ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਬਜ਼ੀਆਂ 'ਚ ਮਾਈਕਰੋ ਸਿੰਜਾਈ ਦੀਆਂ ਤਕਨੀਕਾਂ ਨੂੰ ਅਪਣਾ ਕੇ ਇੰਝ ਕਰੋ ਕਮਾਈ

 

ਝੋਨੇ ਦੀ ਥਾਂ ਘੱਟ ਪਾਣੀ ਲੈਣ ਵਾਲੀਆਂ ਫ਼ਸਲਾਂ ਮੱਕੀ ਅਤੇ ਮੂੰਗੀ ਬੀਜਣ ਦੀ ਸਲਾਹ

 

 

ਕ੍ਰਿਸ਼ੀ ਵਿਗਿਆਨ ਕੇਂਦਰ, ਐਸ.ਏ.ਐਸ. ਨਗਰ ਵੱਲੋਂ ਪਾਣੀ ਦੀ ਸੰਭਾਲ ਸਬੰਧੀ ਜਾਗਰੂਕਤਾ ਪੈਦਾ ਕਰਨ ਵਾਸਤੇ ਜਲ ਸ਼ਕਤੀ ਅਭਿਆਨ ਤਹਿਤ ਇਕ ਰੋਜ਼ਾ ਸਿਖਲਾਈ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ 20 ਕਿਸਾਨਾਂ ਨੇ ਹਿੱਸਾ ਲਿਆ।

 

ਇਸ ਮੌਕੇ ਸਿਖਿਆਰਥੀਆਂ ਦਾ ਸਵਾਗਤ ਕਰਦਿਆਂ ਡਿਪਟੀ ਡਾਇਰੈਕਟਰ ਕੇ.ਵੀ.ਕੇ., ਡਾ. ਯਸ਼ਵੰਤ ਸਿੰਘ ਨੇ ਕਿਸਾਨਾਂ ਨੂੰ ਪਾਣੀ ਦੀ ਸਹੀ ਤਰੀਕੇ ਨਾਲ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਥਾਂ ਘੱਟ ਪਾਣੀ ਲੈਣ ਵਾਲੀਆਂ ਫ਼ਸਲਾਂ ਮੱਕੀ ਅਤੇ ਮੂੰਗੀ ਆਦਿ ਬੀਜਣ ਦੀ ਸਲਾਹ ਦਿੱਤੀ। 

 

ਡਾ. ਮੁਨੀਸ਼ ਸ਼ਰਮਾ ਸਹਾਇਕ ਪ੍ਰੋਫੈਸਰ (ਬਾਗ਼ਬਾਨੀ) ਅਤੇ ਸਿਖਲਾਈ ਇੰਚਾਰਜ ਨੇ ਪਾਣੀ ਦੀ ਸੰਜਮ ਨਾਲ ਵਰਤੋਂ ਲਈ ਕਿਸਾਨਾਂ ਨੂੰ ਸਬਜ਼ੀਆਂ ਵਿੱਚ ਤੁਪਕਾ ਅਤੇ ਛਿੜਕਾਅ ਵਾਲੀਆਂ ਸੂਖਮ ਸਿੰਜਾਈ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ। 

 

ਉਨ੍ਹਾਂ ਕਿਸਾਨਾਂ ਨੂੰ ਆਪਣੀ ਖੇਤੀ ਆਮਦਨੀ ਵਧਾਉਣ ਅਤੇ ਪਾਣੀ ਦੀ ਸੰਭਾਲ ਲਈ ਫਸਲੀ ਵਿਭਿੰਨਤਾ ਅਪਣਾਉਣ ਲਈ ਕਿਹਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਪਿੰਡਾਂ ਦੇ ਹਰ ਘਰ ਵਿੱਚ ਪਾਣੀ ਬਚਾਉਣ ਦਾ ਸੰਦੇਸ਼ ਫੈਲਾਉਣ।

 

 

 

ਡਾ. ਸ਼ਸ਼ੀ ਪਾਲ ਨੇ ਪਸ਼ੂ ਫਾਰਮਾਂ ਵਿੱਚ ਵੱਖ ਵੱਖ ਕਿਸਮਾਂ ਦੇ ਨਿੱਪਲ/ਕਟੋਰੇ ਆਦਿ ਦੀ ਸਥਾਪਨਾ ਕਰ ਕੇ ਪਾਣੀ ਬਚਾਉਣ ਸਬੰਧੀ ਸੁਝਾਅ ਦਿੱਤੇ। ਡਾ. ਪਾਰੁਲ ਗੁਪਤਾ ਨੇ ਭਾਗੀਦਾਰਾਂ ਨੂੰ ਘਰੇਲੂ ਕੰਮਾਂ ਵਿੱਚ ਪਾਣੀ ਦੀ ਬਰਬਾਦੀ ਰੋਕਣ ਲਈ ਉਤਸ਼ਾਹਤ ਕੀਤਾ ਅਤੇ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਦੀਆਂ ਛੱਤਾਂ 'ਤੇ ਬਣੀਆਂ ਜਲ ਭੰਡਾਰਨ ਵਾਲੀਆਂ ਟੈਂਕੀਆਂ ਵਿੱਚ ਵਾਟਰ ਅਲਾਰਮ ਲਾਉਣ। 

 

ਇਸ ਮੌਕੇ ਕਿਸਾਨਾਂ ਨੇ ਪਾਣੀ ਦੀ ਸੰਭਾਲ ਲਈ ਪਿੰਡਾਂ ਵਿੱਚ ਵਰਤੀਆਂ ਜਾ ਰਹੀਆਂ ਤਕਨੀਕਾਂ ਬਾਰੇ ਆਪਣੇ ਤਜਰਬੇ ਵੀ ਸਾਂਝੇ ਕੀਤੇ। ਇਸ ਮੌਕੇ ਪਾਣੀ ਦੀ ਬੱਚਤ ਸਬੰਧੀ ਕਿਸਾਨਾਂ ਨੂੰ ਸਾਹਿਤ ਵੀ ਵੰਡਿਆ ਗਿਆ। 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:farmers training on Micro irrigation techniques in vegetables under Jal Shakti Abhiyan