ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਨੌਜਵਾਨ ਦੀ ਹਿਰਾਸਤੀ ਮੌਤ: ਫ਼ਰੀਦਕੋਟ ਪੁਲਿਸ ਦੇ ਦੋ ਅਧਿਕਾਰੀ ਗ੍ਰਿਫ਼ਤਾਰ

ਜਸਪਾਲ ਸਿੰਘ ਦੇ ਪਰਿਵਾਰਕ ਮੈਂਬਰ ਤੇ ਹੋਰ ਜਾਣਕਾਰ ਫ਼ਰੀਦਕੋਟ ਐੱਸਐੱਸਪੀ ਦਫ਼ਤਰ ਦੇ ਬਾਹਰ ਧਰਨੇ 'ਤੇ ਬੈਠੇ ਹੋਏ

–  ਫ਼ਰੀਦਕੋਟ ਐੱਸਐੱਸਪੀ ਦਫ਼ਤਰ ਦੇ ਬਾਹਰ ਪਰਿਵਾਰਕ ਮੈਂਬਰਾਂ ਵੱਲੋਂ ਧਰਨਾ

 

 

24 ਸਾਲਾ ਨੌਜਵਾਨ ਜਸਪਾਲ ਸਿੰਘ ਦੀ ਪੁਲਿਸ ਹਿਰਾਸਤ ਵਿੱਚ ਹੋਈ ਮੌਤ ਦੇ ਮਾਮਲੇ ’ਚ ਫ਼ਰੀਦਕੋਟ ਪੁਲਿਸ ਨੇ ਆਪਣੇ ਹੀ ਦੋ ਅਧਿਕਾਰੀਆਂ ਦਰਸ਼ਨ ਸਿੰਘ ਤੇ ਸੁਖਮੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਦੋਵਾਂ ਨੇ ਕਥਿਤ ਤੌਰ ’ਤੇ ਜਸਪਾਲ ਸਿੰਘ ਦੀ ਲਾਸ਼ ਟਿਕਾਣੇ ਲਾਉਣ ਵਿੱਚ ਇੰਸਪੈਕਟਰ ਨਰਿੰਦਰ ਸਿੰਘ ਦੀ ਮਦਦ ਕੀਤੀ ਸੀ।

 

 

ਉੱਧਰ ਜਸਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ, ਹੋਰ ਰਿਸ਼ਤੇਦਾਰਾਂ ਤੇ ਜਾਣਕਾਰਾਂ ਨੇ ਅੱਜ ਫ਼ਰੀਦਕੋਟ ਐੱਸਐੱਸਪੀ ਦਫ਼ਤਰ ਦੇ ਬਾਹਰ ਧਰਨਾ ਦੇ ਦਿੱਤਾ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਲਾਸ਼ ਬਰਾਮਦ ਨਹੀਂ ਹੋ ਜਾਂਦੀ, ਤਦ ਤੱਕ ਧਰਨਾ ਨਹੀਂ ਚੁੱਕਿਆ ਜਾਵੇਗਾ।

ਜਸਪਾਲ ਸਿੰਘ ਦੀ ਫ਼ਾਈਲ ਫ਼ੋਟੋ

 

ਵੱਡੀ ਭੀੜ ਦੋ ਪੁਲਿਸ ਅਧਿਕਾਰੀਆਂ ਵਿਰੁੱਧ ਐੱਫ਼ਆਈਆਰ ਦਾਇਰ ਕਰਨ ਦੀ ਮੰਗ ਵੀ ਕਰ ਰਹੀ ਹੈ। ਇੱਥੇ ਵਰਨਣਯੋਗ ਹੈ ਕਿ ਬੀਤੀ 18 ਮਈ ਨੂੰ ਜਸਪਾਲ ਸਿੰਘ ਨੂੰ ਇੰਸਪੈਕਟਰ ਨਰਿੰਦਰ ਸਿੰਘ ਨੇ ਗ੍ਰਿਫ਼ਤਾਰ ਕੀਤਾ ਸੀ। ਉਸੇ ਦਿਨ ਜਸਪਾਲ ਸਿੰਘ ਦੀ ਪੁਲਿਸ ਹਿਰਾਸਤ ਵਿੱਚ ਮੌਤ ਹੋ ਗਈ ਤੇ ਇੰਸਪੈਕਟਰ ਨਰਿੰਦਰ ਸਿੰਘ ਨੇ ਆਪਣੇ ਕੁਝ ਸਾਥੀ ਪੁਲਿਸ ਮੁਲਾਜ਼ਮਾਂ ਨਾਲ ਮਿਲ ਕੇ ਨੌਜਵਾਨ ਦੀ ਲਾਸ਼ ਟਿਕਾਣੇ ਲਾ ਦਿੱਤੀ।

 

 

ਅਗਲੇ ਦਿਨ 19 ਮਈ ਨੂੰ ਇੰਸਪੈਕਟਰ ਨਰਿੰਦਰ ਸਿੰਘ ਨੇ ਏਕੇ–47 ਨਾਲ ਖ਼ੁਦ ਨੂੰ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Faridkot s 2 police officials arrested in custodial death of a youth