ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਫ਼ਰੀਦਕੋਟ ਪੁਲਿਸ ਨੇ ਸੁਲਝਾਈ ਫਿ਼ਰੋਜ਼ਪੁਰ ਜਿ਼ਲ੍ਹੇ ਦੇ ਅੰਨ੍ਹੇ ਕਤਲ ਦੀ ਗੁੱਥੀ, 4 ਕਾਬੂ

ਫ਼ਰੀਦਕੋਟ ਪੁਲਿਸ ਨੇ ਸੁਲਝਾਈ ਫਿ਼ਰੋਜ਼ਪੁਰ ਜਿ਼ਲ੍ਹੇ ਦੇ ਅੰਨ੍ਹੇ ਕਤਲ ਦੀ ਗੁੱਥੀ, 4 ਕਾਬੂ

ਫ਼ਰੀਦਕੋਟ ਪੁਲਿਸ ਨੇ ਸਤੰਬਰ 2018 `ਚ ਫਿ਼ਰੋਜ਼ਪੁਰ ਜਿ਼ਲ੍ਹੇ ਵਿੱਚ ਹੋਏ ਇੱਕ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਂਦਿਆਂ ਇੱਕ ਗਿਰੋਹ ਦੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਰਅਸਲ ਇੱਕ ਲੁੱਟ-ਖੋਹ ਦੇ ਮਾਮਲੇ ਦੀ ਜਾਂਚ ਕਰ ਰਹੀ ਸੀ। ਪੁਲਿਸ ਨੇ ਇਸੇ ਗਿਰੋਹ ਵੱਲੋਂ ਕੀਤੀਆਂ ਲੁੱਟਾਂ-ਖੋਹਾਂ ਤੇ ਡਕੈਤੀ ਦੀਆਂ ਚਾਰ ਵਾਰਦਾਤਾਂ ਨੂੰ ਵੀ ਹੱਲ ਕਰ ਦਿੱਤਾ ਹੈ।


ਮੁਲਜ਼ਮਾਂ ਦੀ ਸ਼ਨਾਖ਼ਤ ਸੋਨੂ (ਜੋ ਗਿਰੋਹ ਦਾ ਮੁੱਖ ਮੈਂਬਰ ਹੈ), ਹਰਪ੍ਰੀਤ ਸਿੰਘ, ਕਾਲਾ ਸਿੰਘ ਤੇ ਪੱਪੂ ਵਜੋਂ ਹੋਈ ਹੈ। ਇਹ ਸਾਰੇ ਹੀ ਮੁਲਜ਼ਮ ਫ਼ਰੀਦਕੋਟ ਜਿ਼ਲ੍ਹੇ ਦੇ ਹਨ। ਇਸ ਜਾਂਚ ਦੀ ਅਗਵਾਈ ਸਬ-ਇੰਸਪੈਕਟਰ ਜਗਨਦੀਪ ਕੌਰ ਦੀ ਅਗਵਾਈ ਹੇਠ ਹੋ ਰਹੀ ਸੀ।


ਬੀਤੀ 27 ਅਗਸਤ ਨੂੰ ਮੁਲਜ਼ਮਾਂ ਨੇ ਸਤਗੁਰ ਸਿੰਘ ਤੋਂ 70,000 ਰੁਪਏ ਖੋਹੇ ਸਨ, ਜਦੋਂ ਉਹ ਸਵੇਰ ਸਮੇਂ ਫਿ਼ਰੋਜ਼ਪੁਰ ਤੋਂ ਫ਼ਰੀਦਕੋਟ ਆ ਰਹੇ ਸਨ। ਮੁਲਜ਼ਮਾਂ ਨੇ ਉਨ੍ਹਾਂ ਦੇ ਹੱਥ `ਚੋਂ ਰਕਮ ਵਾਲਾ ਬੈਗ ਖੋਹ ਲਿਆ ਸੀ। ਬਾਅਦ `ਚ ਚਪੁਲਿਸ ਨੇ ਹਰਪ੍ਰੀਤ ਸਿੰਘ ਤੇ ਸੋਨੂੰ ਨੂੰ ਗ੍ਰਿਫ਼ਤਾਰ ਕੀਤਾ ਤੇ ਉਨ੍ਹਾਂ ਦੋਵਾਂ ਨੇ ਮੰਨਿਆ ਕਿ ਉਨ੍ਹਾਂ ਬੀਤੀ 25 ਸਤੰਬਰ ਨੂੰ ਤਿੰਨ ਹੋਰ ਵਾਰਦਾਤਾਂ ਕਰ ਕੇ 35,000 ਰੁਪਏ ਲੁੱਟੇ ਸਨ।


