ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਫਾਜ਼ਿਲਕਾ ਦੇ ਡੀਸੀ ਨੇ ਸਾਦਕੀ ਬਾਰਡਰ ’ਤੇ ਰੀਟਰੀਟ ਸਮਾਰੋਹ ’ਚ ਕੀਤੀ ਸ਼ਿਰਕਤ

ਸ਼ਹੀਦੀ ਸਮਾਰਕ ’ਤੇ ਨਤਮਸਤਕ ਹੰਦਿਆਂ ਸ਼ਹੀਦਾਂ ਨੂੰ ਭੇਂਟ ਕੀਤੀ ਸ਼ਰਧਾਂਜਲੀ

 

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਇਥੋਂ ਦੇ ਅੰਤਰਰਾਸ਼ਟਰੀ ਭਾਰਤ-ਪਾਕਿ ਸਾਦਕੀ ਬਾਰਡਰ ਵਿਖੇ ਪਹੁੰਚ ਕੇ ਰੀਟਰੀਟ ਸਮਾਰੋਹ ਵਿੱਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਪਰੇਡ ਦਾ ਆਨੰਦ ਮਾਣਿਆ। 

 

ਰੀਟਰੀਟ ਸਰਮਨੀ ਸੂਬੇ ਦੇ ਤਿੰਨ ਜ਼ਿਲ੍ਹਿਆਂ ਵਿੱਚ ਕਰਵਾਈ ਜਾਂਦੀ ਹੈ ਜਿਸ ਵਿੱਚ ਫ਼ਾਜ਼ਿਲਕਾ ਜ਼ਿਲ੍ਹਾ ਵੀ ਸ਼ਾਮਲ ਹੈ। ਇਸ ਮੌਕੇ ਉਨ੍ਹਾਂ ਬਣਨ ਵਾਲੀ ਫਲੈਗ ਪੋਸਟ, ਪਾਰਕਿੰਗ ਅਤੇ ਪਾਰਕ ਆਦਿ ਸਬੰਧੀ ਬੀ.ਐਸ.ਐਫ. ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ। 

 

ਇਸ ਮੌਕੇ ਉਨ੍ਹਾਂ ਬੀ.ਐਸ.ਐਫ. ਦੇ ਜਵਾਨਾਂ ਨੂੰ ਫਲ ਭੇਟ ਕੀਤੇ। ਉਨ੍ਹਾਂ ਨਾਲ ਬਾਰਡਰ ਅਤੇ ਕੰਡੀ ਏਰੀਆ ਬੋਰਡ ਦੇ ਮੈਂਬਰ ਅਤੇ ਪੰਜਾਬ ਕਾਂਗਰਸ ਬੁੱਧੀਜੀਵੀ ਸੈਲ ਦੇ ਚੇਅਰਮੈਨ ਅਨੀਸ਼ ਸਿਡਾਨਾ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

 

ਇਸ ਤੋਂ ਪਹਿਲਾਂ ਉਨ੍ਹਾਂ ਆਸਫ ਵਾਲਾ ਸਥਿਤ ਸ਼ਹੀਦੀ ਸਮਾਰਕ ’ਤੇ ਨਤਮਸਤਕ ਹੁੰਦਿਆਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਉਨ੍ਹਾਂ ਕਿਹਾ ਕਿ ਸ਼ਹੀਦਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਯੋਧਿਆਂ ਦੇ ਸਰਹੱਦਾਂ ’ਤੇ ਤਾਇਨਾਤੀ ਹੋਣ ਕਰਕੇ ਹੀ ਅਸੀਂ ਆਜ਼ਾਦ ਫਿਜ਼ਾ ਵਿੱਚ ਘੁੰਮਦੇ ਹਾਂ। ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਯਾਦਗਾਰੀ ਥਾਵਾਂ ਨੂੰ ਪੂਰੇ ਸੂਬੇ ਅੰਦਰ ਉਜਾਗਰ ਕਰਨ ਲਈ ਅਹਿਮ ਉਪਰਾਲੇ ਕੀਤੇ ਜਾਣਗੇ।

 

ਇਸ ਮੌਕੇ ਐਸ.ਡੀ.ਐਮ. ਫ਼ਾਜ਼ਿਲਕਾ ਸੁਭਾਸ਼ ਖੱਟਕ, ਨਾਇਬ ਤਹਿਸੀਲਦਾਰ ਵਿਜੈ ਬਹਿਲ, ਸੁਖਵਿੰਦਰ ਸਿੰਘ ਐਸ.ਡੀ.ਓ ਮੰਡੀ ਬੋਰਡ, ਨੰਨੂ ਕੁੱਕੜ, ਅਸ਼ੋਕ ਵਾਟਸ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ।

..   
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Fazilka DC attends retreat ceremony at Sadiqi Border