ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਿਸਾਨ ਝੋਨੇ ਦੀ ਪਰਾਲ਼ੀ ਨਾ ਸਾੜਨ: ਬਦਨੌਰ

ਕਿਸਾਨ ਝੋਨੇ ਦੀ ਪਰਾਲ਼ੀ ਨਾ ਸਾੜਨ: ਬਦਨੌਰ

ਪੰਜਾਬ ਦੇ ਰਾਜਪਾਲ ਸ੍ਰੀ ਵੀਪੀ ਸਿੰਘ ਬਦਨੌਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਉਂਦੀ ਵਾਢੀ ਦੇ ਮੌਸਮ `ਚ ਝੋਨੇ ਦੀ ਪਰਾਲੀ ਨਾ ਸਾੜਨ, ਸਗੋਂ ਉਸ ਨੂੰ ਟਿਕਾਉਣ ਲਈ ਹੋਰ ਕੁਝ ਬਦਲਵੇਂ ਤਰੀਕੇ ਅਪਨਾਉਣ। ਸ੍ਰੀ ਬਦਨੌਰ ਅੱਜ ਫ਼ਰੀਦਕੋਟ ਵਿਖੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਖੇਤਰੀ ਖੋਜ ਸਟੇਸ਼ਨ `ਤੇ ਕਰਵਾਏ ਚੌਥੇ ਕਿਸਾਨ ਮੇਲੇ ਨੂੰ ਸੰਬੋਧਨ ਕਰ ਰਹੇ ਸਨ।


ਸ੍ਰੀ ਬਦਨੌਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ `ਚ ਪਰਾਲ਼ੀ ਨੂੰ ਟਿਕਾਣੇ ਲਈ 1,165 ਕਰੋੜ ਰੁਪਏ ਮਨਜ਼ੂਰ ਕੀਤੇ ਹਨ ਤੇ ਇਸ ਸਬੰਧੀ ਵਰਤੀ ਜਾਣ ਵਾਲੀ ਮਸ਼ੀਨਰੀ `ਤੇ ਸਬਸਿਡੀ ਲਈ 64 ਕਰੋੜ ਰੁਪਏ ਹੋਰ ਦਿੱਤੇ ਹਨ। ਉਨ੍ਹਾਂ ਲੋੜ ਤੋਂ ਵੱਧ ਖਾਦਾਂ ਤੇ ਕੀਟ-ਨਾਸ਼ਕਾਂ ਦੀ ਵਰਤੋਂ ਕਾਰਨ ਮਿੱਟੀ ਦੇ ਹੋ ਰਹੇ ਨੁਕਸਾਨ ਵੱਲ ਵੀ ਕਿਸਾਨਾਂ ਦਾ ਧਿਆਨ ਖਿੱਚਿਆ। 


ਰਾਜਪਾਲ ਨੇ ਕਿਹਾ ਕਿ ਹੁਣ ਕਿਸਾਨਾਂ ਨੂੰ ਆਰਗੈਨਿਕ ਖੇਤੀ ਅਪਣਾ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਨਿੰਬੂ ਜਾਤੀ ਦੇ ਫਲਾਂ ਨੂੰ ਪੂਰੇ ਦੇਸ਼ ਵਿੱਚ ਹਰਮਨਪਿਆਰੇ ਬਣਾਉਣ ਵਿੱਚ ਮਾਲਵਾ ਪੱਟੀ ਦੇ ਕਿਸਾਨਾਂ ਦਾ ਵੱਡਾ ਯੋਗਦਾਨ ਹੈ।


ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸ੍ਰੀ ਬਲਦੇਵ ਸਿੰਘ ਢਿਲੋਂ ਨੇ ਵੀ ਕਿਸਾਨਾਂ ਨੁੰ ਝੋਨੇ ਦੀ ਪਰਾਲ਼ੀ ਨਾ ਸਾੜਨ ਦੀ ਅਪੀਲ ਕੀਤੀ। ਇਸ ਮੌਕੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੇ ਦੱਸਿਆ ਕਿ ਫ਼ਸਲਾਂ `ਚ ਕੀਟਨਾਸ਼ਕਾਂ ਦੀ ਵੱਧ ਵਰਤੋਂ ਕਾਰਨ ਮਾਲਵਾ ਖੇਤਰ `ਚ ਹੱਡੀਆਂ ਖੁਰਨ ਦੇ ਰੋਗ ਵਧ ਰਹੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Farmers should shun Paddy stubble says Badnore