ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਫ਼ਾਜ਼ਿਲਕਾ ’ਚ 3,000 ਦੀ ਰਿਸ਼ਵਤ ਲੈਂਦਾ ਹੌਲਦਾਰ ਰੰਗੇ ਹੱਥੀਂ ਫੜਿਆ

ਫ਼ਾਜ਼ਿਲਕਾ ’ਚ 3,000 ਦੀ ਰਿਸ਼ਵਤ ਲੈਂਦਾ ਹੌਲਦਾਰ ਰੰਗੇ ਹੱਥੀਂ ਫੜਿਆ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਦਰ ਥਾਣਾ, ਫਾਜਿਲਕਾ ਵਿਖੇ ਤਾਇਨਾਤ ਹੌਲਦਾਰ ਮਨਜੀਤ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ
 


ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਹੌਲਦਾਰ ਨੂੰ ਸ਼ਿਕਾਇਤਕਰਤਾ ਸੂਰਤਾ ਸਿੰਘ ਵਾਸੀ ਪਿੰਡ ਰਾਣਾ, ਜਿਲਾ ਫਾਜਿਲਕਾ ਦੀ ਸ਼ਿਕਾਇਤ 'ਤੇ ਫ਼ੜਿਆ ਹੈ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਖਿਲਾਫ਼ ਦਰਜ ਸ਼ਿਕਾਇਤ ਸਬੰਧੀ ਉਸ ਦੀ ਮਦਦ ਕਰਨ ਬਦਲੇ 3,000 ਰੁਪਏ ਦੀ ਮੰਗ ਕੀਤੀ ਗਈ ਹੈ
 


ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਹੌਲਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Fazilka Head Constable nabbed red handed while taking bribe of Rs 3000