ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਵਾਰਾ ਪਸ਼ੂਆਂ ਦੀਆਂ ਟਰਾਲੀਆਂ ਭਰ ਕਿਸਾਨ ਪਹੁੰਚੇ ਡੀਸੀ ਦਫ਼ਤਰ

ਅਵਾਰਾ ਪਸ਼ੂਆਂ ਦੀਆਂ ਟਰਾਲੀਆਂ ਭਰ ਕਿਸਾਨ ਪਹੁੰਚੇ ਡੀਸੀ ਦਫ਼ਤਰ

ਅਵਾਰਾ ਪਸ਼ੂ ਵੱਲੋਂ ਬਰਬਾਦ ਕੀਤੀ ਜਾ ਰਹੀ ਖੇਤਾਂ ਵਿਚ ਫਸਲਾਂ ਤੋਂ ਤੰਗ ਆ ਕੇ ਅੱਜ ਸੰਗਰੂਰ ਜ਼ਿਲ੍ਹੇ ਦੇ ਕਿਸਾਨ ਡਿਪਟੀ ਕਮਿਸ਼ਨਰ ਦਫ਼ਤਰ ਵਿਚ ਪਸ਼ੂ ਛੱਡਣ ਪਹੁੰਚੇ। 

 

ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ ਵਿਚ ਅੱਜ ਵੱਖ ਵੱਖ ਪਿੰਡਾਂ ਦੇ ਕਿਸਾਨਾਂ ਵੱਲੋਂ 40 ਦੇ ਕਰੀਬ ਅਵਾਰਾ ਪਸ਼ੂਆਂ ਦੀਆਂ ਟਰਾਲੀਆਂ ਭਰਕੇ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚੇ। ਅਵਾਰਾ ਪਸ਼ੂਆਂ ਤੋਂ ਸਤਾਏ ਕਿਸਾਨਾਂ ਨੇ ਕਿਹਾ ਕਿ ਅਵਾਰਾ ਪਸ਼ੂਆਂ ਨੂੰ ਕਾਬੂ ਕਰਨ ਵਾਸਤੇ ਪ੍ਰਸ਼ਾਸਨ ਵੱਲੋਂ ਕੋਈ ਕਦਮ ਨਹੀਂ ਚੁੱਕੇ ਜਾ ਰਹੇ।  ਕਿਸਾਨਾਂ ਨੇ ਕਿਹਾ ਕਿ ਅਵਾਰਾ ਪਸ਼ੂਆਂ ਫਸਲਾਂ ਦਾ ਉਜਾੜਾ ਕਰ ਰਹੇ ਹਨ। 

ਜ਼ਿਕਰਯੋਗ ਹੈ ਕਿ ਅਵਾਰਾ ਪਸ਼ੂ ਵਧਦੀ ਗਿਣਤੀ ਲਗਾਤਾਰ ਕਿਸਾਨਾਂ ਵੱਡੀ ਸਿਰਦਰਦੀ ਬਣੀ ਹੋਈ ਹੈ। ਕਈ ਵਾਰ ਤਾਂ ਖੇਤਾਂ ਵਿਚੋਂ ਅਵਾਰਾ ਪਸ਼ੂਆਂ ਨੂੰ ਕੱਢਣ ਨੂੰ ਲੈ ਕੇ ਕਿਸਾਨਾਂ ਵਿਚ ਆਪਸੀ ਝਗੜਾ ਵੀ ਹੋ ਜਾਂਦਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Farmers under the banner of Bharti Kisan Union brought over 40 stray cattle in tractor-trailers to DC office Sangur