ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਣੀ ਤੇ ਵਾਤਾਵਰਣ ਬਚਾਉਣ ਦੇ ਯਤਨਾਂ ਲਈ ਫ਼ਾਜ਼ਿਲਕਾ ਨੂੰ ਦੇਸ਼ 'ਚੋਂ 10ਵਾਂ ਸਥਾਨ

ਕੇਂਦਰੀ ਜਲ ਸ਼ਕਤੀ ਵਿਭਾਗ ਨੇ ਆਪਣੀ ਵੈੱਬਸਾਈਟ 'ਤੇ ਪਾਈ ਰੈਂਕਿੰਗ


ਭਾਰਤ ਸਰਕਾਰ ਦੇ ਜਲ ਸ਼ਕਤੀ ਮੰਤਰਾਲੇ ਵੱਲੋਂ ਸ਼ੁਰੂ ਕੀਤੇ 'ਜਲ ਸ਼ਕਤੀ ਅਭਿਆਨ' ਤਹਿਤ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਅਤੇ ਵਾਤਾਵਰਣ ਨੂੰ ਬਚਾਉਣ ਸਬੰਧੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਅਤੇ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਜ਼ਿਲ੍ਹਾ ਫ਼ਾਜ਼ਿਲਕਾ ਨੂੰ ਦੇਸ਼ ਚੋਂ 10ਵਾਂ ਸਥਾਨ ਮਿਲਿਆ ਹੈ।

ਇਸ ਅਭਿਆਨ ਤਹਿਤ 15 ਸਤੰਬਰ ਤੱਕ ਚੱਲਣ ਵਾਲੇ ਪਹਿਲੇ ਪੜਾਅ ਸਬੰਧੀ ਕੇਂਦਰੀ ਜਲ ਸ਼ਕਤੀ ਵਿਭਾਗ ਵੱਲੋਂ ਆਪਣੀ ਵੈੱਬਸਾਈਟ 'ਤੇ ਦਰਸਾਈ ਗਈ ''ਵਿਸਥਾਰਤ ਜ਼ਿਲ੍ਹਾਵਾਰ ਰੈਂਕਿੰਗ'' ਵਿੱਚ ਫ਼ਾਜ਼ਿਲਕਾ ਨੂੰ ਇਹ ਪ੍ਰਾਪਤੀ ਮਿਲੀ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛੱਤਵਾਲ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪਾਣੀ ਦੀ ਥੁੜ੍ਹ ਵਾਲੇ ਦੇਸ਼ ਦੇ 255 ਜ਼ਿਲ੍ਹਿਆਂ 'ਚ ਸ਼ੁਰੂ ਕੀਤੇ ਇਸ ਅਭਿਆਨ ਵਿੱਚ ਫ਼ਾਜ਼ਿਲਕਾ ਨੂੰ 10ਵਾਂ ਸਥਾਨ ਮਿਲਿਆ ਹੈ, ਜਿਸ ਨਾਲ ਵਾਤਾਵਰਣ ਅਤੇ ਪਾਣੀ ਬਚਾਉਣ ਦੇ ਸਾਡੇ ਉੱਦਮਾਂ ਨੂੰ ਹੋਰ ਬਲ ਮਿਲੇਗਾ। 

 

ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਪੜਾਵਾਂ ਵਿੱਚ ਜ਼ਿਲ੍ਹਾ ਫ਼ਾਜ਼ਿਲਕਾ ਨੂੰ 10.95 ਫ਼ੀਸਦੀ ਅੰਕ ਪ੍ਰਾਪਤ ਹੋਏ ਹਨ ਜਦਕਿ ਪਹਿਲੇ ਸਥਾਨ 'ਤੇ ਆਉਣ ਵਾਲੇ ਉਤਰ ਪ੍ਰਦੇਸ਼ ਦੇ ਜ਼ਿਲ੍ਹਾ ਵਾਰਾਣਸੀ ਨੂੰ 17.65 ਅੰਕ ਮਿਲੇ ਹਨ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਪੰਜਾਬ ਦਾ ਜ਼ਿਲ੍ਹਾ ਸੰਗਰੂਰ 10.19 ਫ਼ੀਸਦੀ ਅੰਕਾਂ ਨਾਲ 13ਵੇਂ ਸਥਾਨ 'ਤੇ ਰਿਹਾ ਹੈ।

 

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Fazilka gets 10th national ranking for sincere effort to save underground water and environment