ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਥਾਣਾ ਫਰੀਦਕੋਟ ਦੇ ਏ.ਐਸ.ਆਈ. ਨੂੰ ਰਿਸ਼ਵਤ ਲੈਣੀ ਪਈ ਮਹਿੰਗੀ

ਸਿਟੀ ਥਾਣਾ ਫਰੀਦਕੋਟ ਵਿਖੇ ਤਾਇਨਾਤ .ਐਸ.ਆਈ. ਸੁਖਦੇਵ ਸਿੰਘ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ



ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਇਸ ਸਬੰਧੀ ਬੁੱਧਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ .ਐਸ.ਆਈ ਨੂੰ ਸ਼ਿਕਾਇਤਕਰਤਾ ਗੁਰਦੇਵ ਸਿੰਘ ਵਾਸੀ ਗੋਬਿੰਦ ਨਗਰ ਫਰੀਦਕੋਟ ਦੀ ਸ਼ਿਕਾਇਤ 'ਤੇ ਫ਼ੜਿਆ ਹੈ

 

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੇ ਪੁੱਤਰ ਵਿਰੁੱਧ ਦਰਜ ਕੀਤੇ ਕੇਸ ਵਿਚ ਕੋਈ ਕਾਰਵਾਈ ਨਾ ਕਰਨ ਬਦਲੇ .ਐਸ.ਆਈ ਵਲੋਂ 10,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 7,000 ਰੁਪਏ ਵਿਚ ਤੈਅ ਹੋਇਆ ਹੈ ਉਸਨੇ ਦੱਸਿਆ ਕਿ ਉਸ ਵਲੋਂ 2,000 ਰੁਪਏ ਪਹਿਲੀ ਕਿਸ਼ਤ ਦੇ ਵਜੋ ਅਦਾ ਕੀਤੇ ਜਾ ਚੁੱਕੇ ਹਨ

 

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ .ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਸਰੀ ਕਿਸ਼ਤ ਦੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Faridkots ASI Bribe was expensive