ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਫਾਜ਼ਿਲਕਾ ਦਾ ਥਾਣੇਦਾਰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਥਾਣਾ ਐਸ.ਐਸ.ਓ.ਸੀ, ਫਾਜਿਲਕਾ ਵਿਖੇ ਤਾਇਨਾਤ ਸਬ ਇੰਸਪੈਕਟਰ, ਰਜਵੰਤ ਸਿੰਘ ਨੂੰ 1,00,000 ਰੁਪਏ ਦੀ ਰਿਸ਼ਵਤ ਲੈਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਪੰਜਾਬ ਵਿਜੀਲੈਂਸ ਬਿਓਰੋ ਤੋਂ ਮਿਲੀ ਜਾਣਕਾਰੀ ਮੁਤਾਬਕ ਸੀ ਸਬ ਇੰਸਪੈਕਟਰ ਰਜਵੰਤ ਸਿੰਘ ਨੂੰ ਸ਼ਿਕਾਇਕਕਰਤਾ ਗੁਰਲਾਲ ਸਿੰਘ ਵਾਸੀ ਦੋਧਰੀਆਂ ਵਾਲੀ ਗਲੀ ਜਿਲਾ ਮੋਗਾ ਦੀ ਸ਼ਿਕਾਇਤ 'ਤੇ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

 

ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਨੂੰ ਅਦਾਲਤ ਵਿਚੋ ਐਨ.ਡੀ.ਪੀ.ਐਸ ਕੇਸ ਵਿਚ ਜਮਾਨਤ ਮਿਲਣ ਉਪਰੰਤ ਉਕਤ ਸਬ ਇੰਸਪੈਕਟਰ ਵਲੋਂ ਉਸ ਦਾ ਲਾਇਸੰਸੀ ਪਿਸਤੋਲ ਵਾਪਸ ਕਰਨ ਬਦਲੇ 3 ਲੱਖ ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 2 ਲੱਖ ਵਿਚ ਤੈਅ ਹੋਇਆ ਹੈ।

 

ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸਬ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ  ਉਕਤ ਦੋਸ਼ੀ ਵਿਰੁੱਧ ਫਿਰੋਜਪੁਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Fazilka police station arrested for accepting bribe of Rs 100000