ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਫਤਹਿਗੜ੍ਹ ਸਾਹਿਬ ’ਚ ਸਾਹਮਣੇ ਆਏ ਕੋਰੋਨਾ ਵਾਇਰਸ ਦੇੇ ਦੋ ਮਰੀਜ਼, ਹਸਪਤਾਲ ਦਾਖਲ

ਸਿਵਲ ਸਰਜਨ ਡਾ ਐਨ. ਕੇ. ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 02 ਮਰੀਜ਼ਾਂ ਦੀ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਕੋਰੋਨਾ ਵਾਇਰਸ ਸਬੰਧੀ ਪਾਜ਼ੇਟਿਵ ਪਾਈਆਂ ਗਈਆਂ ਦੋਵੇਂ ਔਰਤਾਂ ਔਰੰਗਾਬਾਦ, ਮਹਾਰਾਸ਼ਟਰ ਤੋਂ ਨਿਜ਼ਾਮੂਦੀਨ ਹੁੰਦੀਆਂ ਹੋਈਆਂ ਜ਼ਿਲ੍ਹੇ ਦੇ ਪਿੰਡ ਮਨੈਲੀ ਪੁੱਜੀਆਂ ਸਨ।

 

ਇਸ ਤੋਂ ਪਹਿਲਾਂ ਇਹ ਦੋਵੇਂ ਔਰਤਾਂ ਜ਼ਿਲ੍ਹੇ ਦੇ ਪਿੰਡ ਸਾਨੀਪੁਰ ਅਤੇ ਸੰਘੋਲ ਵਿਖੇ ਵੀ ਕੁਝ ਚਿਰ ਰਹੀਆਂ।  ਬੀਤੇ ਦਿਨੀ ਇਨ੍ਹਾਂ ਨੂੰ ਕਮਿਊਨਿਟੀ ਹੈਲਥ ਸੈਂਟਰ ਖਮਾਣੋਂ ਵਿਖੇ ਆਈਸੋਲੇਸ਼ਨ ਵਾਰਡ ਵਿਚ ਰੱਖਿਆ ਗਿਆ ਸੀ  ਤੇ ਇਨ੍ਹਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਉਣ 'ਤੇ ਇਨ੍ਹਾਂ ਨੂੰ ਗਿਆਨ ਸਾਗਰ ਹਸਪਤਾਲ, ਬਨੂੜ ਦਾਖਲ ਕਰਵਾਇਆ ਗਿਆ ਹੈ।


ਸਿਵਲ ਸਰਜਨ ਨੇ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪਿੰਡ ਸਾਨੀਪੁਰ, ਸੰਘੋਲ ਅਤੇ ਮਨੈਲੀ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਪਿੰਡ ਸਾਨੀਪੁਰ ਵਿਖੇ  ਇਨ੍ਹਾਂ ਔਰਤਾਂ ਦੇ  ਸੰਪਰਕ ਵਿੱਚ ਆਏ 35 ਵਿਅਕਤੀਆਂ ਨੂੰ ਟਰੇਸ ਕਰਕੇ ਇਕਾਂਤਵਾਸ ਕੀਤਾ ਗਿਆ  ਹੈ ਅਤੇ 03 ਸੈਂਪਲ ਲਏ ਗਏ ਹਨ। 

 

ਸੰਘੋਲ ਵਿਖੇ ਇਨ੍ਹਾਂ ਦੇ ਸੰਪਰਕ ਵਿੱਚ ਆਏ 64 ਵਿਅਕਤੀਆਂ ਨੂੰ ਟਰੇਸ ਕਰਕੇ ਇਕਾਂਤਵਾਸ  ਕੀਤਾ ਗਿਆ ਹੈ ਤੇ 09 ਸੈਂਪਲ ਲਏ ਗਏ ਹਨ। ਪਿੰਡ ਮਨੈਲੀ ਵਿਖੇ ਇਨ੍ਹਾਂ ਦੇ ਸੰਪਰਕ 'ਚ ਆਏ 46 ਵਿਅਕਤੀਆਂ ਨੂੰ ਟਰੇਸ ਕਰਕੇ ਇਕਾਂਤਵਾਸ ਕੀਤਾ ਗਿਆ ਹੈ ਅਤੇ 05 ਸੈਂਪਲ ਲਏ ਗਏ ਹਨ।  

 

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ  ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ ਅਤੇ ਉਪਰੋਕਤ ਪਿੰਡਾਂ ਸਮੇਤ ਜ਼ਿਲ੍ਹੇ ਦੇ ਸਾਰੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਸ਼ੇਸ਼ ਤੌਰ 'ਤੇ ਸੈਨੀਟਾਈਜੇਸ਼ਨ ਵੀ ਕਰਵਾਈ ਜਾ ਰਹੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Fatehgarh Sahib Two coronary virus patients admitted in hospital