ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੈਡੀਕਲ ਕਾਲਜਾਂ 'ਚ ਦਾਖ਼ਲੇ ਸਮੇਂ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖ਼ੀ ਯਕੀਨੀ ਬਣਾਈ ਜਾਵੇਗੀ: ਸੋਨੀ

 

ਮੈਡੀਕਲ ਕੌਂਸਲਾਂ 'ਚ ਰਜਿਸਟ੍ਰੇਸ਼ਨ ਕਰਵਾਉਣ ਲਈ ਖੱਜਲ-ਖੁਆਰ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ

 

ਐਮ.ਬੀ.ਬੀ.ਐਸ.ਦੀ ਡਿਗਰੀ ਦੇ ਮੈਡੀਕਲ ਕਾਲਜਾਂ ਵਿੱਚ ਦਾਖ਼ਲੇ ਦੌਰਾਨ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖ਼ੀ ਕਰਨੀ ਯਕੀਨੀ ਬਣਾਈ ਜਾਵੇਗੀ। ਉਕਤ ਪ੍ਰਗਟਾਵਾ ਅੱਜ ਇੱਥੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਕੈਬਿਨੇਟ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵੱਲੋਂ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।

 

ਉਨ੍ਹਾਂ ਕਿਹਾ ਕਿ ਪੰਜਾਬ ਰਾਜ ਵਿੱਚ ਮੈਡੀਕਲ ਕਾਲਜਾਂ ਵਿੱਚ ਦਾਖ਼ਲਿਆਂ ਲਈ ਬਣਾਏ ਗਏ ਨਿਯਮਾਂ ਨੂੰ ਇੰਨ-ਬਿੰਨ ਲਾਗੂ ਕਰਨ ਦੇ ਨਾਲ ਨਾਲ ਭਵਿੱਖ ਵਿੱਚ ਵੀ ਡਾਕਟਰੀ ਦੀ ਪੜ੍ਹਾਈ ਕਰਨ ਦੇ ਇੱਛੁਕ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਲਈ ਹੁਣ ਤੋਂ ਹੀ ਨੀਤੀ ਬਣਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ।

 

ਇਸ ਮੌਕੇ ਬੋਲਦਿਆਂ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਅਧੀਨ ਆਉਂਦੇ ਹਸਪਤਾਲਾਂ ਦੇ ਪ੍ਰਿੰਸੀਪਲਾਂ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਲਈ ਆਉਣ ਵਾਲੇ ਸਮੂਹ ਮਰੀਜ਼ਾਂ ਨੂੰ ਹਰੇਕ ਸੰਭਵ ਸਹੂਲਤ ਦੇਣ ਤਾਂ ਜੋ ਲੋਕਾਂ ਦਾ ਸਰਕਾਰੀ ਸਿਸਟਮ ਵਿੱਚ ਭਰੋਸਾ ਹੋਰ ਮਜ਼ਬੂਤ ਹੋ ਸਕੇ।

 

ਉਨ੍ਹਾਂ ਇਸ ਮੌਕੇ ਇਹ ਵੀ ਹਦਾਇਤ ਕੀਤੀ ਕਿ ਇਲਾਜ ਦੇ ਨਾਮ 'ਤੇ ਜੇਲ੍ਹਾਂ ਵਿੱਚ ਸਜ਼ਾ ਕੱਟ ਰਹੇ ਕੈਦੀ ਕਈ ਵਾਰ ਹਸਪਤਾਲਾਂ ਵਿੱਚ ਕਈ ਕਈ ਦਿਨ ਤੱਕ ਗ਼ਲਤ ਤਰੀਕਿਆਂ ਰਾਹੀਂ ਦਾਖ਼ਲ ਰਹਿੰਦੇ ਹਨ, ਇਸ ਨੂੰ ਵੀ ਪੂਰੀ ਤਰ੍ਹਾਂ ਠੱਲ੍ਹ ਪਾਈ ਜਾਵੇ ਅਤੇ ਜਿੰਨੇ ਦਿਨਾਂ ਦੀ ਮਰੀਜ਼ ਨੂੰ ਲੋੜ ਹੈ ਓਨੇ ਦਿਨ ਹੀ ਅਜਿਹੇ ਮਰੀਜ਼ਾਂ ਨੂੰ ਦਾਖ਼ਲ ਰੱਖਿਆ ਜਾਵੇ।

 

ਸ੍ਰੀ ਸੋਨੀ ਨੇ ਸਮੂਹ ਮੈਡੀਕਲ ਕੌਂਸਲਾ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਵਿਅਕਤੀ ਨੂੰ ਖੱਜਲ-ਖੁਆਰ ਨਾ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਧਿਆਨ ਵਿੱਚ ਅਜਿਹਾ ਕੋਈ ਮਾਮਲਾ ਆ ਗਿਆ ਤਾਂ ਖੱਜਲ ਖੁਆਰ ਕਰਨ ਵਾਲੇ ਅਧਿਕਾਰੀ/ਕਰਮਚਾਰੀ ਨੁੰ ਬਖਸ਼ਣਗੇ ਨਹੀਂ।

 

 ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਤੇ ਖੋਜ ਸ੍ਰੀ ਡੀ.ਕੇ. ਤਿਵਾੜੀ, ਬਾਬਾ ਫ਼ਰੀਦ ਹੈਲਥ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜਬਹਾਦਰ, ਡਾਇਰੈਕਟਰ ਡਾਕਟਰੀ ਸਿੱਖਿਆ ਤੇ ਖੋਜ ਅਵਿਨਾਸ਼ ਕੁਮਾਰ ਸਮੇਤ ਪੰਜਾਬ ਰਾਜ ਦੀਆਂ ਸਮੂਹ ਮੈਡੀਕਲ ਕੌਸਲਾਂ ਦੇ ਮੁਖੀ ਹਾਜ਼ਰ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Failure to register in medical councils will not be exempted