ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਫਤਿਹਵੀਰ ਦੀ ਮੌਤ ਵਿਰੁੱਧ ਸੰਗਰੂਰ ਪੂਰੀ ਤਰ੍ਹਾਂ ਬੰਦ

ਫਤਿਹਵੀਰ ਦੀ ਮੌਤ ਵਿਰੁੱਧ ਸੰਗਰੂਰ ਪੂਰੀ ਤਰ੍ਹਾਂ ਬੰਦ

ਬੋਰਵੈਲ ’ਚ ਡਿੱਗਕੇ ਦੋ ਸਾਲਾ ਫਤਿਹਵੀਰ ਸਿੰਘ ਦੀ ਹੋਈ ਮੌਤ ਨੂੰ ਲੈ ਕੇ ਪ੍ਰਸ਼ਾਸਨ ਤੇ ਸਰਕਾਰ ਵਿਰੁੱਧ ਅੱਜ ਸੰਗਰੂਰ ਪੂਰੀ ਤਰ੍ਹਾਂ ਬੰਦ ਕੀਤਾ ਗਿਆ।  ਸੰਗਰੂਰ ਦੀਆਂ ਵੱਖ ਵੱਖ ਜਨਤਕ, ਜਮਹੂਰੀ ਅਤੇ ਵਪਾਰਕ ਜਥੇਬੰਦੀਆਂ ਵੱਲੋਂ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਫਤਿਹਵੀਰ ਨੂੰ ਕੱਢਣ ਵਿਚ ਕੀਤੀ ਗਈ ਨਾਕਾਮੀ ਨੂੰ ਲੈ ਕੇ ਅੱਜ ਸੰਗਰੂਰ ਨੂੰ ਬੰਦ ਕਰਨ ਦਾ ਸੱਦਾ ਦਿੱਤਾ ਗਿਆ। ਇਸ ਸੱਦੇ ਉਤੇ ਅੱਜ ਸੰਗਰੂਰ ਸ਼ਹਿਰ ਪੂਰੀ ਤਰ੍ਹਾਂ ਬੰਦ ਹੈ। ਲੋਕਾਂ ਵੱਲੋਂ ਸਰਕਾਰ ਤੇ ਪ੍ਰਸ਼ਾਸਨ ਖਿਲਾਫ ਸ਼ਹਿਰ ਵਿਚ ਰੋਸ ਮਾਰਚ ਵੀ ਕੱਢਿਆ ਜਾ ਰਿਹਾ ਹੈ।

 

ਜ਼ਿਕਰਯੋਗ ਹੈ ਕਿ 6 ਮਈ ਨੂੰ ਦੁਪਹਿਰ ਬਾਅਦ ਕਰੀਬ 3 ਵਜੇ ਖੇਡ ਹੋਇਆ 2 ਸਾਲਾ ਫਤਿਹਵੀਰ ਸਿੰਘ 150 ਫੁੱਟ ਡੂੰਘੇ ਬੋਰਵੈਲ ਵਿਚ ਡਿੱਗ ਗਿਆ ਸੀ। ਜਿਸ ਨੂੰ 6 ਦਿਨਾਂ ਬਾਅਦ ਕੱਲ੍ਹ ਬੋਰਵੈਲ ਵਿਚੋਂ ਮ੍ਰਿਤਕ ਬਾਹਰ ਕੱਢਿਆ ਗਿਆ। ਜਿਸ ਤੋਂ ਬਾਅਦ ਲੋਕਾਂ ਵੱਲੋਂ ਸਥਾਨਕ ਪ੍ਰਸ਼ਾਸਨ ਤੇ ਸਰਕਾਰ ਉਤੇ ਦੋਸ਼ ਲਗਾਏ ਜਾ ਰਹੇ ਹਨ ਉਨ੍ਹਾਂ ਗੰਭੀਰਤਾ ਨਾਲ ਨਹੀਂ ਲਿਆ। ਲੋਕਾਂ ਦਾ ਦੋਸ਼ ਹੈ ਕਿ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਹੀ ਫਤਿਹਵੀਰ ਨੂੰ ਸਮੇਂ ਸਿਰ ਬਾਹਰ ਨਹੀਂ ਕੱਢਿਆ ਜਾ ਸਕਿਆ, ਜਿਸ ਕਾਰਨ ਉਸਦੀ ਮੌਤ ਹੋਈ।

ਜ਼ਿਕਰਯੋਗ ਹੈ ਕਿ ਇਸ ਤੋਂ ਬਾਅਦ ਫਤਿਹਵੀਰ ਸਿੰਘ ਦੀ ਮੌਤ ਨੂੰ ਲੈ ਕੇ ਸਰਕਾਰ ਤੇ ਪ੍ਰਸ਼ਾਸਨ ਵਿਰੁੱਧ ਬੀਤੇ ਕੱਲ੍ਹ ਸੰਗਰੂਰ ਜ਼ਿਲ੍ਹੇ ਵਿਚ ਵੱਖ ਵੱਖ ਥਾਈਂ ਜਾਮ ਲਗਾਏ ਗਏ ਸਨ ਤੇ ਸੁਨਾਮ ਸ਼ਹਿਰ ਨੂੰ ਪੂਰੀ ਤਰ੍ਹਾਂ ਬੰਦ ਰੱਖਿਆ ਗਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Fateh death row Sangrur closed rights outfits hold March in the city