ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਫਾਜ਼ਿਲਕਾ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਜਾਣੇ ਆਪਣੇ ਕਾਨੂੰਨੀ ਹੱਕ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਾਜ਼ਿਲਕਾ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਅਤੇ ਮਾਣਯੋਗ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਤਰਸੇਮ ਮੰਗਲਾ ਦੇ ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਸਤਾ ਕਲਾਂ ਵਿਖੇ ਕਾਨੂੰਨੀ ਸਾਖਰਤਾ ਸੈਮੀਨਾਰ ਲਗਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਬੱਚਿਆਂ ਦੇ ਅਧਿਕਾਰਾਂ ਬਾਰੇ ਜਾਣਕਾਰੀ ਦਿੱਤੀ ਗਈ

 

ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਰਾਜ ਪਾਲ ਰਾਵਲ ਨੇ ਦੱਸਿਆ ਕਿ ਦੇਸ਼ ਦਾ ਭਵਿੱਖ ਸਾਡੇ ਬੱਚਿਆਂ ਤੱਕ ਕਾਨੂੰਨਾਂ ਅਤੇ ਹਕੂਕਾਂ ਸਬੰਧੀ ਜਾਣਕਾਰੀ ਪਹੁੰਚਾਉਣ ਨਾਲ ਹਰ ਵਰਗ ਤੱਕ ਸਮੁੱਚੀ ਜਾਣਕਾਰੀ ਆਸਾਨੀ ਨਾਲ ਪਹੁੰਚ ਜਾਂਦੀ ਹੈ

 

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸਕੀਮਾਂ ਸਣੇ ਆਮ ਲੋਕਾਂ ਲਈ ਅਪਰਾਧ ਪੀੜਤ ਮੁਆਵਜ਼ਾ ਸਕੀਮ 2011 ਤਹਿਤ ਪੀੜਤ ਮੁਆਵਜਾ ਕਮੇਟੀ ਫ਼ਾਜ਼ਿਲਕਾ ਤਹਿਤ ਜ਼ਰੂਰਤਮੰਦ ਲੋਕਾਂ ਨੂੰ ਮੁਆਵਜ਼ਾ ਦੁਆਇਆ ਜਾਂਦਾ ਹੈ

 

ਇਸ ਤੋਂ ਇਲਾਵਾ ਨਾਲਸਾ ਦੁਆਰਾ ਚਲਾਈਆਂ ਸਕੀਮਾਂ ਜਿਵੇਂ ਤੇਜ਼ਾਬ ਪੀੜਤ ਮੁਆਵਜ਼ਾ ਸਕੀਮ ਤੇ ਸੀਨੀਅਰ ਸੀਟੀਜ਼ਨ ਸਕੀਮਾਂ ਬਾਰੇ ਵੀ ਬੱਚਿਆਂ ਨੂੰ ਵਿਸਥਾਰਤ ਜਾਣਕਾਰੀ ਦਿੱਤੀ ਗਈ ਉਨ੍ਹਾਂ ਉਚੇਚੇ ਤੌਰਤੇ ਦੱਸਿਆ ਕਿ ਟੌਲ ਫਰੀ ਨੰਬਰ 1968 ਡਾਇਲ ਕਰਕੇ ਕੋਈ ਵੀ ਵਿਅਕਤੀ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਜਾ ਸਕਦੀ ਹੈ


ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ, ਜੋ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ ਅਤੇ ਔਰਤ, ਹਿਰਾਸਤ ਵਿੱਚ ਵਿਅਕਤੀ, ਬੇਗਾਰ ਦਾ ਮਾਰਿਆ ਹੋਇਆ ਵਿਅਕਤੀ ਅਤੇ ਜਿਸ ਵਿਅਕਤੀ ਦੀ ਸਾਲਾਨਾ ਆਮਦਨ 3,00,000 ਰੁਪਏ ਤੋਂ ਘੱਟ ਹੋਵੇ, ਉਸ ਨੂੰ ਮੁਫ਼ਤ ਕਾਨੂੰਨੀ ਸੇਵਾ ਪ੍ਰਦਾਨ ਕੀਤੀ ਜਾਂਦੀ ਹੈ ਮੁਫ਼ਤ ਕਾਨੂੰਨੀ ਸੇਵਾ ਵਿੱਚ ਵਕੀਲਾਂ ਦੀਆਂ ਸੇਵਾਵਾਂ, ਕੋਰਟ ਫੀਸ, ਗਵਾਹਾਂ ਦੇ ਖਰਚੇ ਆਦਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਦਾ ਕੀਤੇ ਜਾਂਦੇ ਹਨ

 

ਸ਼੍ਰੀ ਰਾਵਲ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੋਕਾਂ ਵਿੱਚ ਕਾਨੂੰਨੀ ਜਾਗਰੂਕਤਾ ਵਧਾਉਣ ਦਾ ਹਰ ਸੰਭਵ ਉਪਰਾਲਾ ਕਰ ਰਹੀ ਹੈ ਤਾਂ ਕਿ ਲੋਕ ਆਪਣੇ ਕਾਨੂੰਨੀ ਹੱਕਾ ਤੋਂ ਵਾਂਝੇ ਨਾ ਰਹਿ ਜਾਣ ਸੀ.ਜੇ.ਐਮ ਨੇ ਦੱਸਿਆ ਕਿ ਨੈਸ਼ਨਲ ਲੋਕ ਅਦਾਲਤ 14 ਅਗਸਤ, 2019 ਨੂੰ ਫ਼ਾਜ਼ਿਲਕਾ ਵਿੱਚ ਲਗਾਈ ਜਾ ਰਹੀ ਹੈ ਅਤੇ ਇਸ ਦਾ ਵੱਧ ਤੋਂ ਵੱਧ ਫਾਇਦਾ ਉਠਾਇਆ ਜਾਵੇ

 

ਉਨ੍ਹਾਂ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਸਾਨੂੰ ਆਪਣੇ ਆਲੇ-ਦੁਆਲੇ ਸਫ਼ਾਈ ਰੱਖਣੀ ਚਾਹੀਦੀ ਹੈ ਕਿਉਂ ਜੋ ਸਾਫ਼ ਵਾਤਾਵਰਣ ਸਾਡੀ ਸ਼ਖ਼ਸੀਅਤਤੇ ਪ੍ਰਭਾਵ ਪਾਉਂਦਾ ਹੈ


ਸੈਮੀਨਾਰ ਵਿੱਚ ਪੈਨਲ ਵਕੀਲ ਸੋਮ ਪ੍ਰਕਾਸ਼ ਸੇਠੀ ਅਤੇ ਲੋਕ ਅਦਾਲਤ ਮੈਂਬਰ ਅਸ਼ੋਕ ਮੌਂਗਾ ਨੇ ਵੀ ਬੱਚਿਆਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ, ਸਮੱਸਿਆਵਾਂ ਅਤੇ ਕਾਨੂੰਨੀ ਚਾਰਾਜੋਈਆਂ ਬਾਰੇ ਦੱਸਿਆਇਸ ਦੌਰਾਨ ਸ਼੍ਰੀ ਮੱਕੜ ਨੇ ਆਪਣੇ ਨਿੱਜੀ ਖ਼ਰਚੇ ਵਿੱਚੋਂ 2 ਅਲਮਾਰੀਆਂ ਅਤੇ 9 ਬਲੈਕ ਬੋਰਡ ਵੀ ਸਕੂਲ ਨੂੰ ਸਪੁਰਦ ਕੀਤੇ

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Fazilka public school students know their legal rights