ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਿਸਾਨਾਂ ਵੱਲੋਂ ਅੰਮ੍ਰਿਤਸਰ ’ਚ ਰੇਲਵੇ ਲਾਈਨ ’ਤੇ ਧਰਨਾ ਜਾਰੀ

ਰੇਲਵੇ ਲਾਈਨ ਉਤੇ ਧਰਨਾ ਦਿੰਦੇ ਹੋਏ ਕਿਸਾਨ।

ਕਿਸਾਨਾਂ ਦੀਆਂ ਮੰਗਾਂ ਮਨਵਾਉਣ ਨੂੰ ਲੈ ਕੇ ਪੰਜਾਬ ਦੀਆਂ ਕਿਸਾਨ ਯੂਨੀਅਨਾਂ ਵੱਲੋਂ ਬੀਤੇ ਦਿਨਾਂ ਤੋਂ ਅੰਮ੍ਰਿਤਸਰ ਵਿਚ ਸੰਘਰਸ਼ ਚਲ ਰਿਹਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੰਮ੍ਰਿਤਸਰ–ਦਿੱਲੀ ਰੇਲਵੇ ਲਾਈਨ ਉਤੇ ਆਪਣਾ ਮੋਰਚਾ ਲਗਾਇਆ ਹੋਇਆ ਹੈ।

 

ਸੰਘਰਸ਼ ਯੂਨੀਅਨਾਂ ਦੇ ਸੰਘਰਸ਼ ਕਾਰਨ ਰੇਲਵੇ ਵਿਭਾਗ ਨੂੰ ਕਈ ਰੇਲ ਗੱਡੀਆਂ ਰੱਦ ਕਰਨੀਆਂ ਪਈਆਂ ਜਾਂ ਗੱਡੀਆਂ ਦਾ ਰੂਟ ਬਦਲਣੇ ਪਏ। ਕਿਸਾਨ ਯੂਨੀਅਨ ਆਗੂਆ ਨੇ ਮੰਗ ਕੀਤੀ ਕਿ ਸੁਆਮੀਨਾਥਨ ਦੀ ਰਿਪੋਰਟ ਨੂੰ ਪੂਰੇ ਤੌਰ ਉਤੇ ਲਾਗੂ ਕੀਤਾ ਜਾਵੇ ਅਤੇ ਕਿਸਾਨਾਂ ਦਾ ਹਰ ਤਰ੍ਹਾਂ ਦਾ ਕਰਜ਼ਾ ਮੁਆਫ ਕੀਤਾ ਜਾਵੇ।

 

ਆਗੂਆਂ ਨੇ ਕਿਹਾ ਕਿ ਯੂਨੀਅਨ ਦੀਆਂ ਸਰਕਾਰ ਨਾਲ ਕਈ ਵਾਰ ਮੀਟਿੰਗਾਂ ਹੋਈਆਂ, ਮੀਟਿੰਗਾਂ ਵਿਚ ਮੰਨੀਆਂ ਗਈਆਂ ਮੰਗਾਂ ਨੂੰ ਸਰਕਾਰ ਲਾਗੂ ਕਰਨ ਤੋਂ ਕੰਨੀ ਕਤਰਾਉਂਦੀ ਆਈ ਹੈ। ਆਗੂਆਂ ਨੇ ਕਿਸਾਨਾਂ, ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਉਹ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ, ਪ੍ਰੰਤੂ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ।

 

ਆਗੂਆਂ ਨੇ ਕਿਹਾ ਕਿ ਸਰਕਾਰਾਂ ਸੱਤਾ ਵਿਚ ਆਉਣ ਲਈ ਤਾਂ ਵਾਅਦੇ ਕਰਦੀਆਂ ਹਨ, ਪਰ ਵਾਅਦ ਵਿਚ ਆਪਣੇ ਵਾਅਦਿਆਂ ਤੋਂ ਮੁਕਰ ਜਾਂਦੀ ਹੈ। ਆਗੂਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਜੇਲ੍ਹ ਭਰੋ ਅੰਦੋਲਨ ਸ਼ੁਰੂ ਕੀਤਾ ਗਿਆ ਸੀ ਪ੍ਰੰਤੂ ਪ੍ਰਸ਼ਾਸਨ ਵੱਲੋਂ ਗ੍ਰਿਫਤਾਰ ਨਹੀਂ ਕੀਤਾ ਗਿਆ, ਜਿਸ ਕਰਕੇ ਉਨ੍ਹਾਂ ਨੂੰ ਰੇਲਵੇ ਲਾਈਨ ਉਤੇ ਧਰਨਾ ਲਗਾਉਣਾ ਪਿਆ। ਆਗੂਆਂ ਨੇ ਕਿਹਾ ਕਿ ਲੋਕਾਂ ਨੂੰ ਜੋ ਪ੍ਰੇਸ਼ਾਨੀ ਹੋ ਰਹੀ ਹੈ ਉਸ ਲਈ ਪੰਜਾਬ ਤੇ ਕੇਂਦਰ ਦੀ ਸਰਕਾਰ ਜ਼ਿੰਮੇਵਾਰੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Farmers protest rally on rail lines in Amritsar