਆਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਤੇ ਕਾਬੂ ਪਾਉਣ ਵਿਚ ਲੱਗੀਆਂ ਹੋਇਆ ਸਨ।