ਫ਼ਰੀਦਕੋਟ ਦੇ ਐੱਸਐੱਸਪੀ ਰਾਜ ਬੱਚਨ ਸਿੰਘ ਸੰਧੂ ਨੇ ਦੰਸਿਆ ਕਿ ਮੁਲਜ਼ਮਾਂ ਨੇ ਬੀਤੀ 29 ਅਗਸਤ ਨੂੰ ਫਿ਼ਰੋਜ਼ਪੁਰ ਜਿ਼ਲ੍ਹੇ `ਚ ਬਾਲੇ ਵਾਲਾ ਨਹਿਰ `ਤੇ ਲੁੱਟਾਂ-ਖੋਹਾਂ ਕਰਨ ਦੀ ਯੋਜਲਾ ਵੁਲੀਕੀ ੀਸ। ਉਨ੍ਹਾਂ ਤਦ ਸਰੀਆਂ ਵਾਲਾ (ਫਿ਼ਰੋਜ਼ਪੁਰ) ਦੇ ਵਸਨੀਕ ਸੁਖਵਿੰਦਰ ਸਿੰਘ `ਤੇ ਹਮਲਾ ਕਰ ਦਿੱਤਾ ਤੇ ਉਸ ਤੋਂ 2,000 ਰੁਪਏ ਵੀ ਖੋਹ ਲਏ ਸਨ। ਪਰ ਸੁਖਵਿੰਦਰ ਸਿੰਘ ਨੇ ਮੁਲਜ਼ਮਾਂ ਨੂੰ ਪਛਾਣ ਲਿਆ ਸੀ।


ਮੁਲਜ਼ਮਾਂ ਨੂੰ ਡਰ ਲੱਗਣ ਲੱਗਾ ਕਿ ਸੁਖਵਿੰਦਰ ਸਿੰਘ ਜ਼ਰੂਰ ਹੀ ਪੁਲਿਸ ਕੋਲ ਉਨ੍ਹਾਂ ਦੇ ਸਾਰੇ ਭੇਤ ਖੋਲ੍ਹ ਦੇਵੇਗਾ; ਇਸੇ ਲਈ ਉਨ੍ਹਾਂ ਨੇ ਉਸ ਦਾ ਕਤਲ ਕਰ ਕੇ ਉਸ ਦੀ ਲਾਸ਼ ਨਹਿਰ `ਚ ਸੁੱਟ ਦਿੱਤੀ ਸੀ।


ਅਦਾਲਤ ਨੇ ਮੁਲਜ਼ਮਾਂ ਨੂੰ ਪੁਲਿਸ ਰਿਮਾਂਡ `ਤੇ ਭੇਜ ਦਿੱਤਾ ਹੈ। ਪੁਲਿਸ ਨੂੰ ਆਸ ਹੈ ਕਿ ਪੁੱਛਗਿੱਛ ਦੌਰਾਨ ਕੁਝ ਹੋਰ ਵਾਰਦਾਤਾਂ ਬਾਰੇ ਵੀ ਸਹੀ ਜਾਣਕਾਰੀ ਸਾਹਮਣੇ ਆ ਸਕੇਗੀ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Faridkot Police solved a blind murder of Ferozepur Distt