ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਡੀਜ਼ਲ-ਪੈਟਰੋਲ ਤੋਂ ਵੈਟ ਘਟਾਉਣ ਲਈ ਕਿਸਾਨਾਂ ਵੱਲੋਂ ਰੋਸ ਮਾਰਚ

ਡੀਜ਼ਲ-ਪੈਟਰੋਲ ਤੋਂ ਵੈਟ ਘਟਾਉਣ ਲਈ ਕਿਸਾਨਾਂ ਵੱਲੋਂ ਰੋਸ ਮਾਰਚ

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਬਲਾਕ ਸੰਗਰੂਰ ਦੇ ਆਗੂਆਂ ਤੇ ਕਾਰਕੁੰਨਾਂ ਨੇ ਅੱਜ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਤੋਂ ਵੈਟ ਘਟਾਂਉਣ, ਖੇਤੀਬਾੜੀ ਲਈ ਟੈਕਸ-ਮੁਕਤ ਡੀਜ਼ਲ ਦੇਣ ਤੇ ਕਿਸਾਨ-ਮਜ਼ਦੂਰਾਂ ਦਾ ਸਾਰਾ ਕਰਜ਼ਾ ਮਾਫ਼ ਕਰਨ ਜਿਹੀਆਂ ਮੰਗਾਂ ਨੂੰ ਲੈ ਕੇ ਰੋਸ ਮਾਰਚ ਕੀਤਾ ਤੇ ਫਿਰ ਸੰਗਰੂਰ ਦੇ ਐੱਸਡੀਐੱਮ ਰਾਹੀਂ ਮੁੱਖ ਮੰਤਰੀ ਨੂੰ ਇੱਕ ਯਾਦ-ਪੱਤਰ ਦਿੱਤਾ ਗਿਆ।


ਇਸ ਮੌਕੇ ਕਿਸਾਨ ਯੂਨੀਅਨ ਦੇ ਬੁਲਾਰਿਆਂ ਨੇ ਕਿਹਾ ਕਿ ਗੁਆਂਢੀ ਸੂਬਿਆਂ ਨਾਲੋਂ ਪੰਜਾਬ ਵਿੱਚ ਡੀਜ਼ਲ `ਤੇ 4 ਰੁਪਏ ਤੇ ਪੈਟਰੋਲ `ਤੇ 10 ਰੁਪਏ ਵੈਟ ਜਿ਼ਆਦਾ ਹੈ, ਇਸ ਨਾਲ ਕਿਸਾਨਾਂ ਦਾ ਆਰਥਿਕ ਨੁਕਸਾਨ ਹੋ ਰਿਹਾ ਹੈ ਤੇ ਨਾਲ ਹੀ ਪੈਟਰੋਲ ਪੰਪ ਮਾਲਕਾਂ ਨੂੰ ਵੀ ਨੁਕਸਾਨ ਹੋ ਰਿਹਾ ਹੈ।


ਉਨ੍ਹਾਂ ਕਿਹਾ ਕਿ ਸੱਤਾ ਸੰਭਾਲਣ ਤੋਂ ਪਹਿਲਾਂ ਪੰਜਾਬ ਵਿੱਚ ਕਾਂਗਰਸ ਪਾਰਟੀ ਨੇ ਕਿਸਾਨਾਂ-ਮਜ਼ਦੂਰਾਂ ਦੇ ਸਾਰੇ ਕਰਜ਼ੇ ਮਾਫ਼ ਕਰਨ ਦਾ ਵਾਅਦਾ ਕੀਤਾ ਸੀ, ਜੋ ਪੂਰਾ ਨਹੀਂ ਹੋਇਆ। ਜੇਕਰ ਸੂਬਾ ਸਰਕਾਰਾਂ ਕਿਸਾਨਾਂ ਦੇ ਕਰਜ਼ੇ ਮਾਫ਼ੀ ਕਰਨ ਦੇ ਸਮਰੱਥ ਨਹੀਂ ਹਨ, ਤਾਂ ਕੇਂਦਰ ਸਰਕਾਰ ਇਸ ਲਈ ਸੁਬਾ ਸਰਕਾਰਾਂਾਂ ਨੂੰ ਰਾਹਤ ਪੈਕੇਜ ਦੇਵੇ, ਤਾਂ ਜੋ ਕਿਸਾਨਾਂ ਦਾ ਕਰਜ਼ਾ ਮਾਫ਼ ਹੋ ਸਕੇ।


ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਦੇਸ਼ ਵਾਸੀਆਂ ਲਈ ਅੰਨ ਪੈਦਾ ਕਰਦਾ ਹੈ। ਬਾਹਰਲੇ ਦੇਸ਼ਾਂ ਵਾਂਗ ਕਿਸਾਨਾਂ ਨੂੰ ਟੈਕਸ ਮੁਕਤ ਡੀਜ਼ਲ ਦਿੱਤਾ ਜਾਣਾ ਚਾਹੀਦਾ ਹੈ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Farmers Protest March to get VAT decreased on Diesel Petrol