ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਫਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਲੌਕਡਾਊਨ ਦੌਰਾਨ ਲਾਗੂ ਹੋਣ ਵਾਲੀਆਂ ਹਦਾਇਤਾਂ ਜਾਰੀ

ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਲਾਗੂ ਰਹੇਗਾ ਕਰਫਿਊ

 

ਦਿਨ ਦੇ ਸਮੇਂ ਲਈ ਕਈ ਛੋਟਾਂ ਦਾ ਐਲਾਣ

 

ਨਿਯਮਾਂ ਦਾ ਉਲੰਘਣ ਕਰਨ ਉੱਤੇ ਹੋਵੇਗੀ ਕਾਰਵਾਈ-ਅਰਵਿੰਦ ਪਾਲ ਸਿੰਘ ਸੰਧੂ

 

ਫਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਫੌਜ਼ਧਾਰੀ ਜ਼ਾਬਤਾ ਸੰਘਤਾ ਦੀ ਧਾਰਾ 144 ਦੇ ਅਧਿਕਾਰਾਂ ਤਹਿਤ ਹੁਕਮ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਗ੍ਰਹਿ ਮਾਮਲਿਆ ਵਿਭਾਗ ਦੇ ਪੱਤਰ ਅਨੁਸਾਰ ਜ਼ਿਲ੍ਹੇ ਅੰਦਰ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਤਹਿਤ 18 ਮਈ 2020 ਤੋਂ 31 ਮਈ 2020 ਤੱਕ 2 ਹਫ਼ਤਿਆਂ ਲਈ ਲਾਕਡਾਊਨ ਜਾਰੀ ਰਹੇਗਾ।


ਸ. ਸੰਧੂ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਰਾਤ 7 ਵਜ੍ਹੇ ਤੋਂ ਸਵੇਰੇ 7 ਵਜ੍ਹੇ ਤੱਕ ਕਰਫਿਊ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਗ਼ੈਰ ਜ਼ਰੂਰੀ ਕੰਮਾਂ ਲਈ ਲੋਕਾਂ ਦੀ ਆਵਾਜਾਈ ਉੱਤੇ ਪਾਬੰਦੀ ਹੋਵੇਗੀ। ਬਿਨਾਂ ਲੋੜ ਤੋਂ ਬਾਹਰ ਜਾਣ ਤੋਂ ਗੁਰੇਜ਼ ਕੀਤਾ ਜਾਵੇ। ਹੁਕਮ ’ਚ ਕਿਹਾ ਕਿ ਗਰਭਵਤੀ ਔਰਤਾਂ ਅਤੇ 10 ਸਾਲ ਤੋਂ ਘੱਟ ਉਮਰ ਦੇ ਬੱਚੇ ਦੇ ਨਾਲ 65 ਸਾਲ ਤੋਂ ਵੱਧ ਉਮਰ ਦੇ ਵਿਅਕਤੀ ਘਰ ਵਿੱਚ ਹੀ ਰਹਿਣਗੇ।

 

ਉਨ੍ਹਾਂ ਕਿਹਾ ਕਿ ਸਾਪਿੰਗ ਮਾਲ, ਸਕੂਲ, ਕਾਲਜ, ਵਿੱਦਿਅਕ ਅਦਾਰੇ, ਕੋਚਿੰਗ ਸੈਂਟਰ, ਹੋਟਲ ਰੈਸਟੋਰੈਂਟ, ਸਿਨੇਮਾ ਹਾਲ, ਜਿੰਮ, ਸਵਿੰਗ ਪੂਲ, ਪਾਰਕ, ਬਾਰ, ਆਡੀਟੋਰੀਅਮ, ਅਸੈਂਬਲੀ ਹਾਲ ਅਤੇ ਇਸ ਤਰ੍ਹਾਂ ਦੇ ਹੋਰ ਅਦਾਰੇ ਤਾਲਾਬੰਦੀ ਦੌਰਾਨ ਬੰਦ ਰਹਿਣਗੇ। 

 

ਇਸ ਤੋਂ ਇਲਾਵਾ ਸਮਾਜਿਕ, ਰਾਜਸੀ, ਖੇਡਾਂ ਅਤੇ ਮੰਨੋਰੰਜ਼ਨ, ਵਿੱਦਿਅਕ, ਸਭਿਆਚਾਰਕ, ਧਾਰਮਿਕ ਪ੍ਰੋਗਰਾਮ ਅਤੇ ਹੋਰ ਇਕੱਠ ਵਾਲੇ ਪ੍ਰੋਗਰਾਮਾਂ ਅਤੇ ਸਾਰੇ ਤਰ੍ਹਾਂ ਦੇ ਧਾਰਮਿਕ ਅਤੇ ਪੂਜਾ ਦੇ ਸਥਾਨ ’ਤੇ ਪੂਰਨ ਤੌਰ ਉੱਤੇ ਪਾਬੰਦੀ ਹੋਵੇਗੀ ਪਰ ਰਾਜ ਸਰਕਾਰ ਦੇ ਪ੍ਰੋਹਣਚਾਰੀ ਅਤੇ ਏਕਾਂਤਵਾਸ ਕੇਂਦਰ ਖੁੱਲ੍ਹੇ ਰਹਿਣਗੇ।

 

ਹੁਕਮ ’ਚ ਕਿਹਾ ਗਿਆ ਹੈ ਕਿ ਕੋਵਿਡ 19 ਤਹਿਤ ਹਰੇਕ ਗਤਿਵਿਧੀ ਲਈ ਸਮਾਜਿਕ ਦੂਰੀ ਬਣਾਉਂਦਿਆਂ ਘੱਟੋ ਘੱਟ 2 ਮੀਟਰ ਦੀ ਦੂਰੀ ਦੇ ਨਾਲ ਦਫ਼ਤਰਾਂ ਅਤੇ ਜਨਤਕ ਥਾਵਾਂ ’ਤੇ ਮਾਸਕ ਪਾਉਣਾ ਲਾਜ਼ਮੀ ਹੋਵੇਗਾ। ਉਨ੍ਹਾਂ ਕਿਹਾ ਕਿ ਸ਼ੋਸਲ ਡਿਸਟੈਂਸ ਦੀ ਪਾਲਣਾ ਅੰਦਰ ਕਿਸੇ ਕਿਸਮੀ ਦੀ ਅਣਗਹਿਲੀ ਬਰਦਾਸ਼ਤ ਨਹੀ ਕੀਤੀ ਜਾਵੇਗੀ।

 

ਹੁਕਮ ’ਚ ਅੱਗੇ ਕਿਹਾ ਕਿ ਸ਼ਹਿਰੀ ਅਤੇ ਪੇਂਡੂ ਖੇਤਰ ਦੇ ਮੁੱਖ ਬਾਜ਼ਾਰਾਂ ਦੀਆਂ ਦੁਕਾਨਾਂ ਸਵੇਰੇ 7 ਤੋਂ ਸ਼ਾਮ 6 ਵਜ੍ਹੇ ਖੁੱਲਣਗੀਆਂ। ਸੈਲੂਨ ਅਤੇ ਨਾਈ ਦੀਆਂ ਦੁਕਾਨਾਂ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਤੇ ਮੁਤਾਬਕ ਖੁੱਲ੍ਹ ਸਕਦੀਆ ਹਨ। 

 

ਸਪੋਰਟਸ ਕੰਪਲੈਕਸ਼, ਸਟੇਡੀਅਮ ਬਿਨ੍ਹਾਂ ਦਰਸ਼ਕਾਂ ਦੇ ਸਿਹਤ ਵਿਭਾਗ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਆਪਣੀਆਂ ਗਤਿਵਿਧੀਆ ਕਰ ਸਕਣਗੇ। ਸ਼ਹਿਰੀ ਅਤੇ ਪੇਂਡੂ ਖੇਤਰ ’ਚ ਹਰ ਤਰ੍ਹਾਂ ਦੀਆਂ ਇੰਡਸ਼ਟਰੀਆਂ ਖੋਲਣ ਅਤੇ ਹਰ ਤਰ੍ਹਾਂ ਦੀ ਉਸਾਰੀ ਦੀ ਵੀ ਇਜਾਜਤ ਹੋਵੇਗੀ। ਖੇਤਬਾੜੀ, ਬਾਗ਼ਬਾਨੀ, ਪਸ਼ੂ ਪਾਲਣ ਵੈਟਰਨਰੀ ਸੇਵਾਵਾਂ, ਬਿਨ੍ਹਾਂ ਕਿਸੇ ਰੋਕ ਦੇ ਚਾਲੂ ਰਹਿਣਗੀਆਂ। ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰ ਘੱਟੋ ਘੱਟ ਸਟਾਫ਼ ਨਾਲ ਖੁੱਲ੍ਹੇ ਰਹਿਣਗੇ ਅਤੇ ਬਾਕੀ ਸਟਾਫ਼ ਦਫ਼ਤਰੀ ਕੰਮ ਨੂੰ ਘਰ ਤੋਂ ਕਰ ਸਕਦਾ ਹੈ ਤਾਂ ਜੋ ਬਹੁਤ ਜ਼ਿਆਦਾ ਇਕੱਠ ਨਾ ਹੋਵੇ।

 

ਉਨ੍ਹਾਂ ਕਿਹਾ ਕਿ ਪੰਜਾਬ ਰਾਜ ਦੇ ਅੰਦਰ ਬੱਸਾਂ ਅਤੇ ਹੋਰ ਵਹੀਕਲਾਂ ਦੀ ਆਵਾਜਾਈ ਪੰਜਾਬ ਸਰਕਾਰ ਦੇ ਨਿਯਮਾਂ ਮੁਤਾਬਕ ਐਸ.ਓ.ਪੀ. ਅਤੇ ਐਮ.ਐਚ.ਏ ਦੀਆਂ ਹਦਾਇਤਾਂ ਮੁਤਾਬਿਕ ਚਲਣਗੀਆਂ। ਉਨ੍ਹਾਂ ਦੱਸਿਆ ਕਿ ਟੈਕਸੀ, ਕੈਬ, ਸਾਇਕਲ, ਰਿਕਸ਼ਾ, ਆਟੋ ਰਿਕਸ਼ਾ, ਦੋ ਪਹੀਆ ਅਤੇ ਚਾਰ ਪਹੀਆ ਵਾਹਨ ਪੰਜਾਬ ਸਰਕਾਰ ਆਦੇਸ਼ਾਂ ਅਤੇ ਐਸ.ਓ.ਪੀ. ਮੁਤਾਬਕ ਚੱਲਣਗੇ।
 

ਉਨ੍ਹਾਂ ਦੱਸਿਆ ਕਿ ਸਵੇਰੇ 7 ਵਜ੍ਹੇ ਤੋਂ ਸ਼ਾਮ 7 ਵਜੇ ਤੱਕ ਹੁਕਮਾਂ ਮੁਤਾਬਕ ਕਿਸੇ ਵੀ ਤਰ੍ਹਾਂ ਦੀ ਗਤੀਵਿਧੀ ਲਈ ਪਾਸ ਜਾਂ ਪਰਮਿਟ ਦੀ ਲੋੜ ਨਹੀ ਹੈ। 

 

ਉਨ੍ਹਾਂ ਕਿਹਾ ਕਿ ਜ਼ਿਲ੍ਹੇ ’ਚ ਐਸ.ਓ.ਪੀ. ਅਤੇ ਐਮ.ਐਚ.ਏ ਦੀਆਂ ਹਦਾਇਤਾ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੌਕਡਾਊਨ ਦੌਰਾਨ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਰੁਧ ਧਾਰਾ 51ਤੋਂ 60 ਡਿਜ਼ਾਸਟਰ ਮੈਨੇਜਮੈਂਟ ਐਕਟ 2005 ਤੋਂ ਇਲਾਵਾ ਧਾਰਾ 188 ਆਈ.ਪੀ.ਸੀ.  ਤਹਿਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Fazilka District Magistrate issues directions to be enforced during lockdown