ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਡਾ. ਅਮਰ ਸਿੰਘ ਨੇ ਨਿਤਿਨ ਗਡਕਰੀ ਨੂੰ ਮਿਲ ਕੇ ਦੱਸੀ ‘ਆਵਾਜਾਈ ਦੀ ਮੁੱਖ ਸਮੱਸਿਆ’

----ਨਿਤਿਨ ਗਡਕਰੀ ਨੇ ਸਮਰਾਲਾ ਖੇਤਰ ਦੇ ਪਿੰਡਾਂ ਦੀ ਸਮੱਸਿਆ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ-----

 

ਚੰਡੀਗੜ੍ਹ ਤੋਂ ਲੁਧਿਆਣਾ ਤੱਕ ਬਣ ਰਹੇ ਰਾਸ਼ਟਰੀ ਰਾਜ ਮਾਰਗ ਦੇ ਸੁਸਤ ਚਾਲ ਚੱਲਦੇ ਕੰਮ ਤੋਂ ਆਮ ਰਾਹਗੀਰਾਂ ਨੂੰ ਨਿੱਤ ਦਿਨ ਹੋ ਰਹੀ ਪ੍ਰੇਸ਼ਾਨੀ ਤੋਂ ਜਾਣੂ ਕਰਾਉਣ ਲਈ ਹਲਕਾ ਫਤਹਿਗੜ੍ਹ ਸਾਹਿਬ ਦੇ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਕੇਂਦਰੀ ਸੜਕ ਆਵਾਜਾਈ ਅਤੇ ਹਾਈਵੇਜ਼ ਮੰਤਰੀ ਸ੍ਰੀ ਨਿਤਿਨ ਗਡਕਰੀ ਨਾਲ ਨਵੀਂ ਦਿੱਲੀ ਵਿਖੇ ਮੀਟਿੰਗ ਕੀਤੀ

 

ਡਾ. ਅਮਰ ਸਿੰਘ ਨੇ ਕੇਂਦਰੀ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਚੰਡੀਗੜ੍ਹ ਤੋਂ ਲੁਧਿਆਣਾ ਤੱਕ ਬਣ ਰਹੇ ਰਾਸ਼ਟਰੀ ਰਾਜ ਮਾਰਗ ਦਾ ਜਿਆਦਾਤਰ ਹਿੱਸਾ ਹਲਕਾ ਫਤਹਿਗੜ੍ਹ ਸਾਹਿਬ ਚੋਂ ਗੁਜ਼ਰਦਾ ਹੈ ਅਲਾਂਈਨਮੈਂਟ ਅਤੇ ਡੀਜ਼ਾਈਨ ਵਿੱਚ ਹੋ ਰਹੀ ਦੇਰੀ ਦੇ ਚੱਲਦਿਆਂ ਇਸ ਰਾਜ ਮਾਰਗ 'ਤੇ ਪੈਂਦੇ ਸਮਰਾਲਾ ਸ਼ਹਿਰ ਅਤੇ ਨਾਲ ਲੱਗਦੇ ਪਿੰਡਾਂ ਦੇ ਰਾਹਗੀਰਾਂ ਨੂੰ ਕਾਫੀ ਆਵਾਜਾਈ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਸਮੱਸਿਆ ਨੂੰ ਤੁਰੰਤ ਹੱਲ ਕਰਨ ਦੀ ਲੋੜ ਹੈ

 

ਸ੍ਰੀ ਗਡਕਰੀ ਨੇ ਡਾ. ਅਮਰ ਸਿੰਘ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਮੁੱਦੇ 'ਤੇ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ ਦੇ ਸੀਨੀਅਰ ਅਧਿਕਾਰੀਆਂ ਨਾਲ ਗੱਲ ਕਰਕੇ ਇਸ ਪ੍ਰੇਸ਼ਾਨੀ ਨੂੰ ਜਲਦ ਤੋਂ ਜਲਦ ਹੱਲ ਕਰਾਉਣਗੇ ਉਨ੍ਹਾਂ ਕਿਹਾ ਕਿ ਇਸ ਮੁੱਦੇ 'ਤੇ ਜਲਦ ਹੀ ਉੱਚ ਪੱਧਰੀ ਮੀਟਿੰਗ ਬੁਲਾਉਣਗੇ, ਜਿਸ ਵਿੱਚ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ ਦੇ ਸੀਨੀਅਰ ਅਧਿਕਾਰੀਆਂ ਅਤੇ ਹੋਰ ਸਬੰਧਤ ਧਿਰਾਂ ਨਾਲ ਮੁੱਦਾ ਵਿਚਾਰਿਆ ਜਾਵੇਗਾ

 

 

 

 

 

 

.

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Fatehgarh sahib MP Dr Amar Singh met Nitin Gadkari told the traffic problem