ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ, ਹਰਿਆਣਾ ’ਚ ਪਰਾਲੀ ਸਾੜਨ ਦਾ ਸਿਲਸਿਲਾ ਹਾਲੇ ਵੀ ਜਾਰੀ, ਵੇਖੋ ਫੋਟੋਆਂ

ਫ਼ੋਟੋਆਂ ਏਐਨਆਈ।

 

ਦਿੱਲੀ-ਐਨਸੀਆਰ ਵਿਚ ਹਵਾ ਦੀ ਗੁਣਵੱਤਾ ਗੰਭੀਰ ਅਤੇ ਬਹੁਤ ਮਾੜੀ ਸ਼੍ਰੇਣੀ ਵਿਚਾਲੇ ਬਣੀ ਹੋਈ ਹੈ। ਇਸ ਦੌਰਾਨ ਕੇਂਦਰ ਨੇ ਮੰਗਲਵਾਰ ਨੂੰ ਉੱਤਰ ਭਾਰਤ ਚ ਪ੍ਰਦੂਸ਼ਣ ਦੀ ਸਥਿਤੀ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਸੁਪਰੀਮ ਕੋਰਟ ਦੇ ਸਖਤ ਆਦੇਸ਼ਾਂ ਦੇ ਬਾਵਜੂਦ ਪੰਜਾਬ ਅਤੇ ਹਰਿਆਣਾ ਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕੋਈ ਕਮੀ ਨਹੀਂ ਆਈ ਹੈ।


 

 
 
 
 
 
 

ਪ੍ਰਦੂਸ਼ਣ ਸਥਿਤੀ ਦੀ ਸਮੀਖਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੁਪਰੀਮ ਕੋਰਟ ਵੱਲੋਂ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਪਰਾਲੀ ਸਾੜਨ ‘ਤੇ ਤੁਰੰਤ ਪੂਰਨ ਪਾਬੰਦੀ ਦੇ ਆਦੇਸ਼ ਦੇਣ ਤੋਂ ਇੱਕ ਦਿਨ ਬਾਅਦ ਕੀਤੀ ਸੀ। ਮਹੱਤਵਪੂਰਨ ਗੱਲ ਇਹ ਹੈ ਕਿ ਪਰਾਲੀ ਸਾੜਨ ਦੀ ਦਿੱਲੀ-ਐਨਸੀਆਰ ਪ੍ਰਦੂਸ਼ਣ ਵਿਚ 46 ਫੀਸਦ ਭੂਮਿਕਾ ਹੈ।

 

ਪੰਜਾਬ ਚ ਸਰਦੀਆਂ ਦੇ ਮੌਸਮ ਚ ਸਭ ਤੋਂ ਵੱਧ ਪਰਾਲੀ ਸਾੜਨ ਦਾ ਰਿਕਾਰਡ ਦਰਜ ਕੀਤਾ ਗਿਆ ਹੈ। ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਨ ਸਬੰਧੀ ਪਰਾਲੀ ਸਾੜਨ ਦੀਆਂ 6,668 ਘਟਨਾਵਾਂ ਦਰਜ ਹੋਈਆਂ ਹਨ। ਪੰਜਾਬ ਰਿਮੋਟ ਸੈਂਸਿੰਗ ਸੈਂਟਰ ਦੁਆਰਾ ਸੈਟੇਲਾਈਟ ਦੇ ਅੰਕੜਿਆਂ ਅਨੁਸਾਰ ਸੰਗਰੂਰ ਅਤੇ ਬਠਿੰਡਾ ਸਭ ਤੋਂ ਪ੍ਰਭਾਵਤ ਜ਼ਿਲ੍ਹੇ ਬਣੇ ਹੋਏ ਹਨ।

 

ਪ੍ਰਧਾਨ ਮੰਤਰੀ ਦਫਤਰ (ਪੀ.ਐੱਮ.ਓ.) ਨੇ ਟਵੀਟ ਕੀਤਾ, "ਉੱਤਰ ਭਾਰਤ ਦੇ ਵੱਖ ਵੱਖ ਹਿੱਸਿਆਂ ਵਿੱਚ ਪ੍ਰਦੂਸ਼ਣ ਕਾਰਨ ਪੈਦਾ ਹੋਈ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਇੱਕ ਮੀਟਿੰਗ ਹੋਈ।"

 

ਪ੍ਰਦੂਸ਼ਣ ਬਾਰੇ ਇਹ ਬੈਠਕ ਐਤਵਾਰ ਅਤੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਪੀ ਕੇ ਮਿਸ਼ਰਾ ਦੁਆਰਾ ਦਿੱਲੀ, ਪੰਜਾਬ ਅਤੇ ਹਰਿਆਣਾ ਦੇ ਉੱਚ ਅਧਿਕਾਰੀਆਂ ਨਾਲ ਆਯੋਜਿਤ ਸਮੀਖਿਆ ਮੀਟਿੰਗਾਂ ਤੋਂ ਬਾਅਦ ਹੋਈ। ਕੈਬਨਿਟ ਸਕੱਤਰ ਰਾਜੀਵ ਗੌਬਾ ਦੁਆਰਾ ਕੀਤੀ ਸਮੀਖਿਆ ਬੈਠਕ ਵਿਚ ਇਹ ਪਾਇਆ ਗਿਆ ਕਿ ਪੰਜਾਬ ਅਤੇ ਹਰਿਆਣਾ ਵਿਚ ਪਰਾਲੀ ਸਾੜਨ ਦਾ ਕੰਮ ਅਜੇ ਵੀ ਜਾਰੀ ਹੈ।

 

ਪ੍ਰਦੂਸ਼ਣ ਸਥਿਤੀ ਦੀ ਸਮੀਖਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੁਪਰੀਮ ਕੋਰਟ ਵੱਲੋਂ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਪਰਾਲੀ ਸਾੜਨ ‘ਤੇ ਤੁਰੰਤ ਪੂਰਨ ਪਾਬੰਦੀ ਦੇ ਆਦੇਸ਼ ਦੇਣ ਤੋਂ ਇੱਕ ਦਿਨ ਬਾਅਦ ਕੀਤੀ ਸੀ। ਮਹੱਤਵਪੂਰਨ ਗੱਲ ਇਹ ਹੈ ਕਿ ਪਰਾਲੀ ਸਾੜਨ ਦੀ ਦਿੱਲੀ-ਐਨਸੀਆਰ ਪ੍ਰਦੂਸ਼ਣ ਵਿਚ 46 ਫੀਸਦ ਭੂਮਿਕਾ ਹੈ।

 
 
  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:farmers stubble burning in Punjab and Haryana