ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ ਕਿਸਾਨਾਂ ਨੂੰ ਖੇਤਾਂ ’ਚ ਬੂਟੇ ਲਾਉਣ ’ਤੇ ਮਿਲੇਗਾ 50 ਫੀਸਦੀ ਲਾਭ

ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਕਿਹਾ ਹੈ ਕਿ ਪੰਜਾਬ ਦੇ ਕਿਸਾਨਾਂ ਨੂੰ ਖੇਤਾਂ ’ਚ ਬੂਟੇ ਲਾਉਣ ਲਈ ਸੂਬਾ ਸਰਕਾਰ ਵੱਲੋਂ 50 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਜਿਹੜੇ ਕਿਸਾਨ ਆਪਣੇ ਖੇਤਾਂ ਵਿੱਚ ਬੂਟੇ ਲਗਾਉਣਗੇ, ਉਹ ਇਸ ਸਕੀਮ ਅਧੀਨ ਲਾਭ ਲੈਣ ਦੇ ਹੱਕਦਾਰ ਹੋਣਗੇ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਤੇ ਉਨ੍ਹਾਂ ਦੀ ਸੰਭਾਲ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਲੋੜ ਅਤੇ ਨਿਰਧਾਰਤ ਜਗਾ ਅਨੁਸਾਰ ਆਪਣੀ ਨੇੜਲੀ ਸਰਕਾਰੀ ਨਰਸਰੀ ਤੋਂ ਮੁਫ਼ਤ ਬੂਟੇ ਪ੍ਰਾਪਤ ਕਰ ਸਕਦੇ ਹਨ।

 

ਧਰਮਸੋਤ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ‘ਸਬਮਿਸ਼ਨ ਆਨ ਐਗਰੋਫਾਰੈਸਟਰੀਸਕੀਮ ਤਹਿਤ ਜੰਗਲਾਂ ਹੇਠ ਰਕਬਾ ਵਧਾਉਣ ਦੇ ਉਦੇਸ਼ ਨਾਲ ਸੂਬੇ ਦੇ ਕਿਸਾਨਾਂ ਨੂੰ 50 ਫੀਸਦੀ ਵਿੱਤੀ ਸਹਾਇਤਾ (ਸਬਸਿਡੀ) ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਚਾਹਵਾਨ ਕਿਸਾਨ ਆਪਣੇ ਖੇਤਾਂ ਵਿੱਚ ਪਹਿਲਾਂ ਤੋਂ ਨਿਰਧਾਰਤ ਲਾਗਤ ਖ਼ਰਚ ਅਨੁਸਾਰ ਬੂਟੇ ਲਗਾ ਕੇ 50 ਫੀਸਦੀ ਵਿੱਤੀ ਸਹਾਇਤਾ ਹਾਸਲ ਕਰ ਸਕਦੇ ਹਨ।

 

ਧਰਮਸੋਤ ਨੇ ਦੱਸਿਆ ਕਿ ਇਸ ਸਕੀਮ ਤਹਿਤ ਕਿਸਾਨਾਂ ਨੂੰ ਉਨ੍ਹਾਂ ਵੱਲੋਂ ਆਪਣੇ ਖੇਤਾਂ ’ਚ ਲਗਾਏ ਜੀਵਤ ਬੂਟਿਆਂ ਦੀ ਗਿਣਤੀ ਦੇ ਆਧਾਰ ’ਤੇ 50 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ, ਜੋ ਕਿ ਉਨ੍ਹਾਂ ਦੇ ਆਧਾਰ ਨੰਬਰ ਨਾਲ ਲਿੰਕ ਹੋਏ ਬੈਂਕ ਖ਼ਾਤਿਆਂ ’ਚ ਆਨਲਾਈਨ ਟਰਾਂਸਫਰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਵਿੱਤੀ ਸਹਾਇਤਾ ਚਾਰ ਸਾਲਾਂ ਦੇ ਸਮੇਂ ਦੌਰਾਨ 40:20:20:20 ਦੇ ਅਨੁਪਾਤ ਅਨੁਸਾਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਸਕੀਮ ਸੂਬੇ ਦੇ 12581 ਪਿੰਡਾਂ ਵਿੱਚ ਲਾਗੂ ਕੀਤੀ ਗਈ ਹੈ।

 

ਧਰਮਸੋਤ ਨੇ ਅੱਗੇ ਕਿਹਾ ਕਿ ਪੰਜਾਬ ਸੂਬਾ ਐਗਰੋਫਾਰੈਸਟਰੀ ’ਚ ਦੇਸ਼ ਭਰ ’ਚੋਂ ਅੱਵਲ ਸੂਬਾ ਹੈ। ਉਨ੍ਹਾਂ ਦੱਸਿਆ ਕਿ ਜੰਗਲਾਤ ਵਿਭਾਗ ਵੱਲੋਂ 2018-2019 ਦੌਰਾਨ ‘ਸਬਮਿਸ਼ਨ ਆਨ ਐਗਰੋਫਾਰੈਸਟਰੀ ਸਕੀਮ ਤਹਿਤ ਸੂਬੇ ਦੇ 3389 ਕਿਸਾਨਾਂ ਨੂੰ 50 ਫੀਸਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਚੁੱਕੀ ਹੈ ਅਤੇ ਇਸ ਸਮੇਂ ਦੌਰਾਨ 5270.55 ਹੈਕਟੇਅਰ ਰਕਬੇ ਵਿੱਚ 3529520 ਬੂਟੇ ਲਗਾਉਣ ’ਤੇ 292.21 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Farmers of Punjab will get 50 percent profit on planting saplings