ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਫ਼ਤਿਹਗੜ੍ਹ ਸਾਹਿਬ, ਫ਼ਰੀਦਕੋਟ, ਫ਼ਿਰੋਜ਼ਪੁਰ ਚੋਣ–ਪਿੜ: ਇੱਕ ਨਜ਼ਰ

ਫ਼ਤਿਹਗੜ੍ਹ ਸਾਹਿਬ, ਫ਼ਰੀਦਕੋਟ, ਫ਼ਿਰੋਜ਼ਪੁਰ ਚੋਣ–ਪਿੜ: ਇੱਕ ਨਜ਼ਰ

ਅੰਮ੍ਰਿਤਸਰ 'ਚ ਕੁਝ ਨੇਤਰਹੀਣ ਵੋਟਰ ਵੋਟ ਪਾਉਣ ਦੇ ਆਪਣੇ ਜਮਹੂਰੀ ਅਧਿਕਾਰ ਦਾ ਇਸਤੇਮਾਲ ਕਰਦੇ ਹੋਏ। 

ਫ਼ੋਟੋ: ਸਮੀਰ ਸਹਿਗਲ, ਅੰਮ੍ਰਿਤਸਰ, ਹਿੰਦੁਸਤਾਨ ਟਾਈਮਜ਼

 

 

ਅੱਜ ਪੰਜਾਬ ਵਿੱਚ ਵੋਟਾਂ ਪੈਣ ਦੀ ਪ੍ਰਕਿਰਿਆ ਮੁਕੰਮਲ ਹੋ ਗਈ। ਆਓ ਹੁਣ ਇਸ ਤੋਂ ਬਾਅਦ ਪਾਈਏ ਇਸ ਦੇ ਕੁਝ ਹਲਕਿਆਂ ਦੇ ਚੋਣ–ਪਿੜ ਉੱਤੇ ਨਜ਼ਰ:

 


ਫ਼ਤਿਹਗੜ੍ਹ ਸਾਹਿਬ (ਐੱਸਸੀ)

ਫ਼ਤਿਹਗੜ੍ਹ ਸਾਹਿਬ (ਰਿਜ਼ਰਵ) ਸੀਟ ਤੋਂ ਕਾਂਗਰਸ ਦੇ ਡਾ. ਅਮਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਦਰਬਾਰਾ ਸਿੰਘ ਗੁਰੂ, ਆਮ ਆਦਮੀ ਪਾਰਟੀ ਦੇ ਬਨਦੀਪ ਸਿੰਘ ਦੂਲੋ ਤੇ ਲੋਕ ਇਨਸਾਫ਼ ਪਾਰਟੀ ਦੇ ਮਨਵਿੰਦਰ ਸਿੰਘ ਗਿਆਸਪੁਰਾ ਚੋਣ ਮੈਦਾਨ ’ਚ ਹਨ।

 

 

ਇਸ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਹਰਿੰਦਰ ਸਿੰਘ ਖ਼ਾਲਸਾ 16ਵੀਂ ਲੋਕ ਸਭਾ ਦੇ ਮੈਂਬਰ ਰਹੇ ਹਨ ਪਰ ਉਹ ਪਾਰਟੀ ਲੀਡਰਸ਼ਿਪ ਤੋਂ ਨਾਰਾਜ਼ ਚੱਲ ਰਹੇ ਸਨ ਤੇ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਉਹ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।।

 

 

ਫ਼ਰੀਦਕੋਟ (ਐੱਸਸੀ)

ਫ਼ਰੀਦਕੋਟ (ਰਿਜ਼ਰਵ) ਲੋਕ ਸਭਾ ਹਲਕੇ ਤੋਂ ਪੰਜਾਬੀ ਦੇ ਬਹੁ–ਚਰਚਿਤ ਲੋਕ–ਗਾਇਕ ਕਾਂਗਰਸ ਦੇ ਉਮੀਦਵਾਰ ਮੁਹੰਮਦ ਸੱਦੀਕ, ਸ਼੍ਰੋਮਣੀ ਅਕਾਲੀ ਦਲ ਦੇ ਗੁਲਜ਼ਾਰ ਸਿੰਘ ਰਣੀਕੇ, ਆਮ ਆਦਮੀ ਪਾਰਟੀ ਦੇ ਸਾਧੂ ਸਿੰਘ ਤੇ ਪੰਜਾਬ ਏਕਤਾ ਪਾਰਟੀ ਦੇ ਬਲਦੇਵ ਸਿੰਘ ਜੈਤੋ ਚੋਣ ਮੈਦਾਨ ’ਚ ਹਨ। ਇਸ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਸਾਧੂ ਸਿੰਘ 16ਵੀਂ ਲੋਕ ਸਭਾ ਦੇ ਮੈਂਬਰ ਰਹੇ ਹਨ।

 

 

ਫ਼ਿਰੋਜ਼ਪੁਰ

ਫ਼ਿਰੋਜ਼ਪੁਰ ਸੰਸਦੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ੁਦ ਚੋਣ ਮੈਦਾਨ ਵਿੱਚ ਹਨ। ਇਸ ਕਾਰਨ ਇਹ ਸੀਟ ਹਾਈ–ਪ੍ਰੋਫ਼ਾਈਲ ਬਣ ਗਈ ਹੈ। ਉਨ੍ਹਾਂ ਦਾ ਮੁਕਾਬਲਾ ਇਸ ਹਲਕੇ ਵਿੱਚ ਉਨ੍ਹਾਂ ਦੇ ਹੀ ਪੁਰਾਣੇ ਸਾਥੀ ਤੇ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨਾਲ ਹੈ। ਦਰਅਸਲ ਸ੍ਰੀ ਘੁਬਾਇਆ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਗਏ ਹਨ। ਉਨ੍ਹਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਹਰਜਿੰਦਰ ਸਿੰਘ ਕਾਕਾ ਤੇ ਸੀਪੀਆਈ ਦੇ ਹੰਸਰਾਜ ਗੋਲਡਨ ਵੀ ਚੋਣ–ਮੈਦਾਨ ਵਿੱਚ ਡਟੇ ਹੋਏ ਹਨ। ਇਸ ਹਲਕੇ ਤੋਂ ਸ਼ੇਰ ਸਿੰਘ ਘੁਬਾਇਆ 16ਵੀਂ ਲੋਕ ਸਭਾ ਦੇ ਮੈਂਬਰ ਰਹੇ ਹਨ।

 

 

ਇੱਥੇ ਹੇਠਾਂ ਐਗਜ਼ਿਟ ਪੋਲ ਦੇ ਨਤੀਜੇ ਦਿੱਤੇ ਜਾ ਰਹੇ ਹਨ; ਜਿਨ੍ਹਾਂ ਵਿੱਚ ਹਰੇਕ ਪਾਰਟੀ ਵੱਲੋਂ ਜਿੱਤੀਆਂ ਜਾ ਸਕਣ ਵਾਲੀਆਂ ਸੀਟਾਂ ਦੇ ਅਨੁਮਾਨ ਦਿੱਤੇ ਜਾ ਰਹੇ ਹਨ ਇਹ ਐਗਜ਼ਿਟ ਪੋਲ ਵੱਖੋਵੱਖਰੀਆਂ ਏਜੰਸੀਆਂ ਨੇ ਕਰਵਾਏ ਹਨ, ਜਿਨ੍ਹਾਂ ਦੇ ਨਾਂਅ ਇੱਥੇ ਦਿੱਤੇ ਗਏ ਹਨ (ਐਗਜ਼ਿਟ ਪੋਲ ਦੇ ਨਤੀਜੇ ਗ਼ਲਤ ਵੀ ਹੋ ਸਕਦੇ ਹਨ)

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Fatehgarh Sahib Faridkot Ferozepur Poll Fray An Overview