ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਆਵਾਰਾ ਪਸ਼ੂਆਂ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਕੀਤਾ ਅਨੋਖਾ ਪ੍ਰਦਰਸ਼ਨ

1 / 2ਆਵਾਰਾ ਪਸ਼ੂਆਂ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਕੀਤਾ ਅਨੋਖਾ ਪ੍ਰਦਰਸ਼ਨ

2 / 2ਆਵਾਰਾ ਪਸ਼ੂਆਂ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਕੀਤਾ ਅਨੋਖਾ ਪ੍ਰਦਰਸ਼ਨ

PreviousNext

ਪੰਜਾਬ ਵਿੱਚ ਆਵਾਰਾ ਪਸ਼ੂਆਂ ਖ਼ਾਸ ਤੌਰ 'ਤੇ ਢੱਠਿਆਂ ਤੇ ਗਊਆਂ ਦੀ ਦਹਿਸ਼ਤ ਸਿਰ ਚੜ੍ਹ ਕੇ ਬੋਲ ਰਹੀ ਹੈ। ਕਿਸਾਨਾਂ ਦੀਆਂ ਫ਼ਸਲਾਂ ਦਾ ਉਜਾੜਾ, ਸੜਕਾਂ ‘ਤੇ ਹਾਦਸਿਆਂ ਵਿੱਚ ਜਾ ਰਹੀਆਂ ਜਾਨਾਂ, ਖ਼ਾਸ ਤੌਰ 'ਤੇ ਹਿੰਸਕ ਹੋ ਰਹੇ ਢੱਠਿਆਂ ਨੇ ਕਈ ਸ਼ਹਿਰਾਂ ਤੇ ਪਿੰਡਾਂ 'ਚ ਲੋਕਾਂ ਨੂੰ ਅੰਦੋਲਨ ਕਰਨ ਲਈ ਮਜਬੂਰ ਕਰ ਦਿੱਤਾ ਹੈ। ਅੱਜ ਲੁਧਿਆਣਾ ਵਿਖੇ ਕਿਸਾਨਾਂ ਨੇ ਅਨੋਖਾ ਰੋਸ ਪ੍ਰਦਰਸ਼ਨ ਕਰਦਿਆਂ ਆਵਾਰਾਂ ਪਸ਼ੂਆਂ ਨਾਲ ਭਰੀਆਂ ਟਰਾਲੀਆਂ ਨਾਲ ਲੁਧਿਆਣਾ-ਚੰਡੀਗੜ੍ਹ ਰੋਡ ਜਾਮ ਕਰ ਦਿੱਤਾ।
 

ਜ਼ਿਲ੍ਹੇ ਦੇ ਵੱਖ-ਵੱਖ ਸੰਗਠਨਾਂ ਦੇ ਕਿਸਾਨ ਆਵਾਰਾ ਪਸ਼ੂਆਂ ਨੂੰ ਲੈ ਕੇ ਲੁਧਿਆਣਾ ਪਹੁੰਚੇ ਹਨ। ਇਹ ਕਿਸਾਨ ਟਰਾਲੀਆਂ 'ਚ 1500 ਪਸ਼ੂਆਂ ਨੂੰ ਲੈ ਕੇ ਪਹੁੰਚੇ। ਹਾਲਾਂਕਿ ਪੁਲਿਸ ਨੇ ਪਹਿਲਾਂ ਇਨ੍ਹਾਂ ਕਿਸਾਨਾਂ ਨੂੰ ਰਾਮਗੜ੍ਹ ਮੋੜ 'ਤੇ ਹੀ ਰੋਕ ਦਿੱਤਾ, ਪਰ ਕੁਝ ਦੇਰ ਬਾਅਦ ਇਨ੍ਹਾਂ ਕਿਸਾਨਾਂ ਨੇ ਅੱਗੇ ਵਧਣਾ ਸ਼ੁਰੂ ਕਰ ਦਿੱਤਾ।
 

ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਅਤੇ ਹੋਰ ਜਥੇਬੰਦੀਆਂ ਦੇ ਕਿਸਾਨਾਂ ਨੇ ਲੁਧਿਆਣਾ-ਚੰਡੀਗੜ੍ਹ ਰੋਡ ਜਾਮ ਕਰ ਦਿੱਤਾ ਹੈ, ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਕਿਸਾਨਾਂ ਨੇ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ।
 

ਇਨ੍ਹਾਂ ਕਿਸਾਨ ਸੰਗਠਨਾਂ ਨੇ ਪ੍ਰਦਰਸ਼ਨ ਨੂੰ ਲੈ ਕੇ ਪਹਿਲਾਂ ਵੀ ਚਿਤਾਵਨੀ ਦੇ ਦਿੱਤੀ ਸੀ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ਦੇ ਮਹਾਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਸੀ ਕਿ 6 ਫਰਵਰੀ ਨੂੰ ਡੀਸੀ ਦਫ਼ਤਰ 'ਚ ਬੇਸਹਾਰਾ ਪਸ਼ੂਆਂ ਨੂੰ ਛੱਡਿਆ ਜਾਵੇਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:farmers protest at Ludhiana Chandigarh highway