ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਫ਼ਤਿਹਵੀਰ ਸਿੰਘ ਨੂੰ ਸਹੀ–ਸਲਾਮਤ ਕੱਢਣ ਦੇ ਜਤਨ ਲਗਾਤਾਰ ਚੌਥੇ ਦਿਨ ਵੀ ਜਾਰੀ

ਫ਼ਤਿਹਵੀਰ ਸਿੰਘ ਨੂੰ ਸਹੀ–ਸਲਾਮਤ ਕੱਢਣ ਦੇ ਜਤਨ ਲਗਾਤਾਰ ਚੌਥੇ ਦਿਨ ਵੀ ਜਾਰੀ

ਤਸਵੀਰਾਂ: ਭਾਰਤ ਭੂਸ਼ਨ, ਹਿੰਦੁਸਤਾਨ ਟਾਈਮਜ਼

 

 

ਜ਼ਿਲ੍ਹਾ ਸੰਗਰੂਰ ਦੇ ਪਿੰਡ ਭਗਵਾਨਪੁਰਾ ’ਚ ਬੀਤੀ 6 ਜੂਨ ਵੀਰਵਾਰ ਤੋਂ 150 ਫ਼ੁੱਟ ਡੂੰਘੇ ਬੋਰਵੈੱਲ ’ਚ ਡਿੱਗੇ ਦੋ ਸਾਲਾਂ ਦੇ ਫ਼ਤਿਹਵੀਰ ਸਿੰਘ ਨੂੰ ਸੁਰੱਖਿਅਤ ਬਾਹਰ ਕੱਢਣ ਦਾ ਕੰਮ ਹਾਲੇ ਵੀ ਜਾਰੀ ਹੈ। ਅੱਜ ਫ਼ਤਿਹਵੀਰ ਦਾ ਜਨਮ ਦਿਨ ਵੀ ਹੈ।

 

 

ਬੱਚੇ ਨੂੰ ਸਹੀ–ਸਲਾਮਤ ਬਾਹਰ ਕੱਢਣ ਲਈ ਸਥਾਨਕ ਪ੍ਰਸ਼ਾਸਨ, ਐੱਨਡੀਆਰਐੱਫ਼ ਦੀ ਟੀਮ ਤੇ ਸਥਾਨਕ ਲੋਕਾਂ ਵੱਲੋਂ ਪੂਰਾ ਤਾਣ ਲਾਇਆ ਜਾ ਰਿਹਾ ਹੈ। ਬੱਚੇ ਤੱਕ ਡਾਕਟਰ ਦੀ ਨਿਗਰਾਨੀ ਹੇਠ ਆਕਸੀਜਨ ਵੀ ਪਹੁੰਚਾਈ ਜਾ ਰਹੀ ਹੈ।

 

 

‘ਹਿੰਦੁਸਤਾਨ ਟਾਈਮਜ਼’ ਦੇ ਸਟਾਫ਼ ਫ਼ੋਟੋਗ੍ਰਾਫ਼ਰ ਭਾਰਤ ਭੂਸ਼ਣ ਨੇ ਸਵੇਰੇ 5:15 ਵਜੇ ਮੌਕੇ ’ਤੇ ਪੁੱਜ ਕੇ ਚੱਲ ਰਹੇ ਰਾਹਤ ਕਾਰਜਾਂ ਦੀਆਂ ਤਸਵੀਰਾਂ ਭੇਜੀਆਂ।

 

 

ਡੇਰਾ ਸਿਰਸਾ ਦੇ ਸ਼ਰਧਾਲੂ ਵੀ ਲਗਾਤਾਰ ਇਸ ਕੰਮ ਵਿੱਚ ਪ੍ਰਸ਼ਾਸਨਕ ਤੇ ਰਾਹਤ ਕਾਰਜਾਂ ਨੂੰ ਅੰਜਾਮ ਦੇਣ ਵਾਲੀਆਂ ਟੀਮਾਂ ਦੀ ਮਦਦ ਵਿੱਚ ਜੁਟੀਆਂ ਹੋਈਆਂ ਹਨ।

ਫ਼ਤਿਹਵੀਰ ਸਿੰਘ ਨੂੰ ਸਹੀ–ਸਲਾਮਤ ਕੱਢਣ ਦੇ ਜਤਨ ਲਗਾਤਾਰ ਚੌਥੇ ਦਿਨ ਵੀ ਜਾਰੀ

 

 

ਫ਼ਤਿਹਵੀਰ ਸਿੰਘ ਦੇ ਸਹੀ–ਸਲਾਮਤ ਬਾਹਰ ਕੱਢੇ ਜਾਣ ਲਈ ਲੋਕ ਸਿਰਫ਼ ਪੰਜਾਬ ਵਿੱਚ ਹੀ ਨਹੀਂ, ਦੇਸ਼–ਵਿਦੇਸ਼ ਵਿੱਚ ਅਰਦਾਸਾਂ ਕਰ ਰਹੇ ਹਨ।

 

 

ਕੁਝ ਸਮਾਜ–ਸੇਵੀ ਜੱਥੇਬੰਦੀਆਂ ਨੇ ਘਟਨਾ ਸਥਾਨ ਉੱਤੇ ਮੌਜੂਦ ਆਮ ਲੋਕਾਂ ਤੇ ਰਾਹਤ ਟੀਮਾਂ ਲਈ ਲੰਗਰ ਵੀ ਲਾਇਆ ਹੋਇਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Fatehveer Singh Rescue Operation still going on 4th Consecutive day