ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

'ਕਣਕ ਦੇ ਨਾੜ ਨੂੰ ਸਾੜਨ ਤੋਂ ਗੁਰੇਜ਼ ਕਰਨ ਕਿਸਾਨ'

ਫ਼ਸਲ ਦੀ ਰਹਿੰਦ-ਖੂੰਹਦ ਸਾੜਨ ਵਾਲਿਆਂ ਨੂੰ 2500 ਤੋਂ 15 ਹਜ਼ਾਰ ਰੁਪਏ ਤੱਕ ਹੋਵੇਗਾ ਜੁਰਮਾਨਾ-ਮਨਜੀਤ ਸਿੰਘ 

 

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਕਣਕ ਦੇ ਨਾੜ ਅਤੇ ਹੋਰ ਫ਼ਸਲ ਦੀ ਰਹਿੰਦ-ਖੂਹੰਦ ਨੂੰ ਸਾੜਨ ਦੀ ਸਖ਼ਤ ਮਨਾਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਮਨਜੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਸਟਰਾਅ ਰੀਪਰਾਂ ਨਾਲ ਨਾੜ ਦੀ ਵੱਧ ਤੋਂ ਵੱਧ ਤੂੜੀ ਬਣਾਉਣ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦ-ਖੂਹੰਦ ਨੂੰ ਲੋੜ ਅਨੁਸਾਰ ਰੌਣੀ ਕਰਕੇ ਤਵੀਆਂ ਜਾ ਰੋਟਾਵੇਟਰ ਨਾਲ ਜ਼ਮੀਨ ਵਿੱਚ ਰਲਾ ਲਿਆ ਜਾਵੇ।

 

ਉਨ੍ਹਾਂ ਦੱਸਿਆ ਕਿ ਇਨ੍ਹਾਂ ਹੁਕਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ, ਜਿਸ ਤਹਿਤ 2500 ਰੁਪਏ ਤੋਂ 15 ਹਜ਼ਾਰ ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਕੰਮ ਲਈ ਜ਼ਿਲ੍ਹੇ ਦੇ 349 ਪਿੰਡਾਂ ਵਿੱਚ ਪਿੰਡ ਪੱਧਰ ’ਤੇ 1 ਨੋਡਲ ਅਫ਼ਸਰ ਅਤੇ 18 ਕਲੱਸਟਰ ਅਫ਼ਸਰ ਲਗਾਏ ਗਏ ਹਨ ਜੋ ਕਿ ਕਣਕ ਦੀ ਕਟਾਈ ਤੋਂ ਬਾਅਦ ਨਾੜ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ’ਤੇ ਨਜ਼ਰ ਰੱਖਣਗੇ। 

 

ਉਨ੍ਹਾਂ ਕਿਹਾ ਕਿ ਕੋਵਿਡ 19 ਮਹਾਂਮਾਰੀ ਨਾਲ ਪਹਿਲਾ ਹੀ ਸੂਬਾ ਸੰਕਟ ਦੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ, ਜਿਸ ਨੂੰ ਧਿਆਨ ’ਚ ਰੱਖ ਕੇ ਕਿਸਾਨਾਂ ਭਰਾਵਾਂ ਨੂੰ ਖੁਦ ਵੀ ਅਤੇ ਆਪਣੇ ਆਪ ਵੀ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨਾ ਸਮੇਂ ਦੀ ਲੋੜ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Farmers should avoid burning wheat stubble