ਬੋਰਵੈਲ ਵਿੱਚ ਡਿੱਗੇ ਦੋ ਸਾਲਾ ਮਾਸੂਮ ਫਤਿਹਵੀਰ ਸਿੰਘ ਨੂੰ ਸਰਕਾਰੀ ਤੰਤਰ ਦੀਆਂ ਨਾਕਾਮੀ ਕਾਰਨ ਆਪਣੀ ਜਾਨ ਗੁਆਉਣੀ ਪਈ। ਮ੍ਰਿਤਕ ਫਤਿਹਵੀਰ ਸਿੰਘ ਦਾ ਸਸਕਾਰ ਕਰ ਦਿੱਤਾ ਗਿਆ। ਫਤਿਹਵੀਰ ਨੂੰ ਅਤਿਮ ਵਿਦਾਈ ਦੇਣ ਪੁੱਜੇ ਹਰ ਵਿਅਕਤੀ ਦੀਆਂ ਅੱਖਾਂ ਨਮ ਸਨ।
ਇਸ ਤਹਿਤ ਉਸ ਦੀ ਪੋਸਟਮਾਰਟਮ ਰਿਪੋਰਟ 'ਚ ਇੱਕ ਹੋਰ ਨਵਾਂ ਖ਼ੁਲਾਸਾ ਹੋਇਆ ਹੈ ਕਿ ਫਤਿਹਵੀਰ ਦੀ ਮੌਤ 3-4 ਦਿਨ ਪਹਿਲਾਂ ਹੀ ਹੋ ਗਈ ਸੀ।
ਇਸ ਬਾਰੇ ਜਾਣਕਾਰੀ ਪੀ. ਜੀ. ਆਈ. ਨੇ ਇੱਕ ਬਿਆਨ ਜਾਰੀ ਕਰਕੇ ਦਿੱਤੀ ਗਈ ਹੈ।