ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੰਡੀਆਂ ’ਚੋਂ ਕਣਕ ਨਾ ਚੁੱਕਣ ਵਿਰੁੱਧ ਕਿਸਾਨਾਂ ਵੱਲੋਂ ਜਾਮ

ਮੰਡੀਆਂ ’ਚੋਂ ਕਣਕ ਨਾ ਚੁੱਕਣ ਵਿਰੁੱਧ ਕਿਸਾਨਾਂ ਵੱਲੋਂ ਜਾਮ

ਪੰਜਾਬ ਦੀਆਂ ਮੰਡੀਆਂ ਵਿਚੋਂ ਕਣਕ ਦੀ ਫਸਲ ਨਾ ਚੁੱਕੇ ਜਾਣ ਨੂੰ ਲੈ ਕੇ ਕਿਸਾਨ ਸੜਕਾਂ ਉਤੇ ਉਤਰ ਆਏ ਹਨ।  ਮਾਨਸਾ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਨਾ ਚੁੱਕਣ ਵਿਰੁੱਧ ਕਿਸਾਨ ਯੂਨੀਅਨ ਵੱਲੋਂ ਪਿੰਡ ਭੈਣੀ ਬਾਘਾ ਵਿਖੇ ਪਟਿਆਲਾ–ਬਠਿੰਡਾ ਸੜਕ ਨੂੰ ਜਾਮ ਕੀਤਾ ਗਿਆ। ਰਾਮ ਸਿੰਘ ਭੈਣੀਬਾਘਾ ਦੀ ਅਗਵਾਈ ਵਿਚ ਕਿਸਾਨਾਂ ਵੱਲੋਂ ਲਗਾਏ ਜਾਮ ਵਿਚ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।

 

ਇਸ ਮੌਕੇ ਆਗੂਆਂ ਨੇ ਕਿਹਾ ਕਿ ਸਰਕਾਰੀ ਤੌਰ ਉਤੇ 1 ਅਪ੍ਰੈਲ ਤੋਂ ਮੰਡੀਆਂ ਵਿਚ ਕਣਕ ਦੀ ਖਰੀਦ ਸ਼ੁਰੂ ਕੀਤੀ ਗਈ ਹੈ। ਪ੍ਰੰਤੂ ਸਰਕਾਰੀ ਏਜੰਸੀਆਂ ਮੰਡੀਆਂ ਵਿਚੋਂ ਕਣਕ ਨਹੀਂ ਚੁੱਕ ਰਹੀਆਂ। ਆਗੂਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਬੀਤੇ ਦਿਨ ਵੀ ਕਣਕ ਚੁੱਕਣ ਦੀ ਮੰਗ ਨੂੰ ਲੈ ਕੇ ਜਾਮ ਲਗਾਇਆ ਗਿਆ ਸੀ, ਇਥੇ ਮੌਕੇ ਉਤੇ ਪਹੁੰਚਕੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਅੱਜ ਕਣਕ ਚੁੱਕਣ ਦਾ ਭਰੋਸਾ ਦਿੱਤਾ ਸੀ, ਪ੍ਰੰਤੂ ਅੱਜ ਵੀ ਕਣਕ ਨਹੀਂ ਚੁੱਕੀ ਗਈ।

 

ਆਗੂਆਂ ਨੇ ਕਿਹਾ ਕਿ ਅੱਜ ਸਰਕਾਰੀ ਏਜੰਸੀਆਂ ਦੇ ਮੁਲਾਜ਼ਮਾਂ ਨੇ ਇਹ ਕਹਿ ਕੇ ਹੜਤਾਲ ਕਰ ਦਿੱਤੀ ਕਿ ਕਣਕ ਖਰੀਦਣਯੋਗ ਨਹੀਂ ਹੈ, ਜਦੋਂ ਉਹ ਮੰਡੀਆਂ ਵਿਚ ਜਾਂਦੇ ਹਨ ਤਾਂ ਕਿਸਾਨ ਉਨ੍ਹਾਂ ਦਾ ਘਿਰਾਓ ਕਰਦੇ ਹਨ। ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਮੰਡੀਆਂ ਵਿਚ ਤੁਰੰਤ ਕਣਕ ਦੀ ਖਰੀਦ ਕਰਕੇ ਚੁੱਕੀ ਜਾਵੇ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਇਸ ਤਰ੍ਹਾਂ ਦੀ ਨੀਤੀ ਬਣਾਈ ਰੱਖੀ ਤਾਂ ਆਉਣ ਵਾਲੇ ਸਮੇਂ ਵਿਚ ਜ਼ਿਲ੍ਹੇ ਵਿਚ ਸੰਘਰਸ਼ ਕੀਤਾ ਜਾਵੇਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Farmers have blocked Patiala Bathinda